Punjab Free Flour Delivery:
ਪੰਜਾਬ ਸਰਕਾਰ ਨੇ 27 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੂਬੇ ਦੇ ਗਰੀਬਾਂ ਲਈ ਕਣਕ ਅਤੇ ਆਟੇ ਦੀ ਹੋਮ ਡਿਲੀਵਰੀ ਦੀ ਸਕੀਮ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਤਿਆਰ ਕੀਤੀ ਗਈ ਸਕੀਮ ਦੀ ਰੂਪ-ਰੇਖਾ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ: ਪਟਿਆਲਾ ‘ਚ ਜੂਆ ਖੇਡਦੇ 4 ਫੜੇ: ਪੁਲਿਸ ਨੇ ਘਰ ‘ਚ ਛਾਪੇਮਾਰੀ…
ਹਾਲਾਂਕਿ ਇਸ ਸਕੀਮ ਤਹਿਤ ਹੋਮ ਡਿਲੀਵਰੀ ਅਗਲੇ ਸਾਲ ਜਨਵਰੀ ‘ਚ ਹੀ ਸ਼ੁਰੂ ਹੋਵੇਗੀ ਪਰ ਇਸ ਸਕੀਮ ਦੀ ਰਸਮੀ ਸ਼ੁਰੂਆਤ ਇਸ ਮਹੀਨੇ ਹੀ ਹੋ ਜਾਵੇਗੀ। ਇਸ ਸਕੀਮ ਰਾਹੀਂ ਸੂਬੇ ਵਿੱਚ ਪ੍ਰਧਾਨ ਮੰਤਰੀ ਕਲਿਆਣ ਅੰਨ ਯੋਜਨਾ ਤਹਿਤ 1.42 ਕਰੋੜ ਲਾਭਪਾਤਰੀ ਘਰ ਬੈਠੇ ਆਟਾ ਪ੍ਰਾਪਤ ਕਰ ਸਕਣਗੇ। ਸਕੀਮ ਤਹਿਤ ਹਰ ਮਹੀਨੇ 72500 ਮੀਟ੍ਰਿਕ ਟਨ ਰਾਸ਼ਨ ਵੰਡਿਆ ਜਾਵੇਗਾ।
ਸਕੀਮ ਦੇ ਖਰੜੇ ਅਨੁਸਾਰ ਨੈਸ਼ਨਲ ਫੂਡ ਸਕਿਓਰਿਟੀ ਐਕਟ ਤਹਿਤ ਅਕਤੂਬਰ ਤੋਂ ਦਸੰਬਰ ਤੱਕ ਦੇ ਸਮੇਂ ਲਈ ਕਣਕ ਦੀ ਵੰਡ ਕੀਤੀ ਗਈ ਹੈ ਅਤੇ ਲਾਭਪਾਤਰੀਆਂ ਵਿੱਚ ਇਸ ਦੀ ਵੰਡ ਵੀ ਸ਼ੁਰੂ ਕਰ ਦਿੱਤੀ ਗਈ ਹੈ। ਲਾਭਪਾਤਰੀਆਂ ਨੂੰ ਅਗਲੇ ਸਾਲ ਜਨਵਰੀ ਵਿੱਚ ਹੋਮ ਡਿਲੀਵਰੀ ਮਿਲੇਗੀ। ਸਰਕਾਰ ਨੇ ਕਣਕ ਨੂੰ ਪੀਸਣ ਲਈ ਤਿੰਨ ਦਰਜਨ ਆਟਾ ਮਿੱਲਾਂ ਦੀ ਸ਼ਨਾਖਤ ਵੀ ਕੀਤੀ ਹੈ।
Punjab Free Flour Delivery: