PUNJAB-HARYANA HIGH COURT
ਬੇਅਦਬੀ ਮਾਮਲੇ ‘ਚ ਫਸੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਸ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਮੁਖੀ ਖ਼ਿਲਾਫ਼ ਹੇਠਲੀ ਅਦਾਲਤ ‘ਚ ਚੱਲ ਰਹੀ ਕਾਰਵਾਈ ’ਤੇ ਰੋਕ ਲਾ ਦਿੱਤੀ ਹੈ। ਹਾਈ ਕੋਰਟ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਡੇਰਾ ਮੁਖੀ ਦੀ ਮੰਗ ਨੂੰ ਵੱਡੀ ਬੈਂਚ ਕੋਲ ਭੇਜ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਡੇਰਾ ਮੁਖੀ ਗੁਰਮੀਤ ਰਾਮ ਹੀਮ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਸੀ ਕਿ ਬੇਅਦਬੀ ਮਾਮਲੇ ‘ਚ ਦਰਜ ਕੇਸਾਂ ਦੀ ਜਾਂਚ ਪੰਜਾਬ ਸਰਕਾਰ ਦੀ ਐਸਆਈਟੀ ਦੀ ਬਜਾਏ ਸੀਬੀਆਈ ਤੋਂ ਕਰਵਾਈ ਜਾਵੇ। ਹਾਲ ਹੀ ‘ਚ ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
READ ALSO:ਖਨੌਰੀ ਬਾਰਡਰ ਤੇ ਇਕ ਹੋਰ ਕਿਸਾਨ ਬਲਦੇਵ ਸਿੰਘ ਦੀ ਹੋਈ ਮੌਤ ,ਸਾਹ ਲੈਣ ‘ਚ ਆ ਰਹੀ ਸੀ ਸਮੱਸਿਆਂ
ਦਾਇਰ ਪਟੀਸ਼ਨ ‘ਚ ਡੇਰਾ ਮੁਖੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਨਵੰਬਰ 2015 ‘ਚ ਬੇਅਦਬੀ ਮਾਮਲੇ ‘ਚ ਦਰਜ ਐਫਆਈਆਰ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ। ਪਰ ਬਾਅਦ ‘ਚ ਸੂਬੇ ‘ਚ ਸਰਕਾਰ ਬਦਲਣ ਨਾਲ ਅਗਸਤ 2018 ‘ਚ ਇਸ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਵਾਪਸ ਲੈ ਲਏ ਗਏ ਸਨ।
PUNJAB-HARYANA HIGH COURT