Punjab Govt
ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਦੇ ਪਰਿਵਰ ਲਈ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ..ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
21 ਸਾਲਾਂ ਨੌਜਵਾਨ ਸ਼ੁਭਕਰਨ ਸਿੰਘ ਦੀ ਹੋਈ ਮੌਤ
ਖਨੌਰੀ ਬਾਰਡਰ ’ਤੇ ਬਠਿੰਡੇ ਦੇ 21 ਸਾਲਾਂ ਨੌਜਵਾਨ ਸ਼ੁਭਕਰਨ ਸਿੰਘ ਦੀ ਹੋਈ ਮੌਤ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੀ ਕਿਸਾਨ ਭਵਨ ਚੰਡੀਗੜ੍ਹ ਵਿੱਚ ਇੱਕ ਲੰਬੀ ਮੀਟਿੰਗ ਹੋਈ। ਇਸ ਮੀਟਿੰਗ ਤੋਂ ਪਹਿਲਾਂ ਸਮੂਹ ਕਿਸਾਨ ਆਗੂਆਂ ਨੇ 2 ਮਿੰਟ ਦਾ ਮੌਨ ਰੱਖ ਕੇ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ। ਮੀਟਿੰਗ ਵਿੱਚ ਪੂਰੇ ਭਾਰਤ ਤੋਂ ਕਿਸਾਨਾਂ ਦੀਆਂ ਵੱਖ-ਵੱਖ ਜਥੇਬੰਦੀਆਂ ਪਹੁੰਚੀਆਂ ਹੋਈਆਂ ਸਨ। ਕਿਸਾਨਾਂ ਦੀਆਂ ਸਮੂਹ ਜਥੇਬੰਦੀਆਂ ਨੇ ਖਨੌਰੀ ਵਿਖੇ ਵਾਪਰੀ ਘਟਨਾ ਨੂੰ ਹਰਿਆਣਾ ਸਰਕਾਰ ਵੱਲੋਂ ਕੀਤਾ ਜਬਰ ਕਰਾਰ ਦਿੰਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਗ੍ਰਹਿ ਮੰਤਰੀ ਅਨਿਲ ਵਿਜ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਮੀਟਿੰਗ ਵਿੱਚ ਡਾਕਟਰ ਦਰਸ਼ਨ ਪਾਲ, ਰਾਕੇਸ਼ ਟਿਕੈਤ ਬਲਬੀਰ ਸਿੰਘ ਰਾਜੇਵਾਲ, ਰੁਲਦੂ ਸਿੰਘ ਮਾਨਸਾ ਹਰਿੰਦਰ ਸਿੰਘ ਲੱਖੋਵਾਲ, ਐਡਵੋਕੇਟ ਪ੍ਰੇਮ ਸਿੰਘ ਭੰਗੂ, ਜੋਗਿੰਦਰ ਸਿੰਘ ਉਗਰਾਹਾਂ, ਸੱਤਿਆਵਾਨ, ਰਵਿੰਦਰ ਪਟਿਆਲਾ, ਯੁੱਧਵੀਰ ਆਦਿ ਕਿਸਾਨ ਆਗੂ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ।
ਸੰਯੁਕਤ ਕਿਸਾਨ ਮੋਰਚਾ ਦੇ ਸਮੂਹ ਕਿਸਾਨ ਆਗੂਆਂ ਨੇ ਮੀਟਿੰਗ ਦੌਰਾਨ 23 ਫਰਵਰੀ ਦਾ ਦਿਨ ਕਾਲੇ ਦਿਨ ਵਜੋਂ ਮਨਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਗ੍ਰਹਿ ਮੰਤਰੀ ਅਨਿਲ ਵਿਜ ਸਣੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੇਸ਼ ਭਰ ਵਿਚ ਪੁਤਲੇ ਫੂਕੇ ਜਾਣਗੇ।
READ ALSO:ਕਿਸਾਨਾਂ ਖਿਲਾਫ ਤਸ਼ੱਦਦ ਅਸਹਿਣਯੋਗ; ਸੰਧਵਾਂ ਨੇ ਕੇਂਦਰ ਨੂੰ ਸਾਰੀਆਂ ਮੰਗਾਂ ਫੌਰੀ ਮੰਨਣ ਦੀ ਕੀਤੀ ਮੰਗ
ਸ਼ਹੀਦ ਨੌਜਵਾਨ ਸ਼ੁਭਕਰਨ ਸਿੰਘ ਸੀ ਪਰਿਵਾਰ ਦਾ ਸਹਾਰਾ
ਜਾਣਕਾਰੀ ਮੁਤਾਬਕ ” ਸ਼ੁਭਕਰਨ ਸਿੰਘ ਤਿੰਨ ਭੈਣਾਂ ਦੀ ਇਕਲੌਤਾ ਭਰਾ ਸੀ ਅਤੇ ਬਚਪਨ ਵਿਚ ਹੀ ਉਸ ਦੀ ਮਾਂ ਮਰ ਗਈ ਸੀ ਅਤੇ ਦਾਦੀ ਨੇ ਬੜੀ ਮੁਸ਼ਕਿਲ ਨਾਲ ਇਸ ਨੂੰ ਪਾਲਿਆ ਸੀ। ਪਹਿਲਾਂ ਸ਼ੁਭਕਰਨ ਦੀ ਮਾਂ ਅਤੇ ਫਿਰ ਦਾਦਾ ਇਸ ਜਹਾਨ ਤੋਂ ਕੂਚ ਕਰ ਗਏ।” “ਸ਼ੁਭਕਰਨ ਦੇ ਜਵਾਨ ਹੋਣ ਉੱਪਰ ਘਰ ਨੂੰ ਸਾਂਭਣ ਦੀ ਆਸ ਬੱਝੀ ਸੀ, ਜਿਹੜੀ ਹੁਣ ਸਿਵਿਆਂ ਦੀ ਰਾਖ ਵਿੱਚ ਬਦਲ ਜਾਣੀ ਹੈ। ਘਰ ਵਿੱਚ ਸ਼ੁਭਕਰਨ ਦਾ ਪਿਤਾ ਅਤੇ ਉਸ ਦੀ ਛੋਟੀ ਭੈਣ ਹੀ ਰਹਿ ਗਏ ਹਨ।” ਪਿੰਡ ਦੇ ਲੋਕਾਂ ਨੇ ਦੱਸਿਆ ਕਿ ਉਸ ਨੇ ਸਾਲ 2020 ਦੌਰਾਨ ਦਿੱਲੀ ਵਿੱਚ ਲੱਗੇ ਕਿਸਾਨ ਮੋਰਚੇ ਵਿੱਚ ਵੀ ਹਿੱਸਾ ਲਿਆ ਸੀ। ਸ਼ੁਭਕਰਨ ਸਿੰਘ ਦਸਵੀਂ ਪਾਸ ਸੀ ਅਤੇ ਇਸ ਵੇਲੇ ਉਹ ਆਪਣੀ 2 ਏਕੜ ਜਮੀਨ ਵਿੱਚ ਖੇਤੀ ਕਰ ਰਿਹਾ ਸੀ।
Punjab Govt