ਪੰਜਾਬ ਦੇ ਆਹ ਜ਼ਿਲੇ ‘ਚ 22 ਫ਼ਰਵਰੀ ਤੱਕ ਲੱਗੀਆਂ ਸਖ਼ਤ ਪਾਬੰਦੀਆਂ , ਜਾਣੋ ਕੀ ਨੇ ਕਾਰਨ
Punjab Nawanshahr Update ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਨੇ ਧਾਰਾ 144 ਤਹਿਤ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲੇ ਦੀਆਂ ਵੱਖ-ਵੱਖ ਜਥੇਬੰਦੀਆਂ ਅਤੇ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਗਏ ਪ੍ਰਦਰਸ਼ਨ ਦੌਰਾਨ ਮੁੱਖ ਮਾਰਗ ‘ਤੇ ਸੜਕ ਜਾਮ ਕਰਕੇ ਅਤੇ ਧਰਨੇ ਆਦਿ ਕਰਕੇ ਚੰਡੀਗੜ੍ਹ-ਜਲੰਧਰ-ਅੰਮ੍ਰਿਤਸਰ ਨੂੰ ਜਾਣ ਵਾਲੇ ਲੋਕਾਂ ਅਤੇ ਐਮਰਜੈਂਸੀ ਹਾਲਾਤਾਂ […]
Punjab Nawanshahr Update
ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਨੇ ਧਾਰਾ 144 ਤਹਿਤ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲੇ ਦੀਆਂ ਵੱਖ-ਵੱਖ ਜਥੇਬੰਦੀਆਂ ਅਤੇ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਗਏ ਪ੍ਰਦਰਸ਼ਨ ਦੌਰਾਨ ਮੁੱਖ ਮਾਰਗ ‘ਤੇ ਸੜਕ ਜਾਮ ਕਰਕੇ ਅਤੇ ਧਰਨੇ ਆਦਿ ਕਰਕੇ ਚੰਡੀਗੜ੍ਹ-ਜਲੰਧਰ-ਅੰਮ੍ਰਿਤਸਰ ਨੂੰ ਜਾਣ ਵਾਲੇ ਲੋਕਾਂ ਅਤੇ ਐਮਰਜੈਂਸੀ ਹਾਲਾਤਾਂ ‘ਚ ਮਰੀਜ਼ਾਂ ਨੂੰ ਲੈ ਕੇ ਜਾਣ ਵਾਲੀਆਂ ਐਂਬੂਲੈਂਸਾਂ ਦੇ ਸਮੇਂ ਸਿਰ ਨਾ ਪਹੁੰਚਣ ਕਾਰਨ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹੋਣ ਵਾਲੀ ਅਸੁਵਿਧਾ ਦੇ ਮੱਦੇਨਜ਼ਰ ਸੜਕਾਂ/ਚੌਰਾਹਿਆਂ ‘ਤੇ ਟ੍ਰੈਫਿਕ ਜਾਮ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਦਿੱਤੇ ਗਏ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਤਿੰਨੋਂ ਸਬ-ਡਵੀਜ਼ਨਾਂ ਵਿੱਚ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ ਅਤੇ ਕੋਈ ਵੀ ਜਥੇਬੰਦੀ/ਯੂਨੀਅਨ ਸਥਾਨਕ ਪ੍ਰਸ਼ਾਸਨ ਦੀ ਮਨਜ਼ੂਰੀ ਤੋਂ ਬਿਨਾਂ ਇਨ੍ਹਾਂ ਥਾਵਾਂ ’ਤੇ ਧਰਨਾ ਨਹੀਂ ਦੇ ਸਕੇਗੀ। ਇਨ੍ਹਾਂ ਥਾਵਾਂ ਵਿੱਚ ਸਬ-ਡਵੀਜ਼ਨ ਨਵਾਂਸ਼ਹਿਰ ਵਿੱਚ ਦੁਸਹਿਰਾ ਗਰਾਊਂਡ, ਨਗਰ ਕੌਂਸਲ ਨਵਾਂਸ਼ਹਿਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਪਿੰਡ ਗੁਜਰਪੁਰ ਕਲਾਂ, ਰੇਲਵੇ ਫਾਟਕ ਬੰਗਾ ਰੋਡ ਨਵਾਂਸ਼ਹਿਰ, ਸਬ-ਡਵੀਜ਼ਨ ਬੰਗਾ ਵਿੱਚ ਪੂਨੀਆ ਪਿੰਡ ਅਤੇ ਸਬ-ਡਵੀਜ਼ਨ ਬਲਾਚੌਰ ਵਿੱਚ ਨਗਰ ਨਿਗਮ ਦਾ ਖੇਡ ਮੈਦਾਨ, ਜਗਤਪੁਰ ਰੋਡ ਸ਼ਾਮਲ ਹਨ। ਨਿਰਧਾਰਤ ਸਥਾਨਾਂ ‘ਤੇ ਪ੍ਰਵਾਨਗੀ ਲੈਣ ਤੋਂ ਬਾਅਦ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਤੋਂ ਲਾਊਡ ਸਪੀਕਰਾਂ ਦੀ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ। ਨਵਾਂਸ਼ਹਿਰ ਦੇ ਚੰਡੀਗੜ੍ਹ ਚੌਂਕ, ਬੱਸ ਸਟੈਂਡ ਚੌਂਕ ਅਤੇ ਨਹਿਰੂ ਗੇਟ ਵਿਖੇ ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ/ਆਵਾਜਾਈ ਵਿੱਚ ਰੁਕਾਵਟ ਪਾਉਣ ‘ਤੇ ਪਾਬੰਦੀ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਤਹਿਸੀਲ ਕੰਪਲੈਕਸਾਂ ਦੇ ਐਸ.ਡੀ.ਐਮ. ਕੈਂਪਸ ਅਤੇ ਡੀ.ਸੀ. ਕੰਪਲੈਕਸ ਵਿੱਚ ਅਜਿਹੀ ਕਿਸੇ ਵੀ ਗਤੀਵਿਧੀ, ਪ੍ਰਦਰਸ਼ਨ ਜਾਂ ਲਾਊਡ ਸਪੀਕਰ ਵਜਾਉਣ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹੱਦ ਅੰਦਰ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ਵਿੱਚ ਨਹਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਅਨੁਸਾਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਵਾਪਰਨ ਨਾਲ ਪਰਿਵਾਰ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਦੁੱਖ ਹੁੰਦਾ ਹੈ, ਜਿਸ ਨੂੰ ਰੋਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਮੌਕੇ ‘ਤੇ ਇਸ਼ਨਾਨ ਕਰਦਾ ਫੜਿਆ ਜਾਂਦਾ ਹੈ ਤਾਂ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ‘ਤੇ ਉਸ ਵਿਰੁੱਧ ਕਾਰਵਾਈ ਕਰਨ ਲਈ ਪੁਲਿਸ ਵਿਭਾਗ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਉਕਤ ਹੁਕਮ 22 ਫਰਵਰੀ ਤੱਕ ਲਾਗੂ ਰਹਿਣਗੇ।
Punjab Nawanshahr Update