Saturday, December 21, 2024

ਪੰਜਾਬ ਵਿੱਚ ਜ਼ਿਮਨੀ ਚੋਣਾਂ ਦੀਆਂ ਤਰੀਕਾ ਦਾ ਐਲਾਨ , ਜਾਣੋ ਪੰਜਾਬ ‘ਚ ਕਦੋਂ ਹੋਣਗੀਆਂ ਚੋਣਾਂ

Date:

Punjab news

ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਤਾਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਤਾਰੀਕਾਂ ਦਾ ਐਲਾਨ ਮੁੱਖ ਚੋਣ ਕਮਿਸ਼ਨ ਰਾਜੀਵ ਕੁਮਾਰ ਨੇ ਕੀਤਾ ਹੈ। ਦੱਸ ਦਈਏ ਕਿ ਪੰਜਾਬ ਵਿੱਚ ਚੋਣਾਂ 13 ਨਵੰਬਰ ਨੂੰ ਪੈਣਗੀਆਂ ਜਿਨ੍ਹਾਂ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਜ਼ਿਕਰ ਕਰ ਦਈਏ ਕਿ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ ਵਿੱਚ ਜ਼ਿਮਨੀ ਚੋਣਾਂ ਹੋ ਜਾ ਰਹੀਆਂ ਹਨ।

ਦੱਸ ਦਈਏ ਕਿ ਪੰਜਾਬ ਦੀਆਂ ਉਨ੍ਹਾਂ 4 ਸੀਟਾਂ ‘ਤੇ ਚੋਣਾਂ ਹੋਣੀਆਂ ਹਨ ਜਿੱਥੋਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਉਨ੍ਹਾਂ ਵਿਧਾਨ ਸਭਾ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਬਰਨਾਲਾ ਤੋਂ ਵਿਧਾਇਕ ਰਹੇ ਗੁਰਮੀਤ ਸਿੰਘ ਮੀਤ ਹੇਅਰ ਹੁਣ ਸੰਗਰੂਰ ਤੋਂ ਸੰਸਦ ਮੈਂਬਰ ਹਨ। ਇਸ ਦੇ ਨਾਲ ਹੀ ਗਿੱਦੜਬਾਹਾ ਤੋਂ ਸਾਬਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ, ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਤੋਂ ਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣ ਗਏ ਹਨ।

Read Also : ਵਿਰਸਾ ਸਿੰਘ ਵਲਟੋਹਾ ਨੇ ਖੁਦ ਛੱਡੀ ਅਕਾਲੀ ਦਲ , ਕਿਹਾ ‘ਮੇਰੀਆਂ ਰਗਾਂ ਚ ਅਕਾਲੀ ਦਲ ਦਾ ਖੂਨ “

ਸਿਆਸੀ ਪਾਰਟੀਆਂ ਵੀ ਚਾਰ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ‘ਚ ਰੁੱਝੀਆਂ ਹੋਈਆਂ ਹਨ। ਚੋਣਾਂ ਲਈ ਇੰਚਾਰਜ ਅਤੇ ਸਹਿ ਇੰਚਾਰਜ ਨਿਯੁਕਤ ਕੀਤੇ ਗਏ ਹਨ। ਇਸ ਦੇ ਨਾਲ ਹੀ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਦੋ ਦਿਨ ਪਹਿਲਾਂ ਹੋਈ ਹੈ। ਇਸੇ ਤਰ੍ਹਾਂ ਕਾਂਗਰਸ ਨੇ ਉਪ ਚੋਣਾਂ ਲਈ ਰਣਨੀਤੀ ਬਣਾ ਲਈ ਹੈ। ਉਥੇ ਹੀ ਭਾਜਪਾ ਦੀਆਂ ਵੀ ਤਿਆਰੀਆਂ ਮੁਕੰਮਲ ਹਨ। ਇਸ ਦੇ ਨਾਲ ਹੀ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਵੱਲੋਂ ਇਲਾਕੇ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਚਾਰੇ ਸਰਕਲਾਂ ਦਾ ਦੌਰਾ ਕੀਤਾ ਸੀ।

Punjab news

Share post:

Subscribe

spot_imgspot_img

Popular

More like this
Related

ਰੂਸ ‘ਤੇ 9/11 ਵਰਗਾ ਹਮਲਾ, 37 ਮੰਜ਼ਿਲਾ ਇਮਾਰਤ ਨਾਲ ਟਕਰਾਇਆ ਜਹਾਜ਼

Drone Attack on Russia ਯੂਕਰੇਨ ਨਾਲ ਚੱਲ ਰਹੀ ਜੰਗ ਦੇ...

ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਝਟਕਾ , ED ਚਲਾਏਗੀ ਫਿਰ ਤੋਂ ਮੁਕੱਦਮਾ , ਮਿਲੀ ਮਨਜ਼ੂਰੀ

ED Arvind Kejriwal ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ...