Punjab Government Tourism Development
ਪੰਜਾਬ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਨੇ 73.57 ਕਰੋੜ ਰੁਪਏ ਦੀ ਲਾਗਤ ਨਾਲ ਕਈ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਹਨ। ਸ੍ਰੀ ਚਮਕੌਰ ਸਾਹਿਬ ਨੂੰ ਧਾਰਮਿਕ ਅਤੇ ਤੀਰਥ ਅਸਥਾਨ ਵਜੋਂ ਵਿਕਸਤ ਕਰਨ ਲਈ “ਪ੍ਰਸ਼ਾਦ” (ਤੀਰਥ ਯਾਤਰਾ ਪੁਨਰ ਸੁਰਜੀਤੀ ਅਤੇ ਅਧਿਆਤਮਿਕ ਵਿਰਾਸਤ ਸੰਭਾਲ ਮੁਹਿੰਮ) ਤਹਿਤ 31.56 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ।
ਇਹ ਦਾਅਵਾ ਸੈਰ ਸਪਾਟਾ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਧਾਰਮਿਕ ਸੈਰ ਸਪਾਟੇ ਤਹਿਤ ਫ਼ਿਰੋਜ਼ਪੁਰ (ਹੁਸੈਨੀਵਾਲਾ ਬਾਰਡਰ) ਅਤੇ ਰੂਪਨਗਰ (ਅਨੰਦਪੁਰ ਸਾਹਿਬ) ਨੂੰ ਚੁਣਿਆ ਗਿਆ ਹੈ। ਹਰੇਕ ਸੈਰ ਸਪਾਟਾ ਸਥਾਨ ਲਈ ਕੁੱਲ 25 ਕਰੋੜ ਰੁਪਏ ਦਾ ਫੰਡ ਦਿੱਤਾ ਜਾਵੇਗਾ।
ਪੰਜਾਬ ਸਰਕਾਰ ਪਟਿਆਲਾ ਦੇ ਕਿਲ੍ਹਾ ਮੁਬਾਰਕ ਵਿੱਚ ਵਿਦੇਸ਼ਾਂ ਦੀ ਤਰਜ਼ ‘ਤੇ ਬੁਟੀਕ ਹੋਟਲ ਬਣਾ ਰਹੀ ਹੈ। ਇਨ੍ਹੀਂ ਦਿਨੀਂ ਇੱਥੇ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਕੁਝ ਦਿਨ ਪਹਿਲਾਂ ਸੀਐਮ ਭਗਵੰਤ ਮਾਨ ਨੇ ਵੀ ਇਸ ਮਾਮਲੇ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ।
ਕਿਲ੍ਹਾ ਮੁਬਾਰਕ ਵਿੱਚ ਖੋਲ੍ਹਿਆ ਜਾਣ ਵਾਲਾ ਹੋਟਲ ਡੈਸਟੀਨੇਸ਼ਨ ਵੈਡਿੰਗਜ਼ ਲਈ ਇੱਕ ਪਸੰਦੀਦਾ ਸਥਾਨ ਬਣ ਜਾਵੇਗਾ। ਇੱਥੇ ਦੇਸ਼ ਤੋਂ ਹੀ ਨਹੀਂ ਸਗੋਂ ਹੋਰ ਰਾਜਾਂ ਤੋਂ ਵੀ ਲੋਕ ਆਉਣਗੇ। ਸਰਕਾਰ ਇਸ ਪ੍ਰੋਜੈਕਟ ਨੂੰ ਲੋਹੜੀ ਤੋਂ ਬਾਅਦ ਲੋਕਾਂ ਨੂੰ ਸਮਰਪਿਤ ਕਰੇਗੀ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਆਧੁਨਿਕ ਕਨਵੈਨਸ਼ਨ ਸੈਂਟਰ ਬਣਾਏ ਜਾਣਗੇ।
Punjab Government Tourism Development