Sunday, January 19, 2025

ਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਦੇ ਤਿੰਨ ਅਹਿਮ ਬਿੱਲ ਪਾਸ

Date:

ਚੰਡੀਗੜ੍ਹ, 30 ਨਵੰਬਰ:

Punjab Legislative Assembly ਪੰਜਾਬ ਵਿਧਾਨ ਸਭਾ ਨੇ ਅੱਜ ਮਾਲ ਵਿਭਾਗ ਦੇ ਤਿੰਨ ਅਹਿਮ ਬਿੱਲ ਪਾਸ ਕੀਤੇ ਹਨ।

ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਿੰਨ ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਜਾਇਦਾਦ ਦਾ ਤਬਾਦਲਾ (ਪੰਜਾਬ ਸੋਧਨਾ) ਬਿੱਲ-2023, ਰਜਿਸਟ੍ਰੇਸ਼ਨ (ਪੰਜਾਬ ਸੋਧਨਾ) ਬਿੱਲ-2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧਨਾ) ਬਿੱਲ-2023 ਸ਼ਾਮਲ ਹਨ। 

ਇਹਨਾਂ ਸਾਰੇ ਬਿੱਲਾਂ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

1. ਜਾਇਦਾਦ ਦਾ ਤਬਾਦਲਾ ਬਿੱਲ

ਜਾਇਦਾਦ ਦਾ ਤਬਾਦਲਾ ਐਕਟ 1882 ਇੱਕ ਕੇਂਦਰੀ ਐਕਟ ਹੈ ਜੋ ਪੰਜਾਬ ਸੂਬੇ ਵਿੱਚ ਲਾਗੂ ਨਹੀਂ ਹੈ ਪਰ ਕੁਝ ਨੋਟੀਫਿਕੇਸ਼ਨਾਂ ਰਾਹੀਂ ਇਸ ਐਕਟ ਦੀਆਂ ਕੁਝ ਧਾਰਾਵਾਂ ਨੂੰ ਸੂਬੇ ਵਿੱਚ ਲਾਗੂ ਕੀਤਾ ਗਿਆ ਹੈ। ਇੱਕ ਨੋਟੀਫਿਕੇਸ਼ਨ ਰਾਹੀਂ ਇਸ ਐਕਟ ਦੇ ਸੈਕਸ਼ਨ 58 (ਐਫ) ਨੂੰ ਸਾਲ 1975 ਵਿੱਚ ਲਾਗੂ ਕੀਤਾ ਗਿਆ ਸੀ ਜੋ ਟਾਈਟਲ ਡੀਡ (ਇਕ-ਸਮਾਨ ਗਿਰਵਾਨਾਮਾ) ਰਾਹੀਂ ਗਿਰਵੀਨਾਮੇ ਦੀ ਗੱਲ ਕਰਦਾ ਹੈ। ਐਕਟ ਦੇ ਅਨੁਸਾਰ ਦਸਤਾਵੇਜ਼ ਇੱਕ ਲਾਜ਼ਮੀ ਰਜਿਸਟ੍ਰੇਸ਼ਨਯੋਗ ਦਸਤਾਵੇਜ਼ ਨਹੀਂ ਹੈ ਜੋ ਪ੍ਰਕਿਰਿਆ ਨੂੰ ਗੁਝੰਲਦਾਰ ਬਣਾਉਂਦਾ ਹੈ ਅਤੇ ਸਟੈਂਪ ਚੋਰੀ ਦਾ ਕਾਰਨ ਬਣਦਾ ਹੈ। ਇਨ੍ਹਾ ਉਣਤਾਈਆਂ ਨੂੰ ਦੂਰ ਕਰਨ ਲਈ, ਇਹ ਜ਼ਰੂਰੀ ਸੀ ਕਿ ਟਾਈਟਲ ਡੀਡਜ਼ ਰਾਹੀਂ ਗਿਰਵੀਨਾਮੇ ਨੂੰ ਇੱਕ ਸੰਪੂਰਨ ਰਜਿਸਟ੍ਰੇਸ਼ਨਯੋਗ ਦਸਤਾਵੇਜ਼ ਬਣਾਇਆ ਜਾਵੇ ਅਤੇ ਸਬ-ਰਜਿਸਟਰਾਰ ਦਫ਼ਤਰਾਂ ਵਿੱਚ ਜਨਤਕ ਪਰੇਸ਼ਾਨੀ ਨੂੰ ਘੱਟ ਕਰਨ ਲਈ ਸਿਧਾਂਤਕ ਐਕਟ ਵਿੱਚ ਇੱਕ ਵਿਵਸਥਾ ਕੀਤੀ ਜਾਵੇ ਤਾਂ ਜੋ ਰਜਿਸਟ੍ਰੇਸ਼ਨ ਦੇ ਉਦੇਸ਼ ਲਈ ਬੈਂਕ ਮੈਨੇਜਰਾਂ ਨੂੰ ਅਜਿਹੇ ਡੀਡਜ਼ ਨੂੰ ਸਬ-ਰਜਿਸਟਰਾਰ ਦਫ਼ਤਰਾਂ ਨੂੰ ਭੇਜਣ ਲਈ ਅਧਿਕਾਰਤ ਕੀਤਾ ਜਾਵੇ, ਜਿਸ ਨੂੰ ਕਿ ਰਜਿਸਟਰਡ ਮੰਨਿਆ ਜਾਵੇਗਾ। ਉਕਤ ਤਬਦੀਲੀਆਂ ਨੂੰ ਲਾਗੂ ਕਰਨ ਲਈ ਪੰਜਾਬ ਨੇ ਜਾਇਦਾਦ ਤਬਾਦਲਾ ਐਕਟ, 1882 ਵਿੱਚ ਸੋਧ ਕੀਤੀ।

READ ALSO : ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਨਹਿਰਾਂ ਤੇ ਜਲ ਨਿਕਾਸੀ ਬਿੱਲ-2023 ਪਾਸ

2.  ਰਜਿਸਟ੍ਰੇਸ਼ਨ ਬਿੱਲ

ਰਜਿਸਟ੍ਰੇਸ਼ਨ ਐਕਟ, 1908 (ਐਕਟ) ਸੂਬਾ ਸਰਕਾਰਾਂ ਲਈ ਰਜਿਸਟ੍ਰੇਸ਼ਨ ਫੀਸ ਵਸੂਲਣ ਦੀ ਵਿਵਸਥਾ ਕਰਨ ਦੇ ਉਦੇਸ਼ ਨਾਲ ਬਣਾਇਆ ਗਿਆ ਸੀ। ਇਹ ਐਕਟ ਨਿਰਵਿਘਨ ਵਸੂਲੀ ਅਤੇ ਰਜਿਸਟ੍ਰੇਸ਼ਨ ਫੀਸਾਂ ਦੀ ਉਗਰਾਹੀ ਲਈ ਕੁਝ ਪ੍ਰਬੰਧਾਂ ਦੀ ਵਿਵਸਥਾ ਕਰਦਾ ਹੈ। ਰਜਿਸਟ੍ਰੇਸ਼ਨ ਫੀਸ ਲਗਾਉਣ ਅਤੇ ਵਸੂਲਣ ਦੇ ਸਬੰਧ ਵਿੱਚ ਗੁੰਝਲਾਂ ਨੂੰ ਦੂਰ ਕਰਨ ਲਈ, ਆਮ ਲੋਕਾਂ ਦੀ ਸਹੂਲਤ ਲਈ ਟਾਈਟਲ ਡੀਡਜ਼, ਸੇਲ ਸਰਟੀਫਿਕੇਟ ਅਤੇ ਸੈਕਸ਼ਨ 17 ਦੀ ਉਪ-ਧਾਰਾ 2(12) ਨੂੰ ਹਟਾ ਕੇ ਗਿਰਵੀਨਾਮਾ ਦਾ ਪ੍ਰਸਤਾਵ ਹੈ। ਇਸ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਇਹ ਸੋਧ ਕੀਤੀ ਜਾ ਰਹੀ ਹੈ। ਉਕਤ ਤਬਦੀਲੀਆਂ ਨੂੰ ਲਾਗੂ ਕਰਨ ਲਈ, ਪੰਜਾਬ ਨੇ ਰਜਿਸਟ੍ਰੇਸ਼ਨ ਐਕਟ, 1908 ਵਿੱਚ ਸੋਧ ਕੀਤੀ।

3. ਭਾਰਤੀ ਸਟੈਂਪ ਬਿੱਲ

ਭਾਰਤੀ ਸਟੈਂਪ ਐਕਟ, 1899 (ਐਕਟ) ਸੂਬਾ ਸਰਕਾਰਾਂ ਲਈ ਸਟੈਂਪ ਡਿਊਟੀ ਵਸੂਲਣ ਦੀ ਵਿਵਸਥਾ ਕਰਨ ਦੇ ਉਦੇਸ਼ ਨਾਲ ਬਣਾਇਆ ਗਿਆ ਸੀ। ਐਕਟ ਵਿੱਚ ਸਟੈਂਪ ਡਿਊਟੀ ਦੀ ਨਿਰਵਿਘਨ ਵਸੂਲੀ ਅਤੇ ਉਗਰਾਹੀ ਲਈ ਕੁਝ ਉਪਬੰਧ ਕੀਤੇ ਗਏ ਹਨ। ਐਕਟ ਦੇ ਸਡਿਊਲ 1-ਏ ਦੇ ਇੰਦਰਾਜ਼ 6 ਅਤੇ 48 ਲਈ ਸਟੈਂਪ ਡਿਊਟੀ ਦੀ ਵਸੂਲੀ ਅਤੇ ਉਗਰਾਹੀ ਦੇ ਸਬੰਧ ਵਿੱਚ ਉਲਝਣਾਂ ਨੂੰ ਦੂਰ ਕਰਨ ਲਈ, ਉਪਰੋਕਤ ਜ਼ਿਕਰ ਕੀਤੇ ਇੰਦਰਾਜਾਂ ਨਾਲ ਸਬੰਧਤ ਵਿਵਸਥਾਵਾਂ ਨੂੰ ਸੁਚਾਰੂ ਬਣਾਉਣ ਦੀ ਤਜਵੀਜ਼ ਹੈ। ਆਮ ਜਨਤਾ ਦੀ ਸਹੂਲਤ ਲਈ ਇਸ ਐਕਟ ਵਿੱਚ ਸੋਧ ਨੂੰ ਬਿਹਤਰ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਕਤ ਤਬਦੀਲੀਆਂ ਨੂੰ ਲਾਗੂ ਕਰਨ ਲਈ, ਪੰਜਾਬ ਨੇ ਭਾਰਤੀ ਸਟੈਂਪ ਐਕਟ, 1899 ਵਿੱਚ ਸੋਧ ਕੀਤੀ।Punjab Legislative Assembly

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...