ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ

ਚੰਡੀਗੜ੍ਹ, 31 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿਖੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਭੇਂਟ ਕੀਤੀ। ਸ਼ਹੀਦ ਊਧਮ ਸਿੰਘ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਸਪੀਕਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਲੰਡਨ ਜਾ ਕੇ ਜ਼ਲ੍ਹਿਆਂਵਾਲਾ ਬਾਗ ਦਾ ਬਦਲਾ […]


ਚੰਡੀਗੜ੍ਹ, 31 ਜੁਲਾਈ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿਖੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਭੇਂਟ ਕੀਤੀ।

ਸ਼ਹੀਦ ਊਧਮ ਸਿੰਘ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਸਪੀਕਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਲੰਡਨ ਜਾ ਕੇ ਜ਼ਲ੍ਹਿਆਂਵਾਲਾ ਬਾਗ ਦਾ ਬਦਲਾ ਲਿਆ। ਉਨ੍ਹਾਂ ਕਿਹਾ ਕਿ 13 ਅਪ੍ਰੈਲ, 1919 ਨੂੰ ਜ਼ਲ੍ਹਿਆਂਵਾਲਾ ਬਾਗ ਵਿੱਚ ਜੋ ਵਾਪਰਿਆ ਸੀ, ਉਸ ਨਾਲ ਪੂਰੇ ਦੇਸ਼ ਵਿੱਚ ਅੰਗਰੇਜ਼ਾਂ ਵਿਰੁੱਧ ਗੁੱਸਾ ਸਿਖਰਾਂ ‘ਤੇ ਸੀ ਅਤੇ ਪੰਜਾਬ ਦੇ ਨੌਜਵਾਨ ਸ. ਊਧਮ ਸਿੰਘ ਨੇ ਇਸ ਬੇਰਹਿਮ ਕਤਲੇਆਮ ਦਾ ਬਦਲਾ ਲੈਣ ਦਾ ਅਹਿਦ ਲਿਆ ਸੀ।

ਸਪੀਕਰ ਨੇ ਕਿਹਾ ਕਿ ਲੰਡਨ ਵਿਚ ਸ. ਊਧਮ ਸਿੰਘ ਦੇ ਠਹਿਰਨ ਦਾ ਉਦੇਸ਼ ਪੰਜਾਬ ਦੇ ਗਵਰਨਰ ਰਹੇ ਮਾਈਕਲ ਓਡਵਾਇਰ ਦੀ ਹੱਤਿਆ ਕਰਨ ਦਾ ਮੌਕਾ ਲੱਭਣਾ ਸੀ, ਜਿਸ ਨੂੰ ਉਨ੍ਹਾਂ ਨੇ ਅੰਮ੍ਰਿਤਸਰ ਕਤਲੇਆਮ ਲਈ ਜ਼ਿੰਮੇਵਾਰ ਮੰਨਿਆ ਸੀ। ਉਨ੍ਹਾਂ ਕਿਹਾ ਕਿ 13 ਮਾਰਚ, 1940 ਨੂੰ ਈਸਟ ਇੰਡੀਆ ਐਸੋਸੀਏਸ਼ਨ ਦੀ ਇੱਕ ਮੀਟਿੰਗ ਦੌਰਾਨ ਸ. ਊਧਮ ਸਿੰਘ ਨੇ ਮਾਈਕਲ ਓਡਵਾਇਰ ਨੂੰ ਗੋਲੀ ਮਾਰ ਕੇ ਜ਼ਲ੍ਹਿਆਂਵਾਲਾ ਬਾਗ ਦੇ ਕਤਲੇਆਮ ਦਾ ਬਦਲਾ ਲਿਆ ਸੀ। ਉਨ੍ਹਾਂ ਕਿਹਾ ਕਿ ਸ. ਊਧਮ ਸਿੰਘ ਨੂੰ 31 ਜੁਲਾਈ, 1940 ਪੈਂਟਨਵਿਲੇ ਜੇਲ੍ਹ ਵਿੱਚ ਫਾਂਸੀ ਦਿੱਤੀ ਗਈ ਸੀ।

ਸ. ਸੰਧਵਾਂ ਨੇ ਕਿਹਾ ਕਿ ਲਗਭੱਗ ਸਾਢੇ ਅੱਠ ਦਹਾਕਿਆਂ ਬਾਅਦ ਵੀ ਸ਼ਹੀਦ ਊਧਮ ਸਿੰਘ ਲੱਖਾਂ ਲੋਕਾਂ ਦੇ ਦਿਲਾਂ ਵਸਦੇ ਹਨ ਅਤੇ ਉਨ੍ਹਾਂ ਦੀ ਹਿੰਮਤ, ਦਲੇਰੀ ਅਤੇ ਸਮਰਪਣ ਪੀੜ੍ਹੀ ਦਰ ਪੀੜ੍ਹੀ ਪ੍ਰੇਰਣਾ ਦਿੰਦਾ ਰਹੇਗਾ।

Tags:

Advertisement

Latest

ਮਾਨ ਸਰਕਾਰ ਲਿਆਏਗੀ ਪੰਜਾਬ ਦੀ ਖੇਤੀ ਵਿੱਚ ਨਵਾਂ ਸਵੇਰਾ: ਅਰਜਨਟੀਨਾ ਨਾਲ ਇਤਿਹਾਸਕ ਸਾਂਝੇਦਾਰੀ ਕਰਕੇ ਖੁੱਲ੍ਹਣਗੇ ਵਿਕਾਸ ਦੇ ਨਵੇਂ ਦਰਵਾਜ਼ੇ
ਦਵਾਈ ਮਾਫੀਆ ਦੀ ਖੈਰ ਨਹੀਂ! ਪੰਜਾਬ ਸਰਕਾਰ ਨੇ ਲਿਆ ਵੱਡਾ ਐਕਸ਼ਨ! ਕੰਪਨੀਆਂ ਖਿਲਾਫ ਸਖ਼ਤ ਕਾਰਵਾਈ ਦਾ ਕੀਤਾ ਐਲਾਨ - ਕੋਲਡਰਿਫ ਸਮੇਤ 8 ਦਵਾਈਆਂ ’ਤੇ ਲਾਇਆ ਬੈਨ
ਮਾਨ ਸਰਕਾਰ ਨੇ ਕੈਬਿਨੇਟ ਮੀਟਿੰਗ 'ਚ ਲਿਆ ਅਹਿਮ ਫੈਂਸਲਾ: ਪੰਜਾਬ ’ਚ ਬਾਹਰੋਂ ਆਉਣ ਵਾਲੇ ਮਾਈਨਿੰਗ ਟਰੱਕਾਂ ’ਤੇ ਲਾਗੂ ਹੋਵੇਗੀ ਐਂਟਰੀ ਫੀਸ, ਮਜ਼ਬੂਤ ਹੋਣਗੀਆਂ ਸਰਹੱਦਾਂ*
ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ