Sunday, January 19, 2025

ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਇਲੈਕਟ੍ਰਿਕ ਵਾਹਨ ਨਿਰਮਾਣ ਦੀ ਇੱਛਾ ਜਤਾਈ

Date:

  • ਵਫ਼ਦ ਨੇ ਟਰਾਂਸਪੋਰਟ ਮੰਤਰੀ ਨੂੰ ਮਿਲ ਕੇ ਦਿੱਤੀ ਪ੍ਰਾਜੈਕਟਾਂ ਸਬੰਧੀ ਪੇਸ਼ਕਾਰੀ
  • ਪੰਜਾਬ ਦੀ ਇਲੈਕਟ੍ਰਿਕ ਵਾਹਨ ਨੀਤੀ ਪੁਰਜ਼ਿਆਂ ਅਤੇ ਬੈਟਰੀਆਂ ਦੇ ਨਿਰਮਾਣ ਲਈ ਪੰਜਾਬ ਨੂੰ ਇਕ ਪਸੰਦੀਦਾ ਸਥਾਨ ਵਜੋਂ ਸਥਾਪਤ ਕਰਨ ਦੇ ਸਮਰੱਥ: ਲਾਲਜੀਤ ਸਿੰਘ ਭੁੱਲਰ

ਬੱਸ ਨਿਰਮਾਣ ਦੇ ਖੇਤਰ ਵਿੱਚ ਮੋਹਰੀ ਕੰਪਨੀ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਇਲੈਕਟ੍ਰਿਕ ਵਾਹਨਾਂ ਦੇ ਨਿਰਮਾਣ ਦੀ ਇੱਛਾ ਜਤਾਈ ਹੈ।

Punjab destination manufacturing EV ਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਚਲਦਿਆਂ ਅੱਜ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੂੰ ਹਿੰਦੂਜਾ ਗਰੁੱਪ ਦਾ ਵਫ਼ਦ ਮਿਲਿਆ ਜਿਸ ਵਿੱਚ ਸ੍ਰੀ ਐਸ.ਕੇ. ਚੱਢਾ ਸੀਨੀਅਰ ਐਡਵਾਈਜ਼ਰ| ਹਿੰਦੂਜਾ ਗਰੁੱਪ, ਸ੍ਰੀ ਪਿਯੂਸ਼ ਜ਼ੋਨਲ ਹੈਡ ਅਸ਼ੋਕ ਲੇਅਲੈਂਡ, ਸ੍ਰੀ ਅਮਨ ਖੰਨਾ ਬਿਜ਼ਨਸ ਹੈਡ ਮਾਈਂਡ ਸਪੇਸ, ਸ੍ਰੀ ਨਰੇਸ਼ ਅਰੋੜਾ ਜ਼ੋਨਲ ਮੈਨੇਜਰ ਇੰਡਸਇੰਡ ਬੈਂਕ ਅਤੇ ਸ੍ਰੀ ਸਚਿਨ ਨਿਝਾਵਨ ਚੀਫ਼ ਕਮਰਸ਼ੀਅਲ ਆਫ਼ਿਸਰ ਸਵਿੱਚ ਮੋਬੀਲਿਟੀ ਸ਼ਾਮਲ ਸਨ। ਉਨ੍ਹਾਂ ਕੈਬਨਿਟ ਮੰਤਰੀ ਨੂੰ ਕੰਪਨੀ ਦੇ ਉਤਪਾਦਾਂ ਦੀ ਪੇਸ਼ਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਲੈਕਟ੍ਰਿਕ ਵਾਹਨ ਨੀਤੀ ਲਿਆਂਦੀ ਗਈ ਹੈ, ਇਸ ਲਈ ਕੰਪਨੀ ਸੂਬੇ ਵਿੱਚ ਇਲੈਕਟ੍ਰਿਕ ਵਾਹਨ ਨਿਰਮਾਣ ਤਹਿਤ ਛੋਟੀ ਬੱਸ ਬਣਾਉਣ ਦੀ ਇੱਛਾ ਰੱਖਦੀ ਹੈ। ਉਨ੍ਹਾਂ ਦੱਸਿਆ ਕਿ ਉਹ ਸਰਕਾਰ ਨਾਲ ਭਾਈਵਾਲੀ ਕਰਕੇ ਸੂਬੇ ਵਿੱਚ ਡਰਾਈਵਰ ਟ੍ਰੇਨਿੰਗ ਇੰਸਟੀਚਿਊਟ ਵੀ ਖੋਲ੍ਹਣ ਲਈ ਤਿਆਰ ਹੈ।

ਨਿਵੇਸ਼ ਪੰਜਾਬ

ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਵਫ਼ਦ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਪ੍ਰਵਾਨ ਕੀਤੀ ਗਈ ਪੰਜਾਬ ਇਲੈਕਟ੍ਰਿਕ ਵਾਹਨ ਨੀਤੀ (ਪੀ.ਈ.ਵੀ.ਪੀ.)-2022 ਵਾਹਨਾਂ ਦੇ ਪ੍ਰਦੂਸ਼ਣ ਕਾਰਨ ਸੂਬੇ ਦੇ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਅਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਬਣਾਈ ਗਈ ਹੈ। ਇਸ ਨੀਤੀ ਤਹਿਤ ਵਾਹਨਾਂ ਦੇ ਪ੍ਰਦੂਸ਼ਣ ਨਿਕਾਸ ਨੂੰ ਘਟਾਉਣ, ਬੁਨਿਆਦੀ ਢਾਂਚੇ ਦਾ ਨਿਰਮਾਣ, ਖੋਜ ਅਤੇ ਵਿਕਾਸ, ਰੋਜ਼ਗਾਰ ਦੇ ਮੌਕੇ, ਸਥਿਰਤਾ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਪੰਜਾਬ ਨੂੰ ਇਲੈਕਟ੍ਰਿਕ ਵਾਹਨਾਂ, ਪੁਰਜ਼ਿਆਂ ਅਤੇ ਬੈਟਰੀਆਂ ਦੇ ਨਿਰਮਾਣ ਲਈ ਇਕ ਪਸੰਦੀਦਾ ਸਥਾਨ ਵਜੋਂ ਸਥਾਪਤ ਕੀਤਾ ਜਾ ਸਕੇਗਾ। Punjab destination manufacturing EV

ਹਿੰਦੂਜਾ ਗਰੁੱਪ ਦੇ ਵਫ਼ਦ ਨੇ ਪੰਜਾਬ ਦੀ ਵਿਆਪਕ ਇਲੈਕਟ੍ਰਿਕ ਵਾਹਨ ਨੀਤੀ ਦੀ ਸ਼ੁਰੂਆਤ ਕਰਨ ਲਈ  ਸੂਬਾ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਤੋਂ ਬਹੁਤ ਉਮੀਦਾਂ ਹਨ। ਮੁੱਖ ਮੰਤਰੀ ਨੂੰ ਸੂਬੇ ਦੀ ਬਿਹਤਰੀ ਲਈ ਦ੍ਰਿੜ੍ਹ ਇਰਾਦੇ ਨਾਲ ਕੰਮ ਕਰਨ ਲਈ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਉੱਦਮੀ, ਮਿਹਨਤੀ ਅਤੇ ਸਮਰਪਿਤ ਲੋਕਾਂ ਦੀ ਧਰਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਾਰਥਕ ਤੇ ਅਨੁਕੂਲ ਨੀਤੀਆਂ ਨਾਲ ਉੱਚ ਪੱਧਰੇ ਬੁਨਿਆਦੀ ਢਾਂਚੇ ਕਾਰਨ ਹੀ ਪੰਜਾਬ ਬਦਲਾਅ ਦੀ ਦਹਿਲੀਜ਼ ‘ਤੇ ਖੜਾ ਹੈ। ਉਨ੍ਹਾਂ ਸੂਬਾ ਸਰਕਾਰ ਵੱਲੋਂ ਮਨਜ਼ੂਰੀ ਦੇਣ ਹਿੱਤ ਉਪਲਬਧ ਕਰਵਾਏ ਜਾ ਰਹੇ ਸਿੰਗਲ ਵਿੰਡੋ ਸਿਸਟਮ ਦੀ ਸ਼ਲਾਘਾ ਵੀ ਕੀਤੀ।

ਵਫ਼ਦ ਨੇ ਟਰਾਂਸਪੋਰਟ ਮੰਤਰੀ ਨੂੰ ਮਿਲ ਕੇ ਦਿੱਤੀ ਪ੍ਰਾਜੈਕਟਾਂ ਸਬੰਧੀ ਪੇਸ਼ਕਾਰੀ

Also Read : ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...