ਲੁਧਿਆਣਾ ‘ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Punjab Ludhiana Jassian Road

Punjab Ludhiana Jassian Road

ਲੁਧਿਆਣਾ ‘ਚ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ ਕਰ ਦਿੱਤਾ। ਬਦਮਾਸ਼ ਨੌਜਵਾਨ ਦੀ ਭੈਣ ਨਾਲ ਛੇੜਛਾੜ ਕਰ ਰਹੇ ਸਨ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਘਟਨਾ ਜੱਸੀਆਂ ਰੋਡ ‘ਤੇ ਵਾਪਰੀ। ਕਤਲ ਕਰਨ ਤੋਂ ਬਾਅਦ ਬਦਮਾਸ਼ ਬੁਲੇਟ ਬਾਈਕ ‘ਤੇ ਫ਼ਰਾਰ ਹੋ ਗਏ। ਹਮਲੇ ‘ਚ ਨੌਜਵਾਨ ਦਾ ਦੋਸਤ ਵੀ ਗੰਭੀਰ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿੱਚ 21 ਦਿਨ ਦਾ ਵਾਧਾ

ਮ੍ਰਿਤਕ ਨੌਜਵਾਨ ਦੀ ਪਛਾਣ ਰਾਹੁਲ ਵਾਸੀ ਥਾਣਾ ਸਿਵਲ ਲਾਈਨ ਵਜੋਂ ਹੋਈ ਹੈ। ਘਟਨਾ ਤੋਂ ਤੁਰੰਤ ਬਾਅਦ ਰਾਹੁਲ ਦੇ ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚ ਗਏ। ਉਸ ਨੂੰ ਖੂਨ ਨਾਲ ਲੱਥਪੱਥ ਹਾਲਤ ਵਿੱਚ ਡੀਐਮਸੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਹਸਪਤਾਲ ਪਹੁੰਚ ਗਏ। ਇੱਥੇ ਮਰਨ ਵਾਲੇ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

Punjab Ludhiana Jassian Road

[wpadcenter_ad id='4448' align='none']