Sunday, December 22, 2024

ਪੰਜਾਬ ਸਰਕਾਰ ਵੱਲੋਂ ਕੰਡਿਆਲੀ ਤਾਰ ਤੋਂ ਪਾਰ ਪੈਂਦੀਆਂ ਜਮੀਨਾਂ ਲਈ ਮੁਆਵਜ਼ਾ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ

Date:

ਅੰਮ੍ਰਿਤਸਰ, 1 ਫਰਵਰੀ 2024 (      )-ਪੰਜਾਬ ਸਰਕਾਰ ਵੱਲੋਂ ਕੰਡਿਆਲੀ ਤਾਰ ਤੋਂ ਪਾਰ ਅੰਤਰਰਾਸ਼ਟਰੀ ਸਰਹੱਦ ਤੱਕ ਸਥਿਤ ਰਕਬਾ, ਜਿਸ ਵਿਚ ਖੇਤੀ ਕਰਨ ਦੀਆਂ ਕਈ ਦਿੱਕਤਾਂ ਕਿਸਾਨਾਂ ਨੂੰ ਆਉਂਦੀਆਂ ਹਨ, ਨੂੰ ਇਸ ਲਈ ਮੁਆਵਜ਼ਾ ਰਾਸ਼ੀ ਸਾਲ 2022-23 ਲਈ ਪ੍ਰਤੀ ਏਕੜ 10 ਹਜ਼ਾਰ ਰੁਪਏ ਜਾਰੀ ਕਰ ਦਿੱਤੀ ਗਈ ਹੈ ਅਤੇ ਸਬੰਧਤ ਕਿਸਾਨ ਇਹ ਮੁਆਵਜ਼ਾ ਰਾਸ਼ੀ ਲੈਣ ਲਈ ਆਪਣੇ ਹਲਕੇ ਦੇ ਐਸ ਡੀ ਐਮ ਦਫਤਰ ਨਾਲ ਰਾਬਤਾ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਦਾ ਅਜਿਹਾ 3801 ਏਕੜ ਰਕਬਾ ਕੰਡਿਆਲੀ ਤਾਰ ਤੋਂ ਅੱਗੇ ਹੈ, ਲਈ ਸਰਕਾਰ ਵੱਲੋਂ ਤਿੰਨ ਕਰੋੜ 80 ਲੱਖ ਰੁਪਏ ਦੇ ਕਰੀਬ ਰਕਮ ਜਾਰੀ ਕਰ ਦਿੱਤੀ ਗਈ ਹੈ, ਜੋ ਕਿ ਸਬੰਧਤ ਕਿਸਾਨਾਂ ਨੂੰ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਇਹ ਮੁਆਵਜ਼ਾ ਰਾਸ਼ੀ ਇਕ ਜਨਵਰੀ 2022 ਤੋਂ 31 ਦਸੰਬਰ 2022 ਤੱਕ ਦੇ ਸਮੇਂ ਲਈ ਜਾਰੀ ਕੀਤੀ ਗਈ ਹੈ।

           ਉਨਾਂ ਦੱਸਿਆ ਕਿ ਗੈਰ ਮੁਮਕਿਨ ਰਕਬੇ ਅਤੇ ਜ਼ਮੀਨ ਸਬੰਧੀ ਮੁਆਵਜ਼ਾ ਨਹੀਂ ਦਿੱਤਾ ਜਾਵੇਗਾ। ਇਸ ਲਈ ਮੁਆਵਜ਼ਾ ਦੇਣ ਤੋਂ ਪਹਿਲਾਂ ਸਬੰਧਤ ਅਧਿਕਾਰੀ ਇੰਤਕਾਲ ਦੀ ਪੜਤਾਲ ਕਰਨੀ ਯਕੀਨੀ ਬਨਾਉਣ। ਡਿਪਟੀ ਕਮਿਸ਼ਨਰ ਨੇ ਇਸ ਬਾਬਤ ਸਰਹੱਦੀ ਖੇਤਰ ਦੇ ਐਸ ਡੀ ਐਮ ਜਿੰਨਾ ਵਿਚ ਅਜਨਾਲਾ, ਲੋਪੋਕੇ, ਅੰਮ੍ਰਿਤਸਰ 2 ਸ਼ਾਮਿਲ ਹਨ, ਨੂੰ ਪੱਤਰ ਲਿਖਕੇ ਮੁਆਵਜ਼ਾ ਰਾਸ਼ੀ ਵੰਡਣ ਦੀਆਂ ਹਦਾਇਤਾਂ ਕਰਦੇ ਕਿਹਾ ਕਿ ਇਹ ਰਾਸ਼ੀ ਪਹਿਲ ਦੇ ਅਧਾਰ ਉਤੇ ਸਬੰਧਤ ਕਿਸਾਨਾਂ ਵਿਚ ਵੰਡਣੀ ਯਕੀਨੀ ਬਣਾਈ ਜਾਵੇ।

Share post:

Subscribe

spot_imgspot_img

Popular

More like this
Related

ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ

Relief and rescue operations continue ਸ਼ਨੀਵਾਰ ਸ਼ਾਮ ਨੂੰ ਮੋਹਾਲੀ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...