ਪੰਜਾਬ ਵਿਧਾਨ ਸਭਾ ਨੇ ਸਤਕਾਰ ਕੌਰ ਗਹਿਰੀ ਅਤੇ ਲਾਡੀ ਗਹਿਰੀ ਵਿਰੁਧ ਮੁਕੱਦਮਾ ਚਲਾਉਣ ਦੀ ਦਿਤੀ ਮਨਜੂਰੀ

ਪੰਜਾਬ ਵਿਧਾਨ ਸਭਾ ਨੇ ਸਤਕਾਰ ਕੌਰ ਗਹਿਰੀ ਅਤੇ ਲਾਡੀ ਗਹਿਰੀ ਵਿਰੁਧ ਮੁਕੱਦਮਾ ਚਲਾਉਣ ਦੀ ਦਿਤੀ ਮਨਜੂਰੀ

Punjab News

Punjab News

 ਪੰਜਾਬ ਵਿਧਾਨ ਸਭਾ ਦੇ ਸਪੀਕਰ ਵਲੋਂ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਤੋਂ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਉਰਫ ਲਾਡੀ ਗਹਿਰੀ ਵਿਰੁਧ ਅਦਾਲਤ ਵਿਚ ਮੁਕੱਦਮਾ ਚਲਾਉਣ ਲਈ ਮਨਜੂਰੀ ਦਿਤੀ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਹਰਿਆਣਾ ਹਾਈ ਕੋਰਟ ਵਲੋਂ ਰੈਗੂਲਰ ਜ਼ਮਾਨਤ ਉਤੇ ਜੇਲ ਤੋਂ ਬਾਹਰ ਆਏ ਸਤਕਾਰ ਕੌਰ ਗਹਿਰੀ ਅਤੇ ਲਾਡੀ ਗਹਿਰੀ ਵਿਰੁਧ ਅਦਾਲਤ ਵਿਚ ਚਲਾਨ ਪੇਸ਼ ਕਰਨ ਲਈ ਵਿਜੀਲੈਂਸ ਨੇ ਪੰਜਾਬ ਵਿਧਾਨ ਸਭਾ ਤੋਂ ਮਨਜ਼ੂਰੀ ਲਈ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਉਨ੍ਹਾਂ ਵਿਰੁਧ 18 ਸਤੰਬਰ 2023 ਨੰ ਥਾਣਾ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕਰਨ ਮਗਰੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

READ ALSO:ਜਿਮ ਵਿਚ ਵਰਕਆਊਟ ਕਰਦੇ ਸਮੇਂ ਪਿਆ ਦਿਲ ਦਾ ਦੌਰਾ; DSP ਦਿਲਪ੍ਰੀਤ ਸਿੰਘ ਦੀ ਮੌਤ

ਇਸ ਤੋਂ ਬਾਅਦ ਦੋਹਾਂ ਨੂੰ 9 ਜਨਵਰੀ 2024 ਨੂੰ ਹਾਈ ਕੋਰਟ ਵਲੋਂ ਰਾਹਤ ਦਿੰਦਿਆਂ ਜ਼ਮਾਨਤ ਦੀ ਮਨਜ਼ੂਰੀ ਦਿਤੀ ਗਈ ਸੀ। ਉਹ ਕਰੀਬ 114 ਦਿਨ ਕੇਂਦਰੀ ਜੇਲ ਮਾਨਸਾ ਵਿਚ ਰਹੇ। ਸਤਕਾਰ ਕੌਰ ਗਹਿਰੀ ਵਿਰੁਧ ਚਲਾਨ ਅਦਾਲਤ ਵਿਚ ਪੇਸ਼ ਕਰਨ ਲਈ ਪੰਜਾਬ ਵਿਧਾਨ ਸਭਾ ਦੀ ਮਨਜ਼ੂਰੀ ਜ਼ਰੂਰੀ ਸੀ।

Punjab News

Advertisement

Latest

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ
ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ 'ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ
ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ