Saturday, January 18, 2025

ਕਿਸਾਨਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ ! ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ ‘ਤੇ ਬਣਾਈ ਜਾਵੇਗੀ ਰਣਨੀਤੀ

Date:

Punjab government calls emergency meeting

ਇੱਕ ਪਾਸੇ ਪੰਜਾਬ ਦੇ ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਹਨ। ਉੱਥੇ ਹੀ ਕੇਂਦਰ ਸਰਕਾਰ ਨੇ ਖੇਤੀ ਸੈਕਟਰ ਲਈ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਜਾਰੀ ਕਰਕੇ ਕਿਸਾਨਾਂ ਲਈ ਨਵੀਂ ਚੁਣੌਤੀ ਖੜ੍ਹੀ ਕਰ ਦਿੱਤੀ ਹੈ। ਹੁਣ ਪੰਜਾਬ ਸਰਕਾਰ ਨੇ ਇਸ ਮਾਮਲੇ ਸਬੰਧੀ ਕਿਸਾਨ ਤੇ ਮਜ਼ਦੂਰ ਆਗੂਆਂ ਦੀ 19 ਤਰੀਕ ਨੂੰ ਮੀਟਿੰਗ ਸੱਦੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਕੇਂਦਰ ਨੂੰ ਖਰੜੇ ਦਾ ਅਧਿਐਨ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਦੇਣ ਲਈ ਕਿਹਾ ਹੈ। ਇਸ ਤੋਂ ਬਾਅਦ ਉਨ੍ਹਾਂ ਵਲੋਂ ਜਵਾਬ ਦਿੱਤਾ ਜਾਵੇਗਾ।

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਇਸ ਮਾਮਲੇ ਸਬੰਧੀ ਅਧਿਕਾਰੀਆਂ ਤੇ ਮਾਹਿਰਾਂ ਨਾਲ ਮੀਟਿੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਜਲਦਬਾਜ਼ੀ ਦੇ ਹੱਕ ਵਿੱਚ ਨਹੀਂ ਹਨ। ਉਨ੍ਹਾਂ ਨੇ ਕਿਸਾਨਾਂ ਦੀ ਮੀਟਿੰਗ ਬੁਲਾਈ ਹੈ। ਜਿਸ ਤੋਂ ਬਾਅਦ ਅਗਲੀ ਰਣਨੀਤੀ ਬਣਾਈ ਜਾਵੇਗੀ। ਖੁਡੀਆਂ ਨੇ ਕਿਹਾ ਕਿ ਖਰੜੇ ‘ਚ ਦੇਸ਼ ਭਰ ‘ਚ ਬਾਜ਼ਾਰਾਂ ‘ਚ ਵਿਕਣ ਵਾਲੇ ਸਾਮਾਨ ‘ਤੇ ਟੈਕਸ ਲਗਾਉਣ ਦੀ ਵਿਵਸਥਾ ਕੀਤੀ ਗਈ ਹੈ। ਪਹਿਲਾਂ ਜੀਐਸਟੀ ਕੌਂਸਲ ਬਣਾਈ ਗਈ ਸੀ। ਪਰ ਅਨੁਭਵ ਸਾਡੇ ਸਾਹਮਣੇ ਹੈ।

Read Also ; ਪੰਜਾਬ ‘ਚ ਰਾਸ਼ਨ ਕਾਰਡ ਹੋਣ ਜਾ ਰਹੇ ਨੇ ਬੰਦ ! ਜਾਣੋ ਸਰਕਾਰ ਕਿਉ ਲੈ ਰਹੀ ਹੈ ਇਹ ਵੱਡਾ ਫ਼ੈਸਲਾ

ਦੂਜੇ ਪਾਸੇ ਕਿਸਾਨ ਵੀ ਇਸ ਜਾਰੀ ਖਰੜੇ ਨੂੰ ਲੈ ਕੇ ਸੰਘਰਸ਼ ਦੇ ਰਾਹ ‘ਤੇ ਆਉਣ ਦੀ ਰਣਨੀਤੀ ਬਣਾ ਰਹੇ ਹਨ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦਾ ਕਹਿਣਾ ਹੈ ਕਿ ਲੱਗਦਾ ਹੈ ਕਿ ਕਿਸਾਨਾਂ ਵੱਲੋਂ ਰੱਦ ਕੀਤੇ ਤਿੰਨ ਨਵੇਂ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਕੀਤਾ ਜਾਵੇਗਾ।

Punjab government calls emergency meeting

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ

ਚੰਡੀਗੜ੍ਹ, 17 ਜਨਵਰੀ: ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ...

ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼...