4 ਮਾਰਚ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ, ਪੰਜਾਬ ਦੇ ਇਸ ਜ਼ਿਲ੍ਹੇ ਦੇ DC ਨੇ ਕੀਤਾ ਐਲਾਨ
PUNJAB HOLIDAY
PUNJAB HOLIDAY
ਜ਼ਿਲ੍ਹਾ ਗੁਰਦਾਸਪੁਰ ਦੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੇਲੇ ਵਿੱਚ ਦੂਰ-ਦੂਰ ਤੋਂ ਸੰਗਤਾਂ/ਸੰਗ ਦਰਸ਼ਨਾਂ ਲਈ ਆਉਂਦੇ ਹਨ। ਇਸ ਸਬੰਧੀ ਉਪ ਮੰਡਲ ਮੈਜਿਸਟਰੇਟ ਡੇਰਾ ਬਾਬਾ ਨਾਨਕ ਵੱਲੋਂ ਪ੍ਰਾਪਤ ਹੋਈ ਰਿਪੋਰਟ ਅਤੇ ਸ੍ਰੀ ਚੋਲਾ ਸਾਹਿਬ ਜੀ ਦੇ ਮੇਲੇ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।
READ ALSO; ਹਿਸਾਰ ‘ਚ ਨਵੇਂ ਬਿਜਲੀ ਮੀਟਰਾਂ ਨੂੰ ਲੈ ਕੇ ਪਿੰਡ ਵਾਸੀ ਨਾਰਾਜ਼: ਮਾਜਰ ‘ਚ ਦੇਖਣ ਨੂੰ ਮਿਲਾ ਭਾਰੀ ਵਿਰੋਧ.
ਦਰਅਸਲ, ਡਿਪਟੀ ਕਮਿਸ਼ਨਰ ਨੇ ਉਪ ਮੰਡਲ ਡੇਰਾ ਬਾਬਾ ਨਾਨਕ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ-ਸਰਕਾਰੀ ਵਿੱਦਿਅਕ ਸੰਸਥਾਵਾਂ ਵਿੱਚ ਮਿਤੀ 4 ਮਾਰਚ 2024 ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। ਛੁੱਟੀ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਇਸ ਦਿਨ ਕਾਰਪੋਰੇਸ਼ਨ, ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।
PUNJAB HOLIDAY