ਪੰਜਾਬ ਸਰਕਾਰੀ ਬੱਸਾਂ ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ,ਅੱਜ ਤੋਂ ਬੱਸਾਂ ‘ਚ ਨਹੀਂ ਬੈਠ ਸਕਣਗੀਆਂ 52 ਤੋਂ ਜ਼ਿਆਦਾ ਸਵਾਰੀਆਂ,ਜਾਣੋ ਵਜ੍ਹਾ..

Punjab Government Buses

Punjab Government Buses

ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਮੰਗਲਵਾਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਵੱਖ-ਵੱਖ ਕਿਸਮ ਦਾ ਸੰਘਰਸ਼ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਤਹਿਤ ਉਹ ਬੱਸਾਂ ‘ਚ 52 ਤੋਂ ਵੱਧ ਯਾਤਰੀਆਂ ਨੂੰ ਨਹੀਂ ਲੈ ਕੇ ਜਾਣਗੇ। ਪਹਿਲਾਂ ਬੱਸਾਂ ‘ਚ 100 ਤੋਂ ਵੱਧ ਸਵਾਰੀਆਂ ਨੂੰ ਲਿਆਂਦਾ ਜਾਂਦਾ ਸੀ ਪਰ ਹੁਣ ਯੂਨੀਅਨ ਨੇ ਰੈਲੀ ਕਰ ਕੇ ਇਸ ਦਾ ਐਲਾਨ ਕੀਤਾ ਹੈ।

ਸੂਬਾ ਸੀਨੀਅਰ ਮੀਤ ਪ੍ਰਧਾਨ ਕੁਲਵੰਤ ਸਿੰਘ ਮਨਾਵਾਂ ਤੇ ਡਿਪੂ ਪ੍ਰਧਾਨ ਕੁਲਦੀਪ ਸਿੰਘ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ‘ਚ ਕੱਚੇ ਮੁਲਾਜ਼ਮਾਂ ਦੀ ਗੱਲ ਨਹੀਂ ਸੁਣ ਰਹੀ, ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਝੂਠ ਬੋਲ ਰਹੀ ਹੈ। ਜਦੋਂਕਿ ਕੇਂਦਰ ਦੀ ਭਾਜਪਾ ਸਰਕਾਰ ਟ੍ਰੈਫਿਕ ਨਿਯਮਾਂ ‘ਚ ਸੋਧ ਦੇ ਨਾਂ ‘ਤੇ ਪੂਰੇ ਭਾਰਤ ‘ਚ ਵਾਹਨ ਚਾਲਕਾਂ ਅਤੇ ਆਮ ਲੋਕਾਂ ‘ਤੇ ਮਾਰੂ ਕਾਨੂੰਨ ਥੋਪਣ ਵੱਲ ਤੁਰ ਪਈ ਹੈ, ਜਿਸ ਦਾ ਸਮੁੱਚੇ ਭਾਰਤ ਵਾਸੀਆਂ ਨੂੰ ਵਿਰੋਧ ਕਰਨਾ ਚਾਹੀਦਾ ਹੈ।

ਅੱਜ ਤੋਂ ਲਾਗੂ ਹੋਇਆ ਫੈਸਲਾ

ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਸਟਾਫ਼ ਵੱਲੋਂ ਇਸ ਵੇਲੇ ਇਕ ਬੱਸ ਵਿਚ 100 ਤੋਂ ਵੱਧ ਸਵਾਰੀਆਂ ਨੂੰ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਪਰ ਹੁਣ ਉਨ੍ਹਾਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਬੱਸਾਂ ‘ਚ 52 ਸੀਟਾਂ ਦੇ ਹਿਸਾਬ ਨਾਲ ਹੀ ਸਵਾਰੀਆਂ ਨੂੰ ਬਿਠਾਇਆ ਜਾਵੇਗਾ। ਯੂਨੀਅਨ ਵੱਲੋਂ ਇਹ ਫੈਸਲਾ 23 ਜਨਵਰੀ ਤੋਂ ਲਾਗੂ ਕੀਤਾ ਜਾਵੇਗਾ

ਮੁਲਾਜ਼ਮਾਂ ਨੂੰ ਨਹੀਂ ਕੀਤਾ ਗਿਆ ਪੱਕਾ

ਆਜ਼ਾਦ ਯੂਨੀਅਨ ਦੇ ਪ੍ਰਧਾਨ ਹਰਬੰਸ ਸਿੰਘ ਭੋਲਾ ਨੇ ਕਿਹਾ ਕਿ ਪੰਜਾਬ ‘ਚ ਸਮੇਂ-ਸਮੇਂ ’ਤੇ ਸਰਕਾਰਾਂ ਬਦਲਦੀਆਂ ਰਹੀਆਂ, ਪਰ ਕਿਸੇ ਵੀ ਸਰਕਾਰ ਨੇ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ। ਗੁਰਪ੍ਰੀਤ ਸਿੰਘ ਕਮਾਲੂ ਨੇ ਕਿਹਾ ਕਿ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਤਕ ਕਿਸੇ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ।

READ ALSO:ਆਮ ਆਦਮੀ ਪਾਰਟੀ ਦਾ ਇਕ ਹੋਰ ਆਗੂ ਵਿਆਹ ਦੇ ਬੰਧਨ ‘ਚ ਬੱਝਿਆ, ਦੇਖੋ ਤਸਵੀਰਾਂ

ਫਰਵਰੀ ‘ਚ ਤਿੰਨ ਦਿਨ ਤਕ ਰਹੇਗੀ ਹੜਤਾਲ

ਇਸ ਦੌਰਾਨ ਮੰਗਾਂ ਕੀਤੀਆਂ ਗਈਆਂ ਕਿ ਲੋਕਾਂ ਦੀ ਸਹੂਲਤ ਲਈ 10 ਹਜ਼ਾਰ ਸਰਕਾਰੀ ਬੱਸਾਂ ਪੁਣੇ ਬੱਸ ਪੀਆਰਟੀਸੀ ‘ਚ ਲਗਾਈਆਂ ਜਾਣ, ਕੱਚੇ ਮੁਲਾਜ਼ਮਾਂ ਦੀਆਂ ਲਗਾਈਆਂ ਗਈਆਂ ਸ਼ਰਤਾਂ ਰੱਦ ਕੀਤੀਆਂ ਜਾਣ, ਬਰਖਾਸਤ ਕੀਤੇ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਸੰਘਰਸ਼ ਕਰਨਗੇ ਜਿਸ ਤਹਿਤ 1 ਫਰਵਰੀ ਨੂੰ ਹੈੱਡਕੁਆਰਟਰ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ। ਇਸ ਤੋਂ ਬਾਅਦ 7 ਫਰਵਰੀ ਨੂੰ ਗੇਟ ਰੈਲੀ ਕਰ ਕੇ ਮੁਲਾਜ਼ਮਾਂ ਨੂੰ ਲਾਮਬੰਦ ਕੀਤਾ ਜਾਵੇਗਾ। ਜੇਕਰ ਫਿਰ ਵੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 13, 14 ਅਤੇ 15 ਫਰਵਰੀ ਨੂੰ ਤਿੰਨ ਰੋਜ਼ਾ ਹੜਤਾਲ ਕੀਤੀ ਜਾਵੇਗੀ।

Punjab Government Buses

[wpadcenter_ad id='4448' align='none']