PUNJAB NEWS
ਦੇਸ਼ ਦੀ ਮੋਦੀ ਸਰਕਾਰ ਦੇ ਮਹਿਮਕੇ ਕਲਚਰਲ ਵਿਭਾਗ ਤੇ ਹੋਰਨਾਂ ਵਿਭਾਗਾਂ ਨੇ ਅੱਜ ਪੰਜਾਬ ਸਰਕਾਰ ਵੱਲੋਂ 26 ਜਨਵਰੀ ਨੂੰ ਹੋਣ ਵਾਲੇ ਸਮਾਗਮ ਵਿਚ ਪਹਿਲਾਂ ਰੱਦ ਕੀਤੀ ਝਾਕੀ ਇਹ ਆਖ ਕੇ ਰੱਦ ਕਰ ਦਿੱਤਾ ਸੀ ਕਿ ਇਹ ਸਰਕਾਰ ਦੇ ਕਾਇਦੇ ਕਾਨੂੰਨ ਦੇ ਫਿੱਟ ਨਹੀਂ ਹੈ ਜਿਸ ਨੂੰ ਲੈ ਕੇ ਕਾਫੀ ਵਾਦ-ਵਿਵਾਦ ਛਿੜਿਆ ਹੋਇਆ ਸੀ।
ਇੱਥੋਂ ਤੱਕ ਕਿ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰੱਦ ਕੀਤੀ ਝਾਕੀ ਨੂੰ ਲੈ ਕੇ ਇਕ ਦੂਜੇ ਖ਼ਿਲਾਫ਼ ਤੂੰ-ਤੂੰ ਮੈਂ-ਮੈਂ ’ਤੇ ਉੱਤਰੇ ਹੋਏ ਸਨ, ਪਰ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਮ ਨੂੰ ਸਾਫ ਕਰ ਦਿੱਤਾ ਕਿ ਹੁਣ ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਦੀ ਝਾਕੀ ਨੂੰ ਇਸ ਵਾਰ 26 ਜਨਵਰੀ ਤੋਂ ਇਲਾਵਾ ਅਗਲੇ ਤਿੰਨ ਸਾਲਾਂ ਵਾਸਤੇ ਹੀ ਹਰੀ ਝੰਡੀ ਦੇ ਦਿੱਤੀ ਹੈ ਜਿਸ ਨੂੰ ਲੈ ਕੇ ਹੁਣ ਪੰਜਾਬ ਦੀ ਝਾਕੀ ਦਿੱਲੀ ਪਰੇਡ ਵਿਚ ਸ਼ਾਮਲ ਹੋਵੇਗੀ।
READ ALSO:ਮੁੱਖ ਮੰਤਰੀ ਨੇ ਸ਼ਹੀਦ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ
ਇੱਥੇ ਦੱਸਣਾ ਉਚਿਤ ਹੋਵੇਗਾ ਕਿ ਕੇਂਦਰ ਸਰਕਾਰ ਵੱਲੋਂ ਹਰੀ ਝੰਡੀ ਦੇਣ ਤੋਂ ਬਾਅਦ ਹੁਣ ਮੋਦੀ ਸਰਕਾਰ ਪੰਜਾਬ ਦੀ ਝਾਕੀ ਅੱਗੇ ਝੁਕੀ ਦਿਖਾਈ ਦੇ ਰਹੀ ਹੈ। ਇੱਥੇ ਇਹ ਵੀ ਦੱਸ ਦੇਈਏ ਕਿ ਮੋਦੀ ਸਰਕਾਰ ਵੱਲੋਂ ਰੱਦ ਕੀਤੀ ਝਾਕੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਹੁਣ ਉਹ ਰੱਦ ਹੋਈ ਝਾਕੀ ਨੂੰ ਪਿੰਡ-ਪਿੰਡ ਵਿੱਚ ਦਿਖਾਉਣਗੇ। ਸ਼ਾਇਦ ਇਸ ਦੇ ਚਲਦੇ ਕੇਂਦਰ ਸਰਕਾਰ ਨੇ ਫੈਸਲਾ ਲਿਆ ਹੋਵੇ।
PUNJAB NEWS