Punjab News Today
ਪੰਜਾਬ ਦੀਆਂ ਤਹਿਸੀਲਾਂ ਅਤੇ ਮਾਲ ਦਫ਼ਤਰਾਂ ‘ਚ ਅੱਜ ਕੋਈ ਸਰਕਾਰੀ ਕੰਮ ਨਹੀਂ ਹੋਵੇਗਾ। ਕਿਉਂਕਿ ਪੰਜਾਬ ਰੈਵਿਨਿਊ ਅਫ਼ਸਰ ਯੂਨੀਅਨ ਵਲੋਂ ਅੱਜ ਸਮੂਹਿਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਦੱਸ ਦਈਏ ਕਿ ਪੰਜਾਬ ਰੈਵੇਨਿਊ ਅਫ਼ਸਰ ਯੂਨੀਅਨ ਦੇ ਪੰਜਾਬ ਪ੍ਰਧਾਨ ਚੰਨੀ ਨੂੰ ਬੁੱਧਵਾਰ ਨੂੰ ਬਰਨਾਲਾ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਸੀ। ਇਸ ਦੀ ਖ਼ਬਰ ਮਿਲਣ ਤੋਂ ਬਾਅਦ ਪੰਜਾਬ ਭਰ ’ਚ ਤਾਇਨਾਤ ਤਹਿਸੀਲਦਾਰ, ਸਬ-ਰਜਿਸਟਰਾਰ, ਨਾਇਬ-ਤਹਿਸੀਲਦਾਰਾਂ ’ਚ ਗੁੱਸਾ ਵੱਧ ਗਿਆ।
Read Also : ਨਸ਼ਾ ਵੇਚ-ਵੇਚ ਬਣਾ ਲਿਆ ਕਰੋੜਾਂ ਦਾ ਆਲੀਸ਼ਾਨ ਘਰ ! ਪੁਲਿਸ ਨੇ 1.5 ਕਰੋੜ ਦੀ ਪ੍ਰਾਪਰਟੀ ਕੀਤੀ ਸੀਜ਼
ਬਾਅਦ ਦੁਪਹਿਰ ਨੂੰ ਯੂਨੀਅਨ ਦੀ ਇਕ ਹੰਗਾਮੀ ਮੀਟਿੰਗ ਉਪ ਪ੍ਰਧਾਨ ਅਰਚਨਾ ਸ਼ਰਮਾ, ਨਵਦੀਪ ਸਿੰਘ ਭੋਗਲ ਅਤੇ ਲਾਰਸਨ ਦੀ ਅਗਵਾਈ ’ਚ ਹੋਈ। ਇਸ ਆਨਲਾਈਨ ਮੀਟਿੰਗ ਦੌਰਾਨ ਇਸ ਘਟਨਾ ਦੀ ਸਖ਼ਤ ਨਿਖ਼ੇਧੀ ਕੀਤੀ ਗਈ। ਇਸ ਲਈ ਯੂਨੀਅਨ ਨੇ ਅੱਜ ਸਮੂਹਿਕ ਛੁੱਟੀ ਲੈ ਕੇ ਚੰਨੀ ਨੂੰ ਗ੍ਰਿਫ਼ਤਾਰ ਕਰਨ ਵਾਲੇ ਡੀ. ਐੱਸ. ਪੀ. ਵਿਜੀਲੈਂਸ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ।
Punjab News Today