- ਜਲੰਧਰ ਜ਼ਿਲ੍ਹੇ ਦੀਆਂ ਮੰਡੀਆਂ ’ਚ 11.47 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ
- ਮੰਡੀਆਂ ’ਚ ਕਿਸਾਨਾਂ ਦੀ ਸਹੂਲਤ ਲਈ ਹਰ ਲੋੜੀਂਦਾ ਪ੍ਰਬੰਧ ਹੋਵੇਗਾ
- ਮਾਰਚ ਮਹੀਨੇ ਦੇ ਅਖੀਰ ਤੱਕ ਆਵੇਗੀ ਨਵੀਂ ਖੇਤੀਬਾੜੀ ਨੀਤੀ, ਫ਼ਸਲਾਂ ਲਈ ਕਿਸਾਨਾਂ ਨੂੰ ਮਿਲੇਗਾ ਨਹਿਰੀ ਪਾਣੀ
Punjab developed modern Mandis ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ, ਕਿਸਾਨ ਭਲਾਈ ਤੇ ਖੇਤੀਬਾੜੀ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇਥੇ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ 11.47 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਰਾਜ ਸਰਕਾਰ ਵਲੋਂ ਸੂਬੇ ਦੀਆਂ ਸਾਰੀਆਂ ਮੰਡੀਆਂ ਨੂੰ ਸਮੇਂ ਦੇ ਹਾਣ ਦੀਆਂ ਮੰਡੀਆਂ ਬਣਾਉਣ ’ਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਸਥਾਨਕ ਨਵੀਂ ਸਬਜ਼ੀ ਮੰਡੀ, ਮਕਸੂਦਾਂ ਵਿਖੇ 2.29 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੰਡੀ ਬੋਰਡ ਵਲੋਂ ਪੂਰੇ ਪੰਜਾਬ ਦੀਆਂ ਮੰਡੀਆਂ ਵਿੱਚ ਹੋਣ ਵਾਲੇ ਕੰਮ ਸ਼ੁਰੂ ਕਰਵਾਕੇ ਮੁਕੰਮਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਲ 2022-23 ਲਈ ਮੰਡੀਆਂ ਦੇ ਵਿਕਾਸ ਕਾਰਜਾਂ ਲਈ 100 ਕਰੋੜ ਰੁਪਏ ਰੱਖੇ ਗਏ ਸਨ ਜਿਨ੍ਹਾਂ ਵਿਚੋਂ ਕਰੀਬ 18 ਕਰੋੜ ਰੁਪਏ ਜਲੰਧਰ ਜ਼ਿਲ੍ਹੇ ਦੀਆਂ ਮੰਡੀਆਂ ਦੀ ਕਾਇਆ-ਕਲਪ ’ਤੇ ਖ਼ਰਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਿਸਾਨਾਂ ਅਤੇ ਹੋਰਨਾਂ ਭਾਈਵਾਲਾਂ ਦੀਆਂ ਸਹੂਲਤਾਂ ਦੇ ਮੱਦੇਨਜ਼ਰ ਸੂਬੇ ਦੀਆਂ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਸੀਜ਼ਨ ਦੌਰਾਨ ਫ਼ਸਲਾਂ ਲੈ ਕੇ ਆਉਣ ਵੇਲੇ ਉਨ੍ਹਾਂ ਨੂੰ ਇਨ੍ਹਾਂ ਸਹੂਲਤਾਂ ਦਾ ਲਾਭ ਮਿਲ ਸਕੇ। Punjab developed modern Mandis
ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੰਡੀਆਂ ਦੇ ਮੁੱਖ ਕੰਮਾਂ ਵਿੱਚ ਅੰਦਰੂਨੀ ਅਤੇ ਲਿੰਕ ਸੜਕਾਂ ਦੀ ਮੁਰੰਮਤ, ਚਾਰਦਿਵਾਰੀਆਂ। ਇੱਟਾਂ ਦੇ ਫੜ੍ਹ ’ਤੇ ਸੀ.ਸੀ.ਫਲੌਰਿੰਗ, ਸਟੀਲ ਕਵਰ ਸ਼ੈਡਾਂ ਦੀ ਉਸਾਰੀ, ਨਵੇਂ ਫੜ੍ਹ ਅਤੇ ਜਨਤਕ ਸਹੂਲਤਾਂ ਆਦਿ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੋਆਬਾ ਖੇਤਰ ਵਿੱਚ ਅੱਜ ਦੇ ਪਹਿਲੇ ਪੜ੍ਹਾਅ ਤੋਂ ਬਾਅਦ ਜਲਦ ਹੀ ਦੂਜਾ ਪੜ੍ਹਾਅ ਵੀ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਇਸ ਖੇਤਰ ਦੀਆਂ ਸਾਰੀਆਂ ਮੰਡੀਆਂ ਨੂੰ ਆਧੁਨਿਕ ਮੰਡੀਆਂ ਵਜੋਂ ਵਿਕਸਿਤ ਕੀਤਾ ਜਾ ਸਕੇ।
ਲਿੰਕ ਸੜਕਾਂ ਮੁਰੰਮਤ ਸਬੰਧੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ 10.61 ਕਰੋੜ ਰੁਪਏ ਦੀ ਲਾਗਤ ਨਾਲ ਨਕੋਦਰ, ਸ਼ਾਹਕੋਟ, ਫਿਲੌਰ ਹਲਕਿਆਂ ਵਿੱਚ ਇਨ੍ਹਾਂ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ਨੂੰ ਅਪਗ੍ਰੇਡ ਕਰਨ ਵਾਲੇ ਪ੍ਰੋਗਰਾਮ ਤਹਿਤ ਇਨ੍ਹਾਂ ਸੜਕਾਂ ਦੀ ਚੌੜਾਈ 10 ਤੋਂ 18 ਫੁੱਟ ਕੀਤੀ ਜਾ ਰਹੀ ਹੈ ਤਾਂ ਜੋ ਵੱਧ ਰਹੀ ਆਵਾਜਾਈ ਦੇ ਮੱਦੇਨਜ਼ਰ ਲੋਕਾਂ ਨੂੰ ਸਹੂਲਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਵਲੋਂ ਜਲੰਧਰ ਜ਼ਿਲ੍ਹੇ ਦੀਆਂ ਵੱਖ-ਵੱਖ ਲਿੰਕ ਸੜਕਾਂ ਦੀ ਮੁਰੰਮਤ ਲਈ 9.92 ਕਰੋੜ ਰੁਪਏ ਦੀ ਲਾਗਤ ਨਾਲ 66.75 ਕਿਲੋਮੀਟਰ ਲੰਬਾਈ ਵਾਲੀਆਂ ਸੜਕਾਂ ਦੀ ਮੁਕੰਮਲ ਮੁਰੰਮਤ ਕਰਵਾਈ ਜਾ ਰਹੀ ਹੈ। Punjab developed modern Mandis
ਪੱਤਰਕਾਰਾਂ ਵਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨਵੀਂ ਖੇਤੀਬਾੜੀ ਨੀਤੀ ਮਾਰਚ ਮਹੀਨੇ ਦੇ ਅਖੀਰ ਤੱਕ ਲਿਆਂਦੀ ਜਾ ਰਹੀ ਹੈ ਜੋ ਕਿ ਕਿਸਾਨਾਂ ਅਤੇ ਹੋਰਨਾਂ ਭਾਈਵਾਲਾਂ ਦੇ ਬੇਹੱਦ ਲਾਹੇਵੰਦ ਹੋਵੇਗੀ। ਇਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਸਹੂਲਤ ਲਈ ਫਸਲਾਂ ਲਈ ਨਹਿਰੀ ਪਾਣੀ ਦੀ ਵਰਤੋਂ ਨੂੰ ਜਲਦ ਹੀ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ ਅਤੇ ਹਰ ਖੇਤਰ ਵਿੱਚ ਫ਼ਸਲਾਂ ਲਈ ਨਹਿਰੀ ਪਾਣੀ ਦੀ ਉਪਲਬੱਧਤਾ ਨੂੰ ਯਕੀਨੀ ਬਣਾਇਆ ਜਾਵੇਗਾ। ਮੁੱਖ ਫ਼ਸਲਾਂ ਦੀ ਕਾਸ਼ਤ ਤੋਂ ਇਲਾਵਾ ਖੇਤੀਬਾੜੀ ਮੰਤਰੀ ਨੇ ਸਬਜ਼ੀਆਂ ਦੀ ਪੈਦਾਵਾਰ ਅਤੇ ਹੋਰ ਸਹਾਇਕ ਧੰਦਿਆਂ ਨੂੰ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨਾਂ ਫ਼ਸਲਾਂ ਦੇ ਸੁਚੱਜੇ ਮੰਡੀਕਰਨ ਲਈ ਮੰਡੀਆਂ ਵਿੱਚ ਵੱਡੇ ਪੱਧਰ ’ਤੇ ਸੁਧਾਰ ਕੀਤੇ ਜਾ ਰਹੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਰਮਨ ਅਰੋੜਾ, ਵਿਧਾਇਕ ਬਲਕਾਰ ਸਿੰਘ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਆਮ ਆਦਮੀ ਪਾਰਟੀ ਦੇ ਆਗੂ ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਦਿਨੇਸ਼ ਢੱਲ ਆਦਿ ਮੌਜੂਦ ਸਨ।
Also Read : ਅਮਰੀਕਾ ‘ਚ ਬਰਫੀਲੇ ਤੂਫਾਨ ਦਾ ਕਹਿਰ ਜਾਰੀ, 1600 ਤੋਂ ਵੱਧ ਉਡਾਣਾਂ ਰੱਦ, 65 ਹਜ਼ਾਰ ਤੋਂ ਵੱਧ ਲੋਕਾਂ ਦੇ ਘਰਾਂ ‘ਚ ਬਿਜਲੀ ਕਟੌਤੀ