ਨੈਸ਼ਨਲ ਅਤੇ ਏਸ਼ਿਆਈ ਖੇਡਾਂ ਵਿੱਚ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ ਅੱਜ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ ਸਨਮਾਨਿਤ..
By Nirpakh News
On
Punjab Government Player Honor
Punjab Government Player Honor
ਨੈਸ਼ਨਲ ਅਤੇ ਏਸ਼ਿਆਈ ਖੇਡਾਂ ਵਿੱਚ ਜੇਤੂ ਰਹਿਣ ਵਾਲੇ ਖਿਡਾਰੀਆਂ ਦਾ ਅੱਜ ਪੰਜਾਬ ਸਰਕਾਰ ਵੱਲੋਂ ਸਨਮਾਨ ਕੀਤਾ ਜਾਵੇਗਾ। ਇਸ ਦੇ ਲਈ ਚੰਡੀਗੜ੍ਹ ਦੇ ਸੈਕਟਰ-35 ਵਿੱਚ ਇੱਕ ਪ੍ਰੋਗਰਾਮ ਰੱਖਿਆ ਗਿਆ ਹੈ। ਇਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਇਸ ਦੌਰਾਨ ਮੁੱਖ ਮੰਤਰੀ 33.83 ਕਰੋੜ ਰੁਪਏ ਦੀ ਰਾਸ਼ੀ ਖਿਡਾਰੀਆਂ ਵਿੱਚ ਵੰਡਣਗੇ। ਇਸ ਵਿੱਚ ਰਾਸ਼ਟਰੀ ਖੇਡਾਂ ਦੇ 136 ਜੇਤੂ ਖਿਡਾਰੀਆਂ ਨੂੰ 4.58 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾਵੇਗੀ। ਪ੍ਰੋਗਰਾਮ ਨੂੰ ਲੈ ਕੇ ਸਰਕਾਰ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
READ ALSO:ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
Punjab Government Player Honor


