Thursday, January 9, 2025

ਪੰਜਾਬ ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਕੈਰੀਅਰ-ਅਧਾਰਿਤ ਕੋਰਸਾਂ ਅਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਵਾ ਕੇ, ਨੌਜਵਾਨਾਂ ਨੂੰ ਸਮਰੱਥ ਬਣਾਉਣਾ-ਵਿਧਾਇਕ ਸ਼ੈਰੀ ਕਲਸੀ

Date:

ਬਟਾਲਾ, 8 ਜਨਵਰੀ (  ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਤੇ ਸੁਹਿਰਦ ਅਗਵਾਈ ਵਿੱਚ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਨੇ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਦੇ ਮੱਦੇਨਜ਼ਰ ਕਈ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਕਿੱਤਾ- ਮੁਖੀ ਕੋਰਸ, ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ।

ਪੰਜਾਬ ਸਰਕਾਰ ਦੀਆਂ ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ ਸੈਰੀ ਕਲਸੀ ਨੇ ਦੱਸਿਆ ਕਿ ਬਜਟ ਵਿੱਚ ਕਿੱਤਾ-ਮੁਖੀ ਅਤੇ ਹੁਨਰ ਅਧਾਰਤ ਪ੍ਰੋਗਰਾਮ ਲਈ 3.25 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਪ੍ਰੋਗਰਾਮ ਦਾ ਉਦੇਸ਼ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾ ਕੇ  ਰੁਜ਼ਗਾਰ ਪ੍ਰਾਪਤ ਕਰਨ ਦਾ ਰਾਹ ਪੱਧਰਾ ਕਰਨਾ ਹੈ।

ਉਨਾਂ ਅੱਗੇ ਦੱਸਿਆ ਕਿ ਕੈਰੀਅਰ ਅਤੇ ਕਾਉਂਸਲਿੰਗ ਸਬੰਧੀ ਇਹ ਸਕੀਮ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਨੂੰ ਕਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਪ੍ਰਦਾਨ ਕਰਨਾ ਹੈ, ਜਿਸ ਲਈ 3.25 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਇੰਡਸਟਰੀਅਲ ਵਿਜ਼ਿਟ ਐਂਡ ਐਕਸਪੋਜ਼ਰ ਸਕੀਮ ਲਈ ਬਜਟ ਵਿੱਚ 2 ਕਰੋੜ ਰੁਪਏ ਅਲਾਟ ਕੀਤੇ ਗਏ ਹਨ, ਜਿਸ ਤਹਿਤ ਵਿਦਿਆਰਥੀਆਂ ਨੂੰ ਵੱਖ-ਵੱਖ ਉਦਯੋਗਾਂ ਨਾਲ ਰੂਬਰੂ ਕਰਵਾ ਕੇ ਭਵਿੱਖ ਦੇ ਰੁਜ਼ਗਾਰ ਲਈ ਤਿਆਰ ਕੀਤਾ ਜਾਂਦਾ ਹੈ। ਇਸ ਸਕੀਮ ਤਹਿਤ ਪਹਿਲਾਂ ਹੀ 33.44 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਹ ਪਹਿਲਕਦਮੀਆਂ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਵਧਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ। ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਕੈਰੀਅਰ-ਅਧਾਰਿਤ ਕੋਰਸਾਂ ਅਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਵਾਕੇ, ਨੌਜਵਾਨਾਂ ਨੂੰ ਸਮਰੱਥ ਬਣਾਉਣਾ ਅਤੇ ਆਰਥਿਕ ਵਿਕਾਸ ਨੂੰ ਵਧਾਉਣਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਸ਼੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 08 ਜਨਵਰੀ 2025

Hukamnama Sri Harmandir Sahib Ji ਜੈਤਸਰੀ ਮਹਲਾ ੫ ॥ ਆਏ ਅਨਿਕ...

ਜਲੰਧਰ ਦਿਹਾਤੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼, ਔਰਤ ਸਮੇਤ ਚਾਰ ਗਿ੍ਫ਼ਤਾਰ

ਜਲੰਧਰ, 8 ਜਨਵਰੀ :    ਅਪਰਾਧਿਕ ਗਤੀਵਿਧੀਆਂ 'ਤੇ ਵੱਡੀ ਕਾਰਵਾਈ ਕਰਦਿਆਂ...

ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ

ਚੰਡੀਗੜ੍ਹ, 8 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ...