Sunday, December 22, 2024

ਪੰਜਾਬ ਸਰਕਾਰ ਸ਼ਗਨ ਸਕੀਮ ਅਧੀਨ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਉਨ੍ਹਾਂ ਦੀ ਧੀਆਂ ਦੇ ਵਿਆਹ ਲਈ ਦਿੰਦੀ ਹੈ 51,000 ਰੁਪਏ : ਅਨਮੋਲ ਗਗਨ ਮਾਨ

Date:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਮੰਤਵ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਨੇ ਉਸਾਰੀ ਕਿਰਤੀਆਂ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਵੱਖ-ਵੱਖ ਕਿਰਤੀ ਭਲਾਈ ਸਕੀਮਾਂ ਲਾਗੂ ਕੀਤੀਆਂ ਹਨ।

ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਸੁੱਕਰਵਾਰ ਨੂੰ ਸੂਬਾ ਸਰਕਾਰ ਦੀ ਸ਼ਗਨ ਸਕੀਮ ਬਾਰੇ ਵਿਆਖਿਆ ਕੀਤੀ।  ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਜਿਸਟਰਡ ਉਸਾਰੀ ਕਿਰਤੀ ਆਪਣੀਆਂ ਧੀਆਂ ਦੇ ਵਿਆਹ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਬੋਰਡ (ਬੀਓਸੀਡਬਲਯੂ ਬੋਰਡ) ਦੀ ਸ਼ਗਨ ਸਕੀਮ ਤਹਿਤ 51,000 ਰੁਪਏ ਦੀ ਰਾਸ਼ੀ ਪ੍ਰਾਪਤ ਕਰਨ ਦੇ ਯੋਗ ਹੈ।  ਇਸ ਸਕੀਮ ਦਾ ਲਾਭ ਉਸਾਰੀ ਕਾਮੇ 2 ਲੜਕੀਆਂ ਤੱਕ ਦੇ ਵਿਆਹ ਲਈ ਲੈ ਸਕਦੇ ਹਨ।

ਇਸ ਤੋਂ ਇਲਾਵਾ, ਮੰਤਰੀ ਮਾਨ ਨੇ ਦੱਸਿਆ ਕਿ ਜੇਕਰ ਕੋਈ ਮਹਿਲਾ ਉਸਾਰੀ ਕਿਰਤੀ ਜੋਕਿ ਬੀਓਸੀਡਬਲਯੂ ਬੋਰਡ ਨਾਲ ਰਜਿਸਟਰਡ ਹੈ ਤਾਂ ਉਹ ਵੀ ਆਪਣੇ ਵਿਆਹ ਲਈ ਸ਼ਗਨ ਦੀ ਰਾਸ਼ੀ ਪ੍ਰਾਪਤ ਕਰਨ ਦੀ ਹੱਕਦਾਰ ਹੈ, ਬਸ਼ਰਤੇ ਉਸਦੇ ਰਜਿਸਟਰਡ ਮਾਪਿਆਂ ਨੇ ਪਹਿਲਾਂ ਉਸਦੇ ਵਿਆਹ ਲਈ ਇਸ ਸਕੀਮ ਦਾ ਲਾਭ ਨਾ ਲਿਆ ਹੋਵੇ।

ਮੰਤਰੀ ਨੇ ਅੱਗੇ ਕਿਹਾ ਕਿ ਕੋਈ ਵੀ ਰਜਿਸਟਰਡ ਉਸਾਰੀ ਕਿਰਤੀ ਆਪਣੀ ਬੇਟੀ ਦੇ ਵਿਆਹ ਤੋਂ ਬਾਅਦ ਛੇ ਮਹੀਨਿਆਂ ਦੇ ਅੰਦਰ ਅੰਦਰ ਸਗੁਨ ਸਕੀਮ ਦਾ ਲਾਭ ਲੈਣ ਲਈ ਅਪਲਾਈ ਕਰ ਸਕਦਾ ਹੈ।  ਉਨਾਂ ਕਿਹਾ ਕਿ ਵਿਆਹ ਨੂੰ ਪ੍ਰਮਾਣਿਤ ਕਰਨ ਲਈ ਬਿਨੈ-ਪੱਤਰ ਦੇ ਨਾਲ ਮੈਰਿਜ ਰਜਿਸਟ੍ਰੇਸ਼ਨ ਅਥਾਰਟੀ ਦੁਆਰਾ ਜਾਰੀ ਸਰਟੀਫਿਕੇਟ ਜਮ੍ਹਾ ਕਰਨਾ ਜ਼ਰੂਰੀ ਹੈ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਰਤੀ ਵਰਗ ਦੀ ਆਰਥਿਕ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ।

Share post:

Subscribe

spot_imgspot_img

Popular

More like this
Related

ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ

Relief and rescue operations continue ਸ਼ਨੀਵਾਰ ਸ਼ਾਮ ਨੂੰ ਮੋਹਾਲੀ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...