Monday, January 27, 2025

ਪੰਜਾਬ ਦੇ ਖਣਨ ਤੇ ਭੂ- ਵਿਗਿਆਨ ਮੰਤਰੀ ਬਰਿੰਦਰ ਗੋਇਲ ਨੇ ਐਸ.ਏ.ਐਸ.ਨਗਰ ਵਿਖੇ ਕੌਮੀ ਝੰਡਾ ਫ਼ਹਿਰਾਇਆ

Date:


ਚੰਡੀਗੜ੍ਹ/ਐਸ.ਏ.ਐਸ.ਨਗਰ, 26 ਜਨਵਰੀ

ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਭੂਮੀ ਅਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਐਸ.ਏ.ਐਸ.ਨਗਰ ਸਥਿਤ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਫ਼ਹਿਰਾਇਆ। ਉਨ੍ਹਾਂ ਮਾਰਚ ਪਾਸਟ ਤੋਂ ਸਲਾਮੀ ਵੀ ਲਈ ਅਤੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਸੱਭਿਆਚਾਰਕ ਪੇਸ਼ਕਾਰੀਆਂ ਦਾ ਆਨੰਦ ਵੀ ਮਾਣਿਆ।

      ਦੇਸ਼ ਦੇ ਅਜ਼ਾਦੀ ਘੁਲਾਟੀਆਂ ਅਤੇ ਸੰਵਿਧਾਨ ਦੇ ਨਿਰਮਾਤਾਵਾਂ ਨੂੰ ਸਲਾਮ ਕਰਦਿਆਂ ਸ਼੍ਰੀ ਗੋਇਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੰਵਿਧਾਨ ਦੀ ਅਸਲ ਭਾਵਨਾ ਅਨੁਸਾਰ ਸੂਬੇ ਦੀ ਕਾਇਆ ਕਲਪ ਕਰਨ ਲਈ ਵਚਨਬੱਧ ਹੈ।  ਉਨ੍ਹਾਂ ਕਿਹਾ ਕਿ ਸੁਤੰਤਰਤਾ ਸੈਨਾਨੀਆਂ ਅਤੇ ਸੰਵਿਧਾਨ ਨਿਰਮਾਤਾਵਾਂ ਦੇ ਸੁਪਨਿਆਂ ਨੂੰ ਪੰਜਾਬ ਵਿੱਚ ਸੁਸ਼ਾਸਨ ਰਾਹੀਂ ਸਾਕਾਰ ਕੀਤਾ ਜਾ ਰਿਹਾ ਹੈ।

       ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾ ਸੂਬਾ ਹੈ ਜਿਸ ਨੇ ਸਿਆਸੀ ਆਗੂਆਂ ਦੀ ਥਾਂ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਦਕਰ ਦੀਆਂ ਤਸਵੀਰਾਂ ਲਗਾਈਆਂ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਮੋਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਦੇ ਮੁੱਦੇ ਨੂੰ ਹੱਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਦੇ ਨਾਲ-ਨਾਲ ਏਅਰਪੋਰਟ ਦੇ ਬਾਹਰ ਸਰਦਾਰ ਭਗਤ ਦਾ 30 ਫੁੱਟ ਉੱਚਾ ਬੁੱਤ ਵੀ ਸਥਾਪਿਤ ਕੀਤਾ ਹੈ।

       ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਕੂਲ ਆਫ਼ ਐਮੀਨੈਂਸ ਅਤੇ ਆਮ ਆਦਮੀ ਕਲੀਨਿਕ ਸਥਾਪਿਤ ਕਰਕੇ ਸੂਬੇ ਵਿੱਚ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ‘ਤੇ ਧਿਆਨ ਦੇ ਰਹੀ ਹੈ।  ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਵਿੱਚ ਹੋਂਦ ਵਿੱਚ ਆਉਣ ਤੋਂ ਬਾਅਦ ਸਰਕਾਰੀ ਖੇਤਰ ਵਿੱਚ 50,000 ਨੌਕਰੀਆਂ ਦਿੱਤੀਆਂ ਹਨ ਅਤੇ ਨੌਕਰੀਆਂ ਦਾ ਇੱਕੋ ਇੱਕ ਮਾਪਦੰਡ ਮੈਰਿਟ ਹੈ।

       ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੀ ਦੋ ਲੱਖ ਏਕੜ ਜ਼ਮੀਨ ਦੀ ਸਿੰਚਾਈ ਲਈ 2300 ਕਰੋੜ ਰੁਪਏ ਦੀ ਲਾਗਤ ਨਾਲ 150 ਕਿਲੋਮੀਟਰ ਨਹਿਰ ਪੁੱਟੀ ਜਾ ਰਹੀ ਹੈ ਅਤੇ ਪਹਿਲੀ ਵਾਰ ਪਠਾਨਕੋਟ ਖੇਤਰ ਵਿੱਚ ਸਿੰਚਾਈ ਲਈ ਪਾਣੀ ਦੇ ਪ੍ਰਬੰਧ ਲਈ ਤਿੰਨ ਨਹਿਰਾਂ ਦਾ ਕੰਮ ਚੱਲ ਰਿਹਾ ਹੈ।  ਇਸ ਤੋਂ ਇਲਾਵਾ 2100 ਕਰੋੜ ਰੁਪਏ ਦੇ ਪ੍ਰੋਜੈਕਟ ਪਹਿਲਾਂ ਹੀ ਪਾਣੀ ਦੇ ਸਰੋਤਾਂ ਦੀ ਮੁਰੰਮਤ, ਰੀ-ਲਾਈਨਿੰਗ ਅਤੇ ਖਾਲਿਆਂ ਦੇ ਕੰਮ ਲਈ ਚੱਲ ਰਹੇ ਹਨ।

     ਮੰਤਰੀ ਗੋਇਲ ਨੇ ਕਿਹਾ ਕਿ ਰਾਜ ਨੇ 74 ਜਨਤਕ ਥਾਵਾਂ ਦੀ ਨਿਲਾਮੀ ਕਰਕੇ ਪੰਜਾਬ ਖਣਿਜ ਖਣਿਜ ਨੀਤੀ 2023 ਨੂੰ ਸਫਲਤਾਪੂਰਵਕ ਲਾਗੂ ਕੀਤਾ ਗਿਆ ਹੈ।  ਹੋਰ ਮਾਲੀਆ ਪ੍ਰਾਪਤ ਕਰਨ ਲਈ ਹੋਰ 100 ਸਾਈਟਾਂ ਦੀ ਜਲਦੀ ਹੀ ਨਿਲਾਮੀ ਰਾਖੀ ਜਾਵੇਗੀ।

     ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਣਨ ਤੇ ਭੂ-ਵਿਗਿਆਨ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਦੱਖਣੀ ਹਿੱਸਿਆਂ ਵਿੱਚ ਪੋਟਾਸ਼ ਦੇ ਭੰਡਾਰ ਹੋਣ ਦੀ ਸੰਭਾਵਨਾ ਹੈ ਜੋ ਧਰਤੀ ਵਿੱਚੋਂ ਨਿਕਲਣ ਨਾਲ ਸੂਬੇ ਦੇ ਮਾਲੀਏ ਵਿੱਚ ਹੋਰ ਵਾਧਾ ਕਰੇਗਾ।

     ਉਨ੍ਹਾਂ ਕਿਹਾ ਕਿ ਮੋਹਾਲੀ ਵਿੱਚ ਜਲਦੀ ਹੀ ਸੈਕਟਰ 78 ਦੇ ਬਹੁਮੰਤਵੀ ਸਟੇਡੀਅਮ ਵਿੱਚ 9.19 ਕਰੋੜ ਰੁਪਏ ਦੀ ਲਾਗਤ ਨਾਲ 8 ਲੇਨ 400 ਮੀਟਰ ਸਿੰਥੈਟਿਕ ਟਰੈਕ ਦੀ ਸਥਾਪਨਾ, ਸੀਨੀਅਰ ਬਲਬੀਰ ਸਿੰਘ ਅੰਤਰਰਾਸ਼ਟਰੀ ਹਾਕੀ ਸਟੇਡੀਅਮ, ਸੈਕਟਰ 63 ਵਿਖੇ 3.13 ਰੁਪਏ ਦੀ ਲਾਗਤ ਨਾਲ ਗਲੋਬਲ ਸਟੈਂਡਰਡ ਐਸਟ੍ਰੋਟਰਫ ਦੀ ਰੀਪਲੇਸਮੈਂਟ ਰਾਹੀਂ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾਵੇਗਾ।  

ਇਸ ਤੋਂ ਇਲਾਵਾ ਸੈਕਟਰ 63 ਅਤੇ 78 ਦੇ ਸਟੇਡੀਅਮਾਂ ਦੇ ਖੇਡ ਇਨਡੋਰ ਹਾਲਜ਼ ਦੀ ਪੀ ਯੂ ਫਲੋਰਿੰਗ ਵਿਛਾਉਣ ਦਾ ਕੰਮ ਵੀ ਕੀਤਾ ਜਾਵੇਗਾ।  ਉਨ੍ਹਾਂ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਖਰੜ ਅਤੇ ਡੇਰਾਬੱਸੀ ਦੀ ਈ ਐਸ ਆਈ ਡਿਸਪੈਂਸਰੀਆਂ ਨੂੰ ਕ੍ਰਮਵਾਰ 30 ਅਤੇ 100 ਬਿਸਤਰਿਆਂ ਵਾਲੇ ਹਸਪਤਾਲਾਂ ਵਿੱਚ ਅੱਪਗ੍ਰੇਡ ਕਰਨ ਦਾ ਵੀ ਐਲਾਨ ਕੀਤਾ।

       ਇਸ ਤੋਂ ਪਹਿਲਾਂ ਉਨ੍ਹਾਂ ਨੇ 2022 ਬੈਚ ਦੇ ਪਰੇਡ ਕਮਾਂਡਰ ਪ੍ਰੀਤ ਕੰਵਰ ਸਿੰਘ ਡੀ ਐਸ ਪੀ ਦੀ ਅਗਵਾਈ ਵਾਲੀ ਪਰੇਡ ਦਾ ਡੀ ਸੀ ਆਸ਼ਿਕਾ ਜੈਨ ਅਤੇ ਐਸ ਐਸ ਪੀ ਦੀਪਕ ਪਾਰੀਕ ਨਾਲ ਨਿਰੀਖਣ ਕੀਤਾ।

      ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਸੈਨਿਕਾਂ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਕਰਨ ਲਈ ਪੰਜ ਵੀਰ ਨਾਰੀਆਂ (ਫੌਜ ਦੇ ਸ਼ਹੀਦਾਂ ਦੀਆਂ ਵਿਧਵਾਵਾਂ) ਨੂੰ ਵੀ ਸਨਮਾਨਿਤ ਕੀਤਾ ਗਿਆ।

        ਅੱਜ 1500 ਦੇ ਕਰੀਬ ਵਿਦਿਆਰਥੀ ਸਰਕਾਰੀ ਕਾਲਜ ਮੋਹਾਲੀ ਵਿਖੇ ਹੋਏ ਗਣਤੰਤਰ ਸਮਾਰੋਹ ਦਾ ਹਿੱਸਾ ਸਨ ਅਤੇ ਉਨ੍ਹਾਂ ਨੇ ਆਪਣੀਆਂ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਨਾਲ ਹਾਜ਼ਰੀਨ ਨੂੰ ਨਿਹਾਲ ਕੀਤਾ।

       ਉਨ੍ਹਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਤਰਫ਼ੋਂ ਲੋੜਵੰਦ ਔਰਤਾਂ ਨੂੰ 12 ਸਿਲਾਈ ਮਸ਼ੀਨਾਂ ਵੀ ਦਿੱਤੀਆਂ।
 ਮੁੱਖ ਮਹਿਮਾਨ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਅਤੇ ਬੇਮਿਸਾਲ ਸੇਵਾ ਰਿਕਾਰਡ ਰੱਖਣ ਵਾਲੇ ਲਗਭਗ 48 ਵਿਅਕਤੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

      ਲੋਕਾਂ ਨੂੰ ਰੋਜ਼ਾਨਾ ਜੀਵਨ ਵਿੱਚ ਯੋਗਾ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਸੀ.ਐਮ ਦੀ ਯੋਗਸ਼ਾਲਾ ਅਧੀਨ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਟ੍ਰੇਨਰਾਂ ਨੇ ਪ੍ਰਭਾਵਸ਼ਾਲੀ ਢੰਗ ਨਾਲ ਯੋਗਾ ਸ਼ੋਅ ਪੇਸ਼ ਕੀਤਾ।

     ਇਸ ਮੌਕੇ ਵਿਧਾਇਕ ਕੁਲਵੰਤ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਮੈਂਬਰ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਿਨੀਤ ਵਰਮਾ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਵਾਈਸ ਚੇਅਰਮੈਨ ਸੁਭਾਸ਼ ਸ਼ਰਮਾ ਅਤੇ ‘ਆਪ’ ਦੇ ਬੁਲਾਰੇ ਹਰਸੁਖਿੰਦਰ ਸਿੰਘ ਬੱਬੀ ਬਾਦਲ ਸਮਾਗਮ ਦੌਰਾਨ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਚ ਸ਼ਾਮਿਲ ਸਨ।

       ਵਿਸ਼ੇਸ਼ ਡੀ ਜੀ ਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਵੀ ਗਣਤੰਤਰ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਏ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਕੈਂਸਰ ਨਾਲ ਲੜ ਰਹੀ ਹਿਨਾ ਖਾਨ ਦਾ ਹੋਇਆ ਅਜਿਹਾ ਹਾਲ, ਅਦਾਕਾਰਾ ਨੇ ਕਿਹਾ – ਇਹ ਸਭ ਤੋਂ ਬੁਰਾ ਸਮਾਂ…

Hina Khan Health  ਟੈਲੀਵਿਜ਼ਨ ਇੰਡਸਟਰੀ ਦੀ ਸਭ ਤੋਂ ਮਸ਼ਹੂਰ ਅਦਾਕਾਰਾ...