ਕਥਾਵਾਚਕ ਭਾਈ ਪਿੰਦਰਪਾਲ ਸਿੰਘ ਦੇ ਮਾਤਾ ਦੇ ਦੇਹਾਂਤ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਹਮਦਰਦੀ ਦਾ ਪ੍ਰਗਟਾਵਾ

PUNJAB NEWS

PUNJAB NEWS

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦੇ ਮਾਤਾ ਜੀ ਸ੍ਰੀਮਤੀ ਬਲਬੀਰ ਕੌਰ ਦੇ ਅਕਾਲ ਚਲਾਣੇ ‘ਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਹਰੇਕ ਮਨੁੱਖ ਦੇ ਜੀਵਨ ਅਤੇ ਪ੍ਰਾਪਤੀਆਂ ਵਿਚ ਮਾਂ ਦਾ ਮਹੱਤਵਪੂਰਨ ਯੋਗਦਾਨ ਹੁੰਦਾ ਹੈ।

ਭਾਈ ਪਿੰਦਰਪਾਲ ਸਿੰਘ ਦੀਆਂ ਪੰਥ ਪ੍ਰਤੀ ਮਹਾਨ ਸੇਵਾਵਾਂ ਪਿੱਛੇ ਵੀ ਉਨ੍ਹਾਂ ਦੀ ਮਾਤਾ ਸ੍ਰੀਮਤੀ ਬਲਬੀਰ ਕੌਰ ਦੁਆਰਾ ਦਿੱਤੇ ਧਾਰਮਿਕ ਸੰਸਕਾਰ ਅਤੇ ਮਹਾਨ ਪ੍ਰੇਰਨਾ ਦੀ ਦੇਣ ਰਹੀ ਹੈ।

READ ALSO:ਸਿਹਤ ਲਈ ਵਰਦਾਨ ਹਨ ਭਿੱਜੇ ਹੋਏ ਅਖਰੋਟ, ਜਾਣੋ ਇਸ ਨੂੰ ਰੋਜ਼ਾਨਾ ਸਵੇਰੇ ਖਾਣ ਦੇ ਕਈ ਫ਼ਾਇਦੇ

ਉਨ੍ਹਾਂ ਕਿਹਾ ਕਿ ਬੇਸ਼ੱਕ ਜਨਮ ਅਤੇ ਮੌਤ ਅਕਾਲ ਪੁਰਖ ਦੀ ਅਟੱਲ ਖੇਡ ਹੈ ਪਰ ਮਾਂ ਦਾ ਅਕਾਲ ਚਲਾਣਾ ਹਰੇਕ ਮਨੁੱਖ ਲਈ ਅਸਹਿ ਹੁੰਦਾ ਹੈ। ਉਨ੍ਹਾਂ ਭਾਈ ਪਿੰਦਰਪਾਲ ਸਿੰਘ ਦੀ ਮਾਤਾ ਸ੍ਰੀਮਤੀ ਬਲਬੀਰ ਕੌਰ ਦੇ ਅਕਾਲ ਚਲਾਣੇ ‘ਤੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰੇ।

PUNJAB NEWS

[wpadcenter_ad id='4448' align='none']