CM ਮਾਨ ਵੱਲੋਂ ਇਨਵੈਸਟ ਪੰਜਾਬ ਦੇ 5ਵੇਂ ਐਡੀਸ਼ਨ ਦੀ ਸ਼ੁਰੂਆਤ, ਦੁਨੀਆ ਭਰ ਦੀਆਂ ਉਘੀਆਂ ਕੰਪਨੀਆਂ ਨੇ ਲਿਆ ਹਿੱਸਾ

Date:

Punjab Investors Summit 2023: ਪ੍ਰਦਰਸ਼ਨੀ ਵਿੱਚ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਨੇ ਆਪਣੇ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਪਲ 

Progressive Punjab Investors’ Summit 2023 ਦੀ ਦੇਖੋ ਝਲਕ

ਐਸ.ਏ.ਐਸ.ਨਗਰ (ਮੁਹਾਲੀ) : Progressive Punjab Investors Summit 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਹਾਈਟੈਕ ਐਗਜੀਬਿਸ਼ਨ (ਪ੍ਰਦਰਸ਼ਨੀ) ਦਾ ਉਦਘਾਟਨ ਕਰਦਿਆਂ ਪ੍ਰਗਤੀਸ਼ੀਲ ਪੰਜਾਬ ਸੰਮੇਲਨ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ ਕੀਤੀ।

ਪ੍ਰਦਰਸ਼ਨੀ ਵਿੱਚ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਨੇ ਆਪਣੇ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ। ਮੁੱਖ ਮੰਤਰੀ ਨੇ ਹਰੇਕ ਸਟਾਲ ‘ਤੇ ਜਾ ਕੇ ਵੱਖ-ਵੱਖ ਕੰਪਨੀਆਂ ਦੇ ਉਤਪਾਦਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ। ਭਗਵੰਤ ਮਾਨ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਪਲ ਹੈ ਕਿਉਂ ਜੋ ਵਿਸ਼ਵ ਭਰ ਦੀਆਂ ਪ੍ਰਮੁੱਖ ਕੰਪਨੀਆਂ ਆਪਣੀਆਂ ਪ੍ਰਾਪਤੀਆਂ ਪੇਸ਼ ਕਰਨ ਲਈ ਇੱਕ ਮੰਚ ‘ਤੇ ਇਕੱਠੀਆਂ ਹੋਈਆਂ ਹਨ।

https://fb.watch/iSX_hg2ucH/

ਮੁੱਖ ਮੰਤਰੀ ਨੇ ਕਿਹਾ ਕਿ ਇਹ ਕੰਪਨੀਆਂ ਇਸ ਖੇਤਰ ਵਿੱਚ ਪਹਿਲਾਂ ਹੀ ਦੁਨੀਆ ਭਰ ‘ਚ ਆਪਣੀ ਕਾਬਲੀਅਤ ਸਾਬਤ ਕਰ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇਸ ਮੌਕੇ ਇਨ੍ਹਾਂ ਉੱਦਮੀਆਂ ਦਾ ਸੁਆਗਤ ਕਰਦਾ ਹੈ ਅਤੇ ਉਮੀਦ ਕਰਦਾ ਹੈ ਕਿ ਉਨ੍ਹਾਂ ਦੇ ਸਹਿਯੋਗ ਨਾਲ ਜਲਦੀ ਹੀ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਮਾਨ ਨੇ ਸਾਰੇ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਹਰ ਉੱਦਮ ਲਈ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ Punjab Investors Summit 2023

ਪ੍ਰਦਰਸ਼ਨੀ ਵਿੱਚ ਇਨ੍ਹਾਂ ਕੰਪਨੀਆਂ ਨੇ ਲਿਆ ਹਿੱਸਾ

ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਜਲਦੀ ਹੀ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਉਭਰੇਗਾ। ਇਸ ਦੌਰਾਨ ਉਨ੍ਹਾਂ ਨੇ ਐਚ.ਐਮ.ਈ.ਐਲ ਬਠਿੰਡਾ, ਆਈ.ਟੀ.ਸੀ., ਪਲਕਸ਼ਾ ਯੂਨੀਵਰਸਿਟੀ, ਈ.ਐਸ.ਆਰ ਲੋਪਿਸਟਿਕਸ ਪ੍ਰਾਈਵੇਟ ਲਿਮਟਿਡ, ਹਿੰਦੋਸਤਾਨ ਯੂਨੀਲਿਵਰ ਲਿਮਟਿਡ, ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ, ਟਾਇਨੋਰ ਆਰਥੋਟਿਕਸ ਪ੍ਰਾਈਵੇਟ ਲਿਮਟਿਡ, ਸਾਵੀ ਐਕਸਪੋਰਟਸ, ਸਨਾਥਨ ਪੋਲੀਓਟ ਪ੍ਰਾਈਵੇਟ ਲਿਮਟਿਡ, ਟ੍ਰਾਈਡੈਂਟ ਗਰੁੱਪ, ਯੂਕੇ ਹਾਈ ਕਮਿਸ਼ਨਰ ਆਫ਼ਿਸ, ਹਾਰਟੇਕ ਪਾਵਰ, ਮਾਸਟਰਜ਼ ਕ੍ਰਿਏਸ਼ਨ, ਗਿਲਾਰਡ ਇਲੈਕਟ੍ਰੋਨਿਕਸ ਪ੍ਰਾਈਵੇਟ ਲਿਮਟਿਡ, ਏਵਨ ਸਾਈਕਲਜ਼ ਲਿਮਟਿਡ, ਮੈਸਰਜ਼ ਰਾਜਾ ਫੈਟ ਐਂਡ ਫੀਡਸ ਪ੍ਰਾਈਵੇਟ ਲਿਮਟਿਡ, ਆਈ.ਆਈ.ਟੀ. ਰੋਪੜ, ਟੈਕਨਾਲੋਜੀ ਬਿਜ਼ਨਸ ਇਨਕਿਊਬੇਸ਼ਨ ਫਾਊਂਡੇਸ਼ਨ, ਨਾਨੋਕ੍ਰਿਤੀ ਪ੍ਰਾਈਵੇਟ ਲਿਮਟਿਡ, ਐਡਿਥ ਹੈਲਥਕੇਅਰ, ਡਾਕਟਰਸ ਸਾਫਟਵੇਅਰ Punjab Investors Summit 2023

ਸਟਾਰਟਅੱਪ ਪੰਜਾਬ, ਮੈਸਰਜ਼ ਬਲੈਕ ਆਈ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ, ਐਗਨੈਕਸਟ

ਬੀ.ਜੀ. ਇਨੋਵਾਟੈਕ, ਹੋਲੋਕਿਤਾਬ ਟੈਕਨਾਲੋਜੀਜ਼, ਵਿਸ਼ਵਾਜ਼ ਏ.ਆਈ. ਪ੍ਰਾਈਵੇਟ ਲਿਮਟਿਡ, ਬ੍ਰਿਊ ਥੈਰਾਪਿਊਟਿਕਸ ਪ੍ਰਾਇਵੇਟ ਲਿਮਟਿਡ, ਕਿਲਡੇ ਪ੍ਰਾਇਵੇਟ ਲਿਮਟਿਡ, ਸਾਈਬਰਹਾਕਸ ਇੰਟੈਲੀਜੈਂਸ ਸਰਵਿਸਿਜ਼, ਐਲ.ਐਲ.ਪੀ. ਲੋਕਲ ਵੈਂਚਰਜ਼ ਪ੍ਰਾਈਵੇਟ ਲਿਮਟਿਡ, ਨਿਰਵਿਘਨ ਸਰਵਿਸਿਜ਼ ਪ੍ਰਾਈਵੇਟ ਲਿਮਟਿਡ, ਕੇ.ਸੀ.ਐਸ.ਏ.ਡੀ. ਲਾਈਟਸ (ਇੰਡੀਆ) ਪ੍ਰਾਈਵੇਟ ਲਿਮਟਿਡ, ਜੇ.ਕੇ. ਪੇਪਰਜ਼, ਨੈਸਲੇ ਇੰਡੀਆ ਲਿਮਟਿਡ ਅਤੇ ਪ੍ਰਦਰਸ਼ਨੀ ਵਿੱਚ ਹਿੱਸਾ ਲੈਣ ਵਾਲੀਆਂ ਹੋਰ ਨਾਮਵਰ ਕੰਪਨੀਆਂ ਦਾ ਧੰਨਵਾਦ ਕੀਤਾ।

Also read :ਵਿਧਾਨ ਸਭਾ ‘ਚ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਦਵਾਈਆਂ ਦੀਆਂ ਵੱਧ ਕੀਮਤਾਂ ਬਾਰੇ ਕੇਂਦਰ ਨੂੰ ਪੱਤਰ ਲਿਖਣ ਦਾ ਫ਼ੈਸਲਾ

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...