Punjab newly elected Panchayats
ਸੂਬੇ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਦਾ ਸਹੁੰ ਚੁੱਕ ਸਮਾਗਮ ਮੁਕੰਮਲ ਹੋ ਗਿਆ ਹੈ। ਹੁਣ ਨਵੀਆਂ ਚੁਣੀਆਂ ਪੰਚਾਇਤਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਵਿਭਾਗ ਨੇ 1 ਦਸੰਬਰ ਤੱਕ ਪੰਚਾਇਤੀ ਮੀਟਿੰਗਾਂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਮੀਟਿੰਗ ਦੀ ਵੀਡੀਓਗ੍ਰਾਫੀ ਲਈ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਸਬੰਧੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਨੇ 21 ਨਵੰਬਰ ਨੂੰ ਰਾਜ ਦੇ ਸਮੂਹ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ (ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਨੂੰ ਛੱਡ ਕੇ ) ਨੂੰ ਪੱਤਰ ਭੇਜ ਕੇ ਹਦਾਇਤਾਂ ਦਿੱਤੀਆਂ ਹਨ।
ਵਿਭਾਗ ਦੇ ਵਧੀਕ ਸਕੱਤਰ ਨੇ ਕਿਹਾ ਕਿ ਨਵੀਆਂ ਪੰਚਾਇਤਾਂ ਦੀ ਪਹਿਲੀ ਮੀਟਿੰਗ ਅਗਲੇ 10 ਦਿਨਾਂ ਵਿੱਚ ਹਰ ਕੀਮਤ ’ਤੇ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪੰਚਾਇਤ ਦੀ ਪਹਿਲੀ ਮੀਟਿੰਗ ਤੋਂ ਹੀ ਪੰਚਾਇਤ ਦਾ 5 ਸਾਲ ਦਾ ਕਾਰਜਕਾਲ ਤੈਅ ਹੁੰਦਾ ਹੈ ਅਤੇ ਇਸ ਵਿੱਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ।
Read Also : ਚੈਂਪੀਅਨ ਬਣਨ ਲਈ ਤਿਆਰ ਹੈ ਪੰਜਾਬ ਕਿੰਗਜ਼ ਦੀ ਟੀਮ ! ਪਲੇਇੰਗ 11 ‘ਚ ਇਹ ਗੱਭਰੂ ਪਾਉਣਗੇ ਧੱਕ , ਦੇਖੋ ਪੂਰੀ ਲਿਸਟ
ਵਧੀਕ ਸਕੱਤਰ ਨੇ ਕਿਹਾ ਕਿ ਨਵੇਂ ਚੁਣੇ ਸਰਪੰਚਾਂ ਨੂੰ ਵੀ ਬਿਨਾਂ ਕਿਸੇ ਦੇਰੀ ਤੋਂ ਪੰਚਾਇਤਾਂ ਦੇ ਰਿਕਾਰਡ/ਜਾਇਦਾਦ ਦਾ ਚਾਰਜ ਵੀ ਦਿਵਾਇਆ ਜਾਵੇ। ਉਨ੍ਹਾਂ ਨੇ ਡੀ.ਡੀ.ਪੀ.ਓ. ਓਜ ਨੂੰ ਸਪੱਸ਼ਟ ਕਿਹਾ ਕਿ ਜੇਕਰ ਪੰਚਾਇਤ ਨੂੰ ਚਾਰਜ ਨਾ ਮਿਲਣ ਕਾਰਨ ਪੰਚਾਇਤ ਦੀ ਪਹਿਲੀ ਮੀਟਿੰਗ ਵਿੱਚ ਦੇਰੀ ਹੋਈ ਤਾਂ ਇਸ ਦੇ ਲਈ ਡੀ.ਡੀ.ਪੀ.ਓ. ਨੂੰ ਜ਼ਿੰਮੇਵਾਰ ਹੋਣਗੇ ਅਤੇ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਹੋਵੇਗੀ ।
Punjab newly elected Panchayats