ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਵੱਡਾ ਤੋਹਫ਼ਾ, DA ‘ਚ ਚਾਰ ਫ਼ੀਸਦੀ ਵਾਧੇ ਦਾ ਐਲਾਨ

Punjab Ministerial Services Union

Punjab Ministerial Services Union

ਮੁੱਖ ਮੰਤਰੀ ਭਗਵੰਤ ਮਾਨ ਨੇ ਪੀਐੱਸਐੱਮਯੂ ਮੁਲਾਜ਼ਮ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਇੱਕ ਟਵੀਟ ਰਾਹੀਂ ਮੁਲਾਜ਼ਮਾਂ ਨੂੰ ਬਕਾਇਆ ਡੀਏ ਦੀ 4 ਫ਼ੀਸਦੀ ਕਿਸ਼ਤ ਦੇਣ ਦਾ ਐਲਾਨ ਕੀਤਾ ਹੈ। ਹੁਣ ਮੁਲਾਜ਼ਮਾਂ ਦੀਆਂ ਬਾਕੀ ਤਿੰਨ ਕਿਸ਼ਤਾਂ ਵਿੱਚੋਂ ਸਿਰਫ਼ ਦੋ ਕਿਸ਼ਤਾਂ ਹੀ ਬਕਾਇਆ ਰਹਿ ਜਾਣਗੀਆਂ। ਡੀਏ ਅਤੇ ਹੋਰ ਮੰਗਾਂ ਨੂੰ ਲੈ ਕੇ ਮੁਲਾਜ਼ਮ ਪਿਛਲੇ 40 ਦਿਨਾਂ ਤੋਂ ਪੰਜਾਬ ਭਰ ਵਿੱਚ ਹੜਤਾਲ ’ਤੇ ਸਨ।

ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਕਰਮਚਾਰੀ ਸੋਮਵਾਰ ਨੂੰ ਕੰਮ ‘ਤੇ ਪਰਤ ਗਏ। ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ (ਪੀ.ਐਸ.ਐਮ.ਐਸ.ਯੂ.) 8 ਨਵੰਬਰ ਤੋਂ ਸਾਰੇ ਡੀਸੀ ਦਫਤਰਾਂ ਵਿੱਚ ਪੈਨ ਬੰਦ ਕਰਕੇ ਹੜਤਾਲ ’ਤੇ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੋਮਵਾਰ ਨੂੰ ਗੱਲਬਾਤ ਲਈ ਬੁਲਾਏ ਜਾਣ ਤੋਂ ਬਾਅਦ ਹੜਤਾਲ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ।

ਕਰੀਬ ਡੇਢ ਮਹੀਨੇ ਤੋਂ ਚੱਲ ਰਹੀ ਹੜਤਾਲ ਕਾਰਨ 52 ਵਿਭਾਗਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਮੁੱਖ ਮੰਤਰੀ ਮਾਨ ਅੱਜ ਦੁਪਹਿਰ 12.30 ਵਜੇ ਪੰਜਾਬ ਭਵਨ ਵਿਖੇ PSMSU ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨਗੇ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਲਈ ਲਗਾਤਾਰ ਕਾਰਜ਼ਸੀਲ: ਡਾ. ਬਲਜੀਤ ਕੌਰ

ਪੀਐਸਐਮਐਸਯੂ ਦੇ ਪ੍ਰਧਾਨ ਅਮਰੀਕ ਸਿੰਘ ਸੰਧੂ ਨੇ ਦੱਸਿਆ ਕਿ ਯੂਨੀਅਨ ਦੇ ਵਫ਼ਦ ਨੂੰ ਉਨ੍ਹਾਂ ਦੀਆਂ ਮੰਗਾਂ ’ਤੇ ਵਿਚਾਰ ਕਰਨ ਲਈ ਸ਼ੁੱਕਰਵਾਰ ਨੂੰ ਚੰਡੀਗੜ੍ਹ ਬੁਲਾਇਆ ਗਿਆ ਸੀ। ਇਸ ਦੌਰਾਨ ਵਫ਼ਦ ਨੂੰ 18 ਦਸੰਬਰ ਨੂੰ ਦੁਪਹਿਰ 12.30 ਵਜੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵਨ ਟੂ ਵਨ ਮੀਟਿੰਗ ਦਾ ਸਮਾਂ ਵੀ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੇ ਯੂਨੀਅਨ ਨੂੰ ਹੜਤਾਲ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਆ ਰਿਹਾ ਹੈ।

ਸੰਧੂ ਨੇ ਦੱਸਿਆ ਕਿ ਇਸ ਦੇ ਮੱਦੇਨਜ਼ਰ ਉਨ੍ਹਾਂ ਨੇ ਅਧਿਕਾਰੀਆਂ ਦੀ ਅਪੀਲ ਨੂੰ ਮੰਨਦਿਆਂ ਕੁਝ ਸਮੇਂ ਲਈ ਹੜਤਾਲ ਮੁਲਤਵੀ ਕਰ ਦਿੱਤੀ ਹੈ। ਇਸ ਦੌਰਾਨ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਦੇ ਵਧੀਕ ਨਿੱਜੀ ਸਕੱਤਰ ਹਿਮਾਂਸ਼ੂ ਜੈਨ ਨੇ ਵੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਉਕਤ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਯੂਨੀਅਨ ਦੇ ਨੁਮਾਇੰਦਿਆਂ ਦੀ ਸਹੂਲਤ ਲਈ ਨੋਡਲ ਅਫ਼ਸਰ ਨਿਯੁਕਤ ਕਰਨ ਲਈ ਕਿਹਾ ਹੈ।

ਕੈਬਨਿਟ ਸਬ-ਕਮੇਟੀ ਨਾਲ ਹੋਈ ਮੀਟਿੰਗ ਰਹੀ ਬੇਸਿੱਟਾ

ਹੜਤਾਲ ਖਤਮ ਕਰਵਾਉਣ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਤਿੰਨ ਮੈਂਬਰੀ ਕੈਬਨਿਟ ਸਬ ਕਮੇਟੀ ਨੇ 4 ਦਸੰਬਰ ਨੂੰ ਚੰਡੀਗੜ੍ਹ ਵਿਖੇ ਪੀ.ਐਸ.ਐਮ.ਐਸ.ਯੂ. ਨਾਲ ਮੀਟਿੰਗ ਕੀਤੀ ਸੀ, ਪਰ ਪੀ.ਐਸ.ਐਮ.ਐਸ.ਯੂ. ਦੇ ਨੁਮਾਇੰਦਿਆਂ ਨੇ ਕਮੇਟੀ ਵਲੋਂ ਦਿੱਤੇ ਮਹਿਜ਼ ਭਰੋਸੇ ਦਾ ਵਿਰੋਧ ਕਰਦਿਆਂ ਅੱਧ ਵਿਚਾਲੇ ਛੱਡ ਦਿੱਤਾ ਅਤੇ ਯੂਨੀਅਨ ਨੇ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ ਹੈ। Punjab Ministerial Services Union

[wpadcenter_ad id='4448' align='none']