ਗੱਡੀ ਵਿਚ ਬੈਠ ਕੇ ਪਿਸਤੌਲ ਸਾਫ ਕਰ ਰਹੇ ਪੁਲਿਸ ਇੰਸਪੈਕਟਰ ਦੇ ਸਿਰ ਵਿਚ ਵੱਜੀ ਗੋਲੀ, ਹੋਈ ਮੌਤ

PUNJAB NEWS

PUNJAB NEWS

ਜਲੰਧਰ ਵਿਚ ਸਰਕਾਰੀ ਪਿਸਤੌਲ ਸਾਫ਼ ਕਰਦੇ ਸਮੇਂ ਅਚਾਨਕ ਚੱਲੀ ਗੋਲੀ ਕਾਰਨ ਸਬ-ਇੰਸਪੈਕਟਰ ਭੁਪਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੀ. ਆਈ. ਏ. 50 ਸਾਲਾ ਸਬ-ਇੰਸਪੈਕਟਰ ਦਿਹਾਤੀ ਇਲਾਕੇ ‘ਚ ਸੇਵਾ ਨਿਭਾਅ ਰਿਹਾ ਸੀ।

ਮਾਮਲੇ ਦੀ ਜਾਂਚ ਕਰ ਰਹੇ ਥਾਣਾ ਡਵੀਜ਼ਨ ਨੰ. 2 ਦੇ ਐੱਸਐੱਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਭੁਪਿੰਦਰ ਸਿੰਘ ਸੀਆਈਏ ਸਟਾਫ ਦਿਹਾਤੀ ਦੇ ਦਫਤਰ ਕੋਲ ਬਣੀ ਪਾਰਕਿੰਗ ‘ਚ ਬੁੱਧਵਾਰ ਸ਼ਾਮ ਕਰੀਬ 6.30 ਵਜੇ ਆਪਣੀ ਕਾਰ ‘ਚ ਬੈਠ ਕੇ 9 ਐੱਮ. ਐੱਮ. ਦੀ ਸਰਕਾਰੀ ਪਿਸਤੌਲ ਸਾਫ ਕਰ ਰਿਹਾ ਸੀ।

ਇਸ ਦੌਰਾਨ ਅਚਾਨਕ ਉਸ ਦੇ ਪਿਸਤੌਲ ‘ਚੋਂ ਗੋਲੀ ਚੱਲ ਗਈ, ਜੋ ਉਸ ਦੇ ਸਿਰ ‘ਚ ਲੱਗੀ। ਇਸ ਸਬੰਧੀ ਜਦੋਂ ਪੁਲਿਸ ਨੂੰ ਸੂਚਨਾ ਮਿਲੀ ਤਾਂ ਭੁਪਿੰਦਰ ਸਿੰਘ ਦੀ ਮੌਤ ਹੋ ਚੁੱਕੀ ਸੀ।

READ ALSO:ਅੱਜ ਤੋਂ ਮਿਲੇਗੀ ਠੰਢ ਤੋਂ ਰਾਹਤ!,ਇਨ੍ਹਾਂ 9 ਸੂਬਿਆਂ ‘ਚ ਹੋਵੇਗੀ ਬਾਰਿਸ਼, ਮੌਸਮ ਵਿਭਾਗ ਨੇ ਜਾਰੀ ਕੀਤਾ ਤਾਜ਼ਾ ਅਲਰਟ

ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਐੱਸ. ਆਈ. ਭੁਪਿੰਦਰ ਸਿੰਘ ਦੀ ਪਤਨੀ ਕੁਲਜੀਤ ਕੌਰ ਦੇ ਬਿਆਨਾਂ ‘ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਦਿੱਤੀ

ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 2 ਵਿੱਚ ਸਬ ਇੰਸਪੈਕਟਰ ਆਪਣੀ ਸਰਕਾਰੀ ਪਿਸਤੌਲ ਦੀ ਸਫਾਈ ਕਰ ਰਿਹਾ ਸੀ। ਅਚਾਨਕ ਗੋਲੀ ਚੱਲ ਗਈ ਜੋ ਉਸ ਦੇ ਸਿਰ ਵਿੱਚ ਲੱਗੀ। ਗੋਲੀ ਲੱਗਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਹ ਭੋਗਪੁਰ, ਜਲੰਧਰ ਦਾ ਰਹਿਣ ਵਾਲਾ ਸੀ। ਇਸ ਸਬੰਧੀ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਵਿਭਾਗ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਹਾਦਸਾ ਸੀਆਈਏ ਦਫ਼ਤਰ ਦੀ ਪਾਰਕਿੰਗ ਵਿੱਚ ਵਾਪਰਿਆ

ਮਾਮਲੇ ਦੀ ਜਾਂਚ ਕਰ ਰਹੇ ਐੱਸਐੱਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਭੁਪਿੰਦਰ ਸਿੰਘ ਸ਼ਾਮ ਕਰੀਬ 6.30 ਵਜੇ ਸੀਆਈਏ ਸਟਾਫ਼ ਦਿਹਾਤੀ ਦਫ਼ਤਰ ਨੇੜੇ ਪਾਰਕਿੰਗ ਵਿੱਚ ਆਪਣੀ ਕਾਰ ਵਿੱਚ ਬੈਠਾ ਸੀ। ਇਸ ਦੌਰਾਨ ਉਹ ਆਪਣੇ 9mm ਸਰਕਾਰੀ ਪਿਸਤੌਲ ਦੀ ਸਫਾਈ ਕਰਨ ਲੱਗਾ। ਇਸ ਦੌਰਾਨ ਅਚਾਨਕ ਉਸ ਦੇ ਪਿਸਤੌਲ ਵਿੱਚੋਂ ਗੋਲੀ ਚੱਲ ਗਈ, ਜੋ ਉਸ ਦੇ ਸਿਰ ਵਿੱਚ ਲੱਗੀ। ਸਿਰ ਵਿੱਚ ਗੋਲੀ ਲੱਗਣ ਨਾਲ ਭੁਪਿੰਦਰ ਸਿੰਘ ਦੀ ਮੌਤ ਹੋ ਗਈ।

PUNJAB NEWS