Sunday, January 5, 2025

ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ 27 ਫਰਵਰੀ ਨੂੰ ਫਿਰੋਜ਼ਪੁਰ ਵਿਖੇ – ਧੀਮਾਨ 

Date:

ਫਿਰੋਜ਼ਪੁਰ, 21 ਫਰਵਰੀ 2024:

            ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿੱਤ ਨਿਪਟਾਰੇ, ਉਨ੍ਹਾਂ ਨਾਲ ਬਿਹਤਰੀਨ ਤਾਲਮੇਲ ਸਥਾਪਿਤ ਕਰਕੇ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਵਿੱਚ ਭਾਈਵਾਲ ਬਣਾਉਣ ਤੇ ਜੜ੍ਹਾਂ ਨਾਲ ਜੋੜਣ ਦੇ ਮਕਸਦ ਨਾਲ ‘ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ‘ ਪ੍ਰੋਗਰਾਮ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ 27 ਫਰਵਰੀ ਦਸੰਬਰ 2024 ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦਿੱਤੀ।

            ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਿਲਣੀ ਵਿੱਚ ਕੈਬਨਿਟ ਮੰਤਰੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਟੀਮ ਵੱਲੋਂ ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਤੇ ਤਰਨ ਤਾਰਨ ਜ਼ਿਲ੍ਹਿਆਂ ਨਾਲ ਸਬੰਧਿਤ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਤੇ ਮਸਲਿਆਂ ਨੂੰ ਸੁਣਿਆ ਜਾਵੇਗਾ ਅਤੇ ਮੌਕੇ ‘ਤੇ ਉਚਿੱਤ ਨਿਪਟਾਰਾ/ਹੱਲ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ 27 ਫਰਵਰੀ ਨੂੰ ਸਵੇਰੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਐਨ.ਆਰ.ਆਈਜ਼ ਨਾਲ ਉਨ੍ਹਾਂ ਦੇ ਸ਼ਿਕਾਇਤਾਂ ਅਤੇ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨਗੇ ਅਤੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਛੇਤੀ ਤੋਂ ਛੇਤੀ ਹੱਲ ਲਈ ਹੁਕਮ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮਿਲਣੀ ਦੌਰਾਨ ਸਬੰਧਿਤ ਜ਼ਿਲ੍ਹਿਆਂ ਦੇ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਮੌਜੂਦ ਰਹਿਣਗੇ। ਡਿਪਟੀ ਕਮਿਸ਼ਨਰ ਨੇ ਫਿਰੋਜ਼ਪੁਰ ਤੇ ਹੋਰ ਸਬੰਧਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨੂੰ ਐਨ.ਆਰ.ਆਈਜ਼ ਮਿਲਣੀ ਵਿਚ ਸ਼ਾਮਿਲ ਹੋ ਕੇ ਇਸ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।  

Share post:

Subscribe

spot_imgspot_img

Popular

More like this
Related