ਖ਼ਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੀ ਧਮਕੀ ਤੋਂ ਬਾਅਦ ਪੰਜਾਬ-ਦਿੱਲੀ ਹਵਾਈ ਅੱਡਿਆਂ ਦੀ ਸੁਰੱਖਿਆ ਵਧਾਈ

Punjab Delhi Airport Security:

Punjab Delhi Airport Security:

ਖਾਲਿਸਤਾਨ ਪੱਖੀ ਅਤੇ ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀ ਧਮਕੀ ਤੋਂ ਬਾਅਦ ਭਾਰਤ ਸਰਕਾਰ ਚੌਕਸ ਹੋ ਗਈ ਹੈ। ਭਾਰਤ ਦੇ ਨਾਗਰਿਕ ਹਵਾਬਾਜ਼ੀ ਸੁਰੱਖਿਆ ਬਿਊਰੋ (BCAS) ਨੇ ਸੋਮਵਾਰ ਨੂੰ ਇਸ ਸਬੰਧੀ ਸਖ਼ਤ ਹੁਕਮ ਜਾਰੀ ਕੀਤੇ ਹਨ। ਜਿਸ ਵਿੱਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ।

ਬਿਊਰੋ ਆਫ ਸਿਵਲ ਏਵੀਏਸ਼ਨ ਸਕਿਓਰਿਟੀ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ- ਏਅਰ ਇੰਡੀਆ ਦੇ ਯਾਤਰੀਆਂ ਨੂੰ 30 ਨਵੰਬਰ ਤੱਕ ਦਿੱਲੀ ਦੇ ਆਈਜੀਆਈ ਹਵਾਈ ਅੱਡੇ ਅਤੇ ਪੰਜਾਬ ਦੇ ਸਾਰੇ ਹਵਾਈ ਅੱਡਿਆਂ ‘ਤੇ ਦੋਹਰੀ ਸੁਰੱਖਿਆ ਜਾਂਚਾਂ ਵਿੱਚੋਂ ਗੁਜ਼ਰਨਾ ਪਵੇਗਾ। ਜਿਸ ਕਾਰਨ ਯਾਤਰੀਆਂ ਦਾ ਕਾਫੀ ਸਮਾਂ ਬਰਬਾਦ ਹੁੰਦਾ ਸੀ। ਪਰ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਰਕਾਰ ਨੇ ਇਸ ਫੈਸਲੇ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ: ਅੱਜ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਮੇਰਠ ਦੀ ਡਾ: ਗੁਰਵੀਨ ਕੌਰ ਨਾਲ ਕਰਨਗੇ ਵਿਆਹ, ਤਿਆਰੀਆਂ ਮੁਕੰਮਲ

ਨਾਗਰਿਕ ਹਵਾਬਾਜ਼ੀ ਸੁਰੱਖਿਆ ਬਿਊਰੋ ਨੇ ਕਿਹਾ- ਹਵਾਈ ਅੱਡਿਆਂ, ਹਵਾਈ ਪੱਟੀਆਂ, ਏਅਰਫੀਲਡ, ਏਅਰ ਫੋਰਸ ਸਟੇਸ਼ਨ, ਹੈਲੀਪੈਡ, ਫਲਾਇੰਗ ਸਕੂਲ, ਹਵਾਬਾਜ਼ੀ ਸਿਖਲਾਈ ਸੰਸਥਾਵਾਂ ਨੂੰ ਵੀ ਅਲਰਟ ਰਹਿਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਭਾਰਤੀ ਏਜੰਸੀਆਂ ਖ਼ਤਰੇ ਬਾਰੇ ਲਗਾਤਾਰ ਜਾਣਕਾਰੀ ਸਾਂਝੀ ਕਰ ਰਹੀਆਂ ਹਨ।

ਤੁਹਾਨੂੰ ਦੱਸ ਦੇਈਏ ਕਿ ਬਿਊਰੋ ਆਫ ਸਿਵਲ ਏਵੀਏਸ਼ਨ ਸਕਿਓਰਿਟੀ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਫਿਲਹਾਲ TAEP (ਟੈਂਪਰੇਰੀ ਏਅਰਪੋਰਟ ਐਂਟਰੀ ਪਾਸ) ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਇਸ ਮਹੀਨੇ ਦੀ 30 ਤਰੀਕ ਤੱਕ ਵੀ ਲਾਗੂ ਰਹਿਣਗੇ। ਹਵਾਈ ਅੱਡਿਆਂ ‘ਤੇ ਜਾਣ ਲਈ ਟਿਕਟ ਲੈਣੀ ਪੈਂਦੀ ਹੈ। ਜਿਸ ਨੂੰ ਏਅਰਪੋਰਟ ਦੀ ਭਾਸ਼ਾ ਵਿੱਚ TAEP ਪਾਸ ਕਿਹਾ ਜਾਂਦਾ ਹੈ।

ਅੱਤਵਾਦੀ ਪੰਨੂ ਨੇ ਪਿਛਲੇ ਸ਼ਨੀਵਾਰ ਇੱਕ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ 19 ਨਵੰਬਰ ਨੂੰ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਵਿਸ਼ਵ ਪੱਧਰ ‘ਤੇ ਨਿਸ਼ਾਨਾ ਬਣਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਉਡਾਣ ਨਹੀਂ ਭਰਨ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੰਨੂ ਨੇ 19 ਨਵੰਬਰ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰਦ ਕਰਨ ਦੀ ਧਮਕੀ ਵੀ ਦਿੱਤੀ ਸੀ। ਪੰਨੂ ਨੇ ਕਿਹਾ ਕਿ 19 ਨਵੰਬਰ ਉਹੀ ਦਿਨ ਹੈ ਜਿਸ ਦਿਨ ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਹੁੰਦਾ ਹੈ।

Punjab Delhi Airport Security:

Latest

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ