Friday, December 27, 2024

ਮੋਹਾਲੀ ‘ਚ ਅੱਜ ਪੰਜਾਬ ਦਾ ਪਹਿਲਾ ਸੈਰ ਸਪਾਟਾ ਸੰਮੇਲਨ

Date:

Punjab First Tourism Summit ਪੰਜਾਬ ਦਾ ਪਹਿਲਾ ਤਿੰਨ ਰੋਜ਼ਾ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਹ ਸੰਮੇਲਨ 11, 12 ਅਤੇ 13 ਸਤੰਬਰ ਤੱਕ ਮੁਹਾਲੀ ਦੇ ਸੈਕਟਰ-82 ਵਿੱਚ ਚੱਲੇਗਾ। ਪੰਜਾਬ ਸਰਕਾਰ ਨੂੰ ਪੰਜਾਬ ਤੋਂ ਹੀ ਨਹੀਂ ਸਗੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਵੀ ਨਿਵੇਸ਼ਕਾਂ ਦੀ ਉਡੀਕ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੀਡੀਓ ਜਾਰੀ ਕਰਕੇ ਸਾਰਿਆਂ ਨੂੰ ਸੈਰ ਸਪਾਟਾ ਸੰਮੇਲਨ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਮੇਜ਼ਬਾਨ ਪੰਜਾਬ ਵੱਡੀਆਂ ਅੱਖਾਂ ਨਾਲ ਉਡੀਕ ਕਰ ਰਿਹਾ ਹੈ। ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਵੀ ਆਸ ਪ੍ਰਗਟਾਈ ਹੈ ਕਿ ਇਸ ਸੰਮੇਲਨ ਤੋਂ ਪੰਜਾਬ ਦੇ ਸੈਰ ਸਪਾਟਾ ਖੇਤਰ ਨੂੰ ਕਾਫੀ ਲਾਭ ਮਿਲੇਗਾ।

ਪੰਜਾਬ ਸਰਕਾਰ ਆਪਣੇ ਪਹਿਲੇ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਤੋਂ ਸੂਬੇ ਵਿੱਚ ਵੱਡੇ ਨਿਵੇਸ਼ ਦੀ ਉਮੀਦ ਕਰ ਰਹੀ ਹੈ। ਸੂਬਾ ਸਰਕਾਰ ਨੇ ਮੁਹਾਲੀ ਸਮੇਤ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਹੋਰ ਕਈ ਜ਼ਿਲ੍ਹਿਆਂ ਵਿੱਚ ਕਈ ਸੈਰ ਸਪਾਟਾ ਸਥਾਨਾਂ ਦੀ ਸ਼ਨਾਖਤ ਕੀਤੀ ਹੈ, ਜਿੱਥੇ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾ ਸਕਦੀਆਂ ਹਨ। ਅਜਿਹੀਆਂ ਥਾਵਾਂ ‘ਤੇ ਕਈ ਤਰ੍ਹਾਂ ਦੇ ਵੱਡੇ ਪ੍ਰੋਜੈਕਟ ਸਥਾਪਿਤ ਕੀਤੇ ਜਾ ਸਕਦੇ ਹਨ। ਵੰਡਰਲਾ ਗਰੁੱਪ 500 ਕਰੋੜ ਰੁਪਏ ਦਾ ਨਿਵੇਸ਼ ਕਰਕੇ ਮੋਹਾਲੀ ਵਿੱਚ ਥੀਮ ਪਾਰਕ ਅਤੇ ਵਾਟਰ ਸਪੋਰਟਸ ਸਥਾਪਿਤ ਕਰ ਸਕਦਾ ਹੈ।

ਇਹ ਵੀ ਪੜ੍ਹੋ: ਪੰਜਾਬ ਆਰਮਡ ਪੁਲਿਸ ਦੀਆਂ ਵਿਰਾਸਤੀ ਤੋਪਾਂ ਚੋਰੀ ਕਰਨ ਵਾਲੇ ਗ੍ਰਿਫ਼ਤਾਰ

ਪੰਜਾਬ ਸਰਕਾਰ ਨੂੰ ਉਮੀਦ ਹੈ ਕਿ ਪਹਿਲੇ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਵਿੱਚ ਵੱਖ-ਵੱਖ ਰਾਜਾਂ ਦੇ ਉਦਯੋਗਪਤੀ ਸ਼ਾਮਲ ਹੋਣਗੇ। ਵੰਡਰਲਾ ਗਰੁੱਪ ਤੋਂ ਇਲਾਵਾ, ਕਲੱਬ ਮਹਿੰਦਰਾ ਮੋਹਾਲੀ ਜਾਂ ਇਸ ਦੇ ਆਲੇ-ਦੁਆਲੇ ਕਿਸੇ ਬਿਹਤਰ ਥਾਂ ਦੀ ਤਲਾਸ਼ ਕਰ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਮੋਹਾਲੀ ਵਿੱਚ ਥੀਮ ਪਾਰਕ ਅਤੇ ਵਾਟਰ ਸਪੋਰਟਸ ਪ੍ਰੋਜੈਕਟ ਤੋਂ ਇਲਾਵਾ ਪੰਜਾਬ ਸਰਕਾਰ ਸਹਿਮਤੀ ਬਣਨ ਅਤੇ ਐਮਓਯੂ ਸਾਈਨ ਹੋਣ ਤੋਂ ਬਾਅਦ ਹੋਰ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇਵੇਗੀ। Punjab First Tourism Summit

ਪੰਜਾਬ ਦੇ ਮੰਤਰੀ ਅਨਮੋਲ ਗਗਨ ਮਾਨ ਨੇ ਉਮੀਦ ਪ੍ਰਗਟਾਈ ਹੈ ਕਿ ਸੈਰ ਸਪਾਟਾ ਸੰਮੇਲਨ ਅਤੇ ਟਰੈਵਲ ਮਾਰਟ ਸੈਰ ਸਪਾਟਾ ਖੇਤਰ ਨੂੰ ਹੁਲਾਰਾ ਦੇਣਗੇ। ਪੰਜਾਬ ਸਰਕਾਰ ਉਦਯੋਗਪਤੀਆਂ ਨੂੰ ਕਾਰੋਬਾਰ ਲਈ ਬਿਹਤਰ ਮਾਹੌਲ ਅਤੇ ਸਹੂਲਤਾਂ ਦੇਣ ਦਾ ਦਾਅਵਾ ਕਰ ਰਹੀ ਹੈ। ਮੰਤਰੀ ਅਨਮੋਲ ਗਗਨ ਮਾਨ ਅਨੁਸਾਰ ਸੂਬਾ ਸਰਕਾਰ ਨੇ ਨਿਵੇਸ਼ਕ ਪੱਖੀ ਨੀਤੀ ਤਿਆਰ ਕੀਤੀ ਹੈ। ਨਿਵੇਸ਼ਕਾਂ ਸਮੇਤ ਰਾਜ ਨੂੰ ਇਸ ਦਾ ਫਾਇਦਾ ਹੋਵੇਗਾ। Punjab First Tourism Summit

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...