CM ਮਾਨ ਨੇ ਮਿਸ਼ਨ ਰੋਜ਼ਗਾਰ ਦੇ ਤਹਿਤ 293 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ, ਕਿਹਾ-ਵਿਦੇਸ਼ ਜਾਣਾ ਤਾਂ ਘੁੰਮਣ ਜਾਓ

Punjab Mission Employment

Punjab Mission Employment

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Singh Mann) ਨੇ ਅੱਜ ਸ਼ਨੀਵਾਰ ਨੂੰ ਫਿਰ ਤੋਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਅੱਜ 293 ਨੌਜਵਾਨਾਂ ਨੂੰ ਸਿਹਤ ਵਿਭਾਗ ਵੱਲੋਂ ਰੁਜ਼ਗਾਰ ਦਿੱਤਾ ਗਿਆ। ਸੀਐਮ ਮਾਨ ਨੇ ਦੱਸਿਆ ਕਿ ਹੁਣ ਤੱਕ ਉਹ 44974 ਦੇ ਕਰੀਬ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪ ਚੁੱਕੇ ਹਨ ਪਰ ਅੱਜ ਵੀ ਵਿਰੋਧੀ ਇਸ ਨੂੰ ਮੰਨਣ ਨੂੰ ਤਿਆਰ ਨਹੀਂ ਹਨ। ਅੱਜ ਵੀ ਉਹ ਇਸ ‘ਤੇ ਵਿਸ਼ਵਾਸ ਨਹੀਂ ਕਰ ਸਕਦੇ ਅਤੇ ਉਸ ਦੀ ਆਲੋਚਨਾ ਕਰਨ ਵਿੱਚ ਲੱਗੇ ਹੋਏ ਹਨ।

ਨਿਯੁਕਤੀ ਪੱਤਰ ਵੰਡਣ ਦਾ ਇਹ ਪ੍ਰੋਗਰਾਮ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਗਿਆ ਹੈ। ਸੀਐਮ ਭਗਵੰਤ ਮਾਨ ਦੇ ਨਾਲ ਸਿਹਤ ਮੰਤਰੀ ਡਾ ਬਲਬੀਰ ਸਿੰਘ(Dr Balbir Singh) ਵੀ ਪਹੁੰਚੇ ਹਨ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਸੀਐਮ ਨੇ ਸਾਰੇ ਨੌਜਵਾਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ 16 ਟੋਲ ਪਲਾਜ਼ੇ ਬੰਦ ਹੋ ਚੁੱਕੇ ਹਨ। ਜਿਸ ਤੋਂ ਬਾਅਦ ਪੰਜਾਬੀਆਂ ਦੀ ਰੋਜ਼ਾਨਾ 61 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ਦੇ ਨਾਂਅ ’ਤੇ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ

ਮਾਨ ਨੇ ਕਿਹਾ ਕਿ ਸਿਹਤ ਵਿਭਾਗ ਇੱਕ ਅਹਿਮ ਵਿਭਾਗ ਹੈ। ਮੁਹੱਲਾ ਕਲੀਨਿਕਾਂ ਵਿੱਚ 2 ਕਰੋੜ ਮਰੀਜ਼ ਇਲਾਜ ਕਰਵਾ ਚੁੱਕੇ ਹਨ ਜਿਸ ਦਾ ਡਾਟਾ ਉਨ੍ਹਾਂ ਦੇ ਸਿਹਤ ਵਿਭਾਗ ਕੋਲ ਹੈ। ਇਸ ਦਾ ਸਮੇਂ-ਸਮੇਂ ‘ਤੇ ਮੁਲਾਂਕਣ ਕੀਤਾ ਜਾਂਦਾ ਹੈ ਜਿਸ ਨਾਲ ਸਾਨੂੰ ਪਤਾ ਲੱਗ ਜਾਂਦਾ ਹੈ ਕਿ ਕਿਸ ਖੇਤਰ ਵਿੱਚ ਕਿਹੜੀ ਬਿਮਾਰੀ ਵੱਧ ਰਹੀ ਹੈ ਤਾਂ ਜੋ ਅਸੀਂ ਉਸ ਖੇਤਰ ਵਿੱਚ ਉਸ ਬਿਮਾਰੀ ਨੂੰ ਕਾਬੂ ਕਰਨ ਲਈ ਢੁਕਵੇਂ ਕਦਮ ਚੁੱਕ ਸਕੀਏ। ਪੰਜਾਬ ਵਿੱਚ ਹੁਣ ਤੱਕ 829 ਮੁਹੱਲਾ ਕਲੀਨਿਕ ਚੱਲ ਰਹੇ ਹਨ। 30 ਹੋਰ ਮਹੱਲਾ ਕਲੀਨਿਕ ਜਲਦੀ ਹੀ ਸ਼ੁਰੂ ਕੀਤੇ ਜਾਣਗੇ।

Read Also : ‘ਆਪ’ ਮੰਤਰੀ ਦਾ ਖ਼ਾਸ ਉਪਰਾਲਾ , ਪਰਾਲੀ ਨਾ ਸਾੜਨ ਵਾਲੇ ਦੋ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨ ਕੀਤੇ ਸਨਮਾਨਤ

ਕਰੀਬ 25 ਦਿਨ ਪਹਿਲਾਂ ਸੀਐਮ ਭਗਵੰਤ ਮਾਨ ਨੇ ਇਸੇ ਇਮਾਰਤ ਵਿੱਚ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਨ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਪਾਰਟੀਆਂ ‘ਤੇ ਵੀ ਹਮਲਾ ਬੋਲਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਨੌਜਵਾਨਾਂ ਨੂੰ ਦੇਸ਼ ਨਾ ਛੱਡਣ ਦੀ ਸਲਾਹ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਜੇ ਯੋਗਤਾ ਅਨੁਸਾਰ ਇੱਥੇ ਰੁਜ਼ਗਾਰ ਮਿਲਦਾ ਹੈ ਤਾਂ ਬਾਹਰ ਜਾਣ ਦੀ ਕੀ ਲੋੜ ਹੈ। ਜੇ ਤੁਸੀਂ ਵਿਦੇਸ਼ ਜਾਣਾ ਚਾਹੁੰਦੇ ਹੋ ਤਾਂ ਘੁੰਮਣ ਜਾਓ।

Punjab Mission Employment

[wpadcenter_ad id='4448' align='none']