Punjab Ludhiana MCL 7th Mayor
ਪੰਜਾਬ ਦੇ ਸ਼ਹਿਰ ਲੁਧਿਆਣਾ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਵਾਸੀਆਂ ਦੀ ਉਡੀਕ ਖਤਮ ਹੋ ਗਈ ਹੈ। ਦਰਅਸਲ, ਲੁਧਿਆਣਾ ਨਗਰ ਨਿਗਮ ਦੇ ਮੇਅਰ ਦਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਲੁਧਿਆਣਾ ਦਾ ਨਵਾਂ ਮੇਅਰ ਬਣਾਇਆ ਗਿਆ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੇ ਨਾਮ ਦਾ ਐਲਾਨ ਕੀਤਾ ਹੈ। ਜਦੋਂ ਕਿ ਰਾਕੇਸ਼ ਪਰਾਸ਼ਰ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਪ੍ਰਿੰਸ ਜੌਹਰ ਨੂੰ ਡਿਪਟੀ ਮੇਅਰ ਚੁਣਿਆ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਇਹ ਪਹਿਲੀ ਵਾਰ ਹੈ ਜਦੋਂ ਸ਼ਹਿਰ ਨੂੰ ਇੱਕ ਮਹਿਲਾ ਮੇਅਰ ਮਿਲੇਗੀ। ਮੇਅਰ ਦੀ ਸੀਟ ਮਹਿਲਾ ਕੌਂਸਲਰਾਂ ਲਈ ਰਾਖਵੀਂ ਹੈ। ਲੁਧਿਆਣਾ ਨੂੰ ਅੱਜ 20 ਜਨਵਰੀ ਨੂੰ ਆਪਣਾ 7ਵਾਂ ਮੇਅਰ ਮਿਲਿਆ। ਇਸ ਨੂੰ ਲੈ ਕੇ ਤਿਆਰੀਆਂ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਸੀ। ਫਿਲਹਾਲ ਇਸ ਐਲਾਨ ਤੋਂ ਬਾਅਦ ਲੋਕਾਂ ਵਿਚਾਲੇ ਜਸ਼ਨ ਮਨਾਇਆ ਜਾ ਰਿਹਾ ਹੈ।
Read Also : ਵਿਆਹ ਦੇ ਬੰਧਨ ‘ਚ ਬੱਝੇ ਗੋਲਡਨ ਬੁਆਏ ਨੀਰਜ ਚੌਪੜਾ , ਇਸ ਟੈਨਿਸ ਖਿਡਾਰਨ ਨਾਲ ਲਏ ਫੇਰੇ
Punjab Ludhiana MCL 7th Mayor