ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ  ਗਠਨ

ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ  ਗਠਨ

ਚੰਡੀਗੜ੍ਹ, 21 ਅਗਸਤ: ਪੰਜਾਬ ਸਰਕਾਰ ਨੇ ਦੋ ਕੈਬਨਿਟ ਸਬ- ਕਮੇਟੀਆਂ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ ਅਤੇ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹਨ, ਦਾ ਗਠਨ ਕੀਤਾ ਹੈ। ਇਨ੍ਹਾਂ ਸਬ-ਕਮੇਟੀਆਂ ਨੂੰ ਸੂਬਾ ਸਰਕਾਰ ਦੇ ਮੁਲਾਜ਼ਮਾਂ ਨਾਲ ਸਬੰਧਤ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਦਾ ਕੰਮ ਸੌਂਪਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

ਚੰਡੀਗੜ੍ਹ, 21 ਅਗਸਤ:

ਪੰਜਾਬ ਸਰਕਾਰ ਨੇ ਦੋ ਕੈਬਨਿਟ ਸਬ- ਕਮੇਟੀਆਂ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ ਅਤੇ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹਨ, ਦਾ ਗਠਨ ਕੀਤਾ ਹੈ। ਇਨ੍ਹਾਂ ਸਬ-ਕਮੇਟੀਆਂ ਨੂੰ ਸੂਬਾ ਸਰਕਾਰ ਦੇ ਮੁਲਾਜ਼ਮਾਂ ਨਾਲ ਸਬੰਧਤ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਦਾ ਕੰਮ ਸੌਂਪਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਬੁਲਾਰੇ ਨੇ ਅੱਜ ਦੱਸਿਆ ਕਿ ਕੈਬਨਿਟ ਸਬ-ਕਮੇਟੀਆਂ ਮਹਿੰਗਾਈ ਭੱਤੇ (ਡੀਏ) ਅਤੇ 01-07-2021 ਤੋਂ 31-03-2024 ਤੱਕ ਦੇ  ਬਕਾਏ, ਸੋਧੀ ਹੋਈ ਤਨਖਾਹ/ਪੈਨਸ਼ਨ, 01-01-2016 ਤੋਂ 30-06-2021 ਤੱਕ ਦੀ ਲੀਵ ਇਨਕੈਸ਼ਮੈਂਟ (ਅਣਵਰਤੀ ਕਮਾਊ ਛੁੱਟੀ) ਅਤੇ 01-01-2006 ਤੋਂ 30-11-2011 ਦਰਮਿਆਨ ਸੇਵਾਮੁਕਤ ਹੋਏ ਕਰਮਚਾਰੀਆਂ ਦੀਆਂ 25 ਸਾਲਾਂ ਦੀਆਂ ਸੇਵਾਵਾਂ ਨੂੰ ਯੋਗ ਵਿਚਾਰਦਿਆਂ ਪੂਰੀ ਪੈਨਸ਼ਨ ਦੇਣ ਸਬੰਧੀ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ਦੀ ਸਮੀਖਿਆ ਕਰਨਗੀਆਂ।  ਇਸ ਸਬੰਧੀ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Tags:

Related Posts

Latest

ਰਾਜ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਵਧੀਕ ਮੁੱਖ ਸਕੱਤਰ ਡੀ ਕੇ ਤਿਵਾੜੀ ਵੱਲੋਂ ਹਰਪ੍ਰੀਤ ਸੰਧੂ ਨੂੰ ਮਿਲੇ ਸਨਮਾਨ ਲਈ ਉਨ੍ਹਾਂ ਦੀ ਭਰਵੀਂ ਸ਼ਲਾਘਾ
ਜਾਪਾਨ ਦੌਰੇ ਦੇ ਦੂਜੇ ਦਿਨ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ 400 ਕਰੋੜ ਰੁਪਏ ਦੇ ਨਿਵੇਸ਼ ਲਈ ਹੋਇਆ ਰਾਹ ਪੱਧਰਾ
ਯੁੱਧ ਨਸ਼ਿਆਂ ਵਿਰੁੱਧ’ ਦੇ 277ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋਗ੍ਰਾਮ ਹੈਰੋਇਨ, ਅਤੇ 12,000 ਰੁਪਏ ਦੀ ਡਰੱਗ ਮਨੀ ਸਮੇਤ 103 ਨਸ਼ਾ ਤਸਕਰ ਕਾਬੂ
ਪੰਜਾਬ ਸਰਕਾਰ ਲਾਡੋਵਾਲ ਵਿਖੇ ਉੱਨਤ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਸਥਾਪਤ ਕਰੇਗੀ: ਮੋਹਿੰਦਰ ਭਗਤ
ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ; ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ