Punjab Haryana High Court:
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਚਾਇਤੀ ਚੋਣਾਂ ਦਾ ਸ਼ਡਿਊਲ ਜਾਰੀ ਨਾ ਕਰਨ ‘ਤੇ ਪੰਜਾਬ ਚੋਣ ਕਮਿਸ਼ਨ ਨੂੰ ਸਖ਼ਤ ਫਟਕਾਰ ਲਗਾਈ ਹੈ। ਹਾਈਕੋਰਟ ਦੀ ਬੈਂਚ ਨੇ ਕਿਹਾ-ਕਿਸੇ ਵੀ ਹਾਲਾਤ ਵਿੱਚ ਸ਼ਡਿਊਲ ਕੱਲ੍ਹ ਤੱਕ ਪੇਸ਼ ਕੀਤਾ ਜਾਣਾ ਚਾਹੀਦਾ ਹੈ। ਜੇਕਰ ਕਿਸੇ ਕਾਰਨ ਅਜਿਹਾ ਨਹੀਂ ਹੁੰਦਾ ਹੈ ਤਾਂ ਕਮਿਸ਼ਨਰ ਖੁਦ ਚੋਣ ਰਿਪੋਰਟ ਲੈ ਕੇ ਅਦਾਲਤ ਵਿੱਚ ਪੇਸ਼ ਹੋਣਗੇ।
ਪੰਜਾਬ ਦੀ ਇੱਕ ਪੰਚਾਇਤ ਦੀ ਉਪ ਚੋਣ ਨੂੰ ਲੈ ਕੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਦਾ ਨੋਟਿਸ ਲੈਂਦਿਆਂ ਹਾਈਕੋਰਟ ਨੇ ਮੁੜ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਸਨ। ਜਦੋਂ ਕੁਝ ਕਾਰਨਾਂ ਕਰਕੇ ਚੋਣਾਂ ਨਹੀਂ ਹੋ ਸਕੀਆਂ ਤਾਂ ਅਦਾਲਤ ਵਿੱਚ ਸਰਕਾਰ ਖ਼ਿਲਾਫ਼ ਮਾਣਹਾਨੀ ਦੀ ਪਟੀਸ਼ਨ ਪਾਈ ਗਈ। ਉਕਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਸਖ਼ਤ ਰੁਖ਼ ਦਿਖਾਇਆ ਹੈ।
ਇਹ ਵੀ ਪੜ੍ਹੋ: ਲਖਬੀਰ ਰੋਡੇ ਦਾ ਸਾਥੀ ਪਰਮਜੀਤ ਸਿੰਘ ਉਰਫ ਢਾਡੀ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫ਼ਤਾਰ
ਪੰਜਾਬ ਸਰਕਾਰ ਨੂੰ ਤਾੜਨਾ ਕੀਤੀ
ਹਾਈਕੋਰਟ ‘ਚ ਸੁਣਵਾਈ ਦੌਰਾਨ ਕਿਹਾ ਗਿਆ ਕਿ ਪੰਜਾਬ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਸਾਰੀਆਂ ਪੰਚਾਇਤੀ ਚੋਣਾਂ ਕੁਝ ਸਮੇਂ ‘ਚ ਕਰਵਾਈਆਂ ਜਾਣਗੀਆਂ। ਇਸ ‘ਤੇ ਪਟੀਸ਼ਨਕਰਤਾ ਦੇ ਵਕੀਲ ਨੇ ਕਿਹਾ ਕਿ ਚੋਣਾਂ ਸਬੰਧੀ ਸਥਿਤੀ ਅਜੇ ਸਪੱਸ਼ਟ ਨਹੀਂ ਕੀਤੀ ਗਈ ਹੈ।
ਅਜੇ ਤੱਕ ਇਹ ਨਹੀਂ ਦੱਸਿਆ ਗਿਆ ਕਿ ਚੋਣਾਂ ਕਦੋਂ ਹੋਣਗੀਆਂ ਅਤੇ ਇਸ ਦਾ ਪ੍ਰੋਗਰਾਮ ਕੀ ਹੋਵੇਗਾ, ਕੋਈ ਨਹੀਂ ਜਾਣਦਾ। ਅਜਿਹੇ ‘ਚ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਚੋਣ ਕਮਿਸ਼ਨਰ ਨੂੰ ਚੋਣਾਂ ਦੇ ਪੂਰੇ ਵੇਰਵੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
Punjab Haryana High Court: