ਫਾਜ਼ਿਲਕਾ 15 ਦਸੰਬਰ
ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਗੁੱਦੜ ਭੈਣੀ ਵਿਖ਼ੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਬਣੇ 5 ਲੱਖ ਦੀ ਲਾਗਤ ਨਾਲ ਕਿਚਨ ਸ਼ੇਡ ਦਾ ਉਦਘਾਟਨ ਕੀਤਾ| ਇਸ ਮੌਕੇ ਉਨਾਂ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆ ਰਹੀ ਹੈ ।
ਉਨਾਂ ਆਖਿਆ ਕਿ ਜਦ ਸਾਡੀ ਨਵੀਂ ਪੀੜੀ ਵਿਸ਼ਵ ਪੱਧਰੀ ਸਿੱਖਿਆ ਪ੍ਰਾਪਤ ਕਰੇਗੀ ਤਾਂ ਹੀ ਸਾਡੇ ਨੌਜਵਾਨ ਵਿਸ਼ਵ ਪੱਧਰੀ ਯੋਗਤਾਵਾਂ ਹਾਸਿਲ ਕਰਕੇ ਸੂਬੇ ਨੂੰ ਅੱਗੇ ਲਿਜਾ ਸਕਣਗੇ ।ਉਹਨਾਂ ਨੇ ਕਿਹਾ ਕਿ ਸਕੂਲੀ ਸਿੱਖਿਆ ਵਿਅਕਤੀ ਦੀ ਨੀਹ ਵਜੋ ਕੰਮ ਕਰਦੀ ਹੈ ਅਤੇ ਪੰਜਾਬ ਸਰਕਾਰ ਸਾਡੀ ਇਸੇ ਨੀਹ ਨੂੰ ਮਜਬੂਤ ਕਰਨ ਦੇ ਇਰਾਦੇ ਨਾਲ ਸਕੂਲੀ ਸਿੱਖਿਆ ਵਿੱਚ ਵੱਡੇ ਸੁਧਾਰ ਕਰ ਰਹੀ ਹੈ।
ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਇਸ ਸਰਹੱਦੀ ਇਲਾਕੇ ਦੇ ਸਕੂਲਾਂ ਵੱਲ ਪਹਿਲਾਂ ਕਿਸੇ ਸਰਕਾਰ ਨੇ ਧਿਆਨ ਨਹੀਂ ਸੀ ਦਿੱਤਾ ਪਰ ਹੁਣ ਪੰਜਾਬ ਸਰਕਾਰ ਲਗਾਤਾਰ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰ ਰਹੀ ਹੈ। ਇਸ ਦੇ ਨਾਲ ਹੀ ਅਧਿਆਪਕਾਂ ਦੀ ਘਾਟ ਪੂਰੀ ਕੀਤੀ ਗਈ ਹੈ ਅਤੇ ਲਗਾਤਾਰ ਨਵੇਂ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਸਕੂਲ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿਚ ਭੇਜਿਆ ਜਾ ਰਿਹਾ ਹੈ ਤਾਂ ਜੋ ਉਹ ਵਿਸ਼ਵ ਪੱਧਰੀ ਮਿਆਰੀ ਸਿੱਖਿਆ ਬੱਚਿਆਂ ਨੂੰ ਦੇ ਸਕਣ ।
ਇਸ ਮੌਕੇ ਸਰਪੰਚ ਮਨਜੀਤ ਕੌਰ, ਵਜੀਰ ਸਿੰਘ, ਸਰਪੰਚ ਗਗਨਦੀਪ ਸਿੰਘ, ਵਜਿੰਦਰ ਸਿੰਘ ਮਾਨ, ਸਰਪੰਚ ਸੁਖਦੀਪ ਸਿੰਘ ਪੱਕਾ ਚਿਸ਼ਤੀ, ਵਰਿੰਦਰ ਸ਼ਰਮਾ ਲਾਧੂਕਾ, ਸ਼ੀਸ਼ਨ ਸਿੰਘ ਮੈਬਰ, ਤਕਨੀਕੀ ਸਹਾਇਕ ਜਸਵੰਤ ਸਿੰਘ, ਏ.ਪੀ.ਓ ਮਨਿੰਦਰ ਸਿੰਘ ਆਦਿ ਹਾਜਰ ਸਨ।