Punjab Panchayat Election 2024
ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਵੋਟਾਂ ਅੱਜ (ਮੰਗਲਵਾਰ) ਸਵੇਰੇ 8 ਵਜੇ ਤੋਂ ਸ਼ੁਰੂ ਹੋ ਰਹੀਆਂ ਹਨ। ਸਵੇਰੇ 10 ਵਜੇ ਤੱਕ 10.5 ਫੀਸਦੀ ਵੋਟਿੰਗ ਹੋਈ। ਰਾਜ ਵਿੱਚ ਕੁੱਲ 13,937 ਗ੍ਰਾਮ ਪੰਚਾਇਤਾਂ ਹਨ। ਈਵੀਐਮ ਦੀ ਬਜਾਏ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਬੈਲਟ ਪੇਪਰ ‘ਤੇ NOTA ਦਾ ਵਿਕਲਪ ਵੀ ਹੈ।
ਪੰਚਾਇਤੀ ਚੋਣਾਂ ਲਈ 96 ਹਜ਼ਾਰ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। ਪੁਲਿਸ ਵਾਲੇ ਪਾਸੇ ਤੋਂ ਵੀ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਜਾਰੀ ਰਹੇਗੀ। ਇਸ ਤੋਂ ਬਾਅਦ ਅੱਜ ਹੀ ਨਤੀਜਾ ਜਾਰੀ ਕਰ ਦਿੱਤਾ ਜਾਵੇਗਾ।
ਪੰਜਾਬ ਵਿਚ ਪੰਚਾਇਤੀ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਕਈ ਥਾਈਂ ਲੜਾਈ-ਝਗੜੇ ਦੀਆਂ ਖਬਰਾਂ ਆ ਰਹੀਆਂ ਹਨ। ਹੁਣ ਜਾਣਕਾਰੀ ਮਿਲ ਰਹੀ ਹੈ ਕਿ ਲੁਧਿਆਣਾ ਦੇ 2 ਪਿੰਡਾਂ ‘ਚ ਸਰਪੰਚੀ ਦੀਆਂ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਵੋਟਾਂ ਵਾਲੇ ਦਿਨ ਹੀ ਚੋਣਾਂ ਰੱਦ ਹੋਈਆਂ ਹਨ।
Read Also : ਭਾਰਤ ‘ਤੇ ਕੈਨੇਡਾ ਦਾ ਟੁੱਟਣ ਜਾ ਰਿਹਾ ਰਿਸ਼ਤਾ ! ਭਾਰਤ ਨੇ ਆਪਣੇ ਹਾਈ ਕਮਿਸ਼ਨਰ ਨੂੰ ਬੁਲਾਇਆ ਵਾਪਸ
ਚੋਣ ਕਮਿਸ਼ਨ ਨੇ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਅਗਲੀ ਤਰੀਕ ਦਾ ਐਲਾਨ ਜਲਦ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫਸਰ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਜਗਰਾਓਂ ਅਧੀਨ ਪਿੰਡ ਪੋਨਾ ਅਤੇ ਪਿੰਡ ਡੱਲਾ ਵਿੱਚ ਸਰਪੰਚ ਦੀਆਂ ਚੋਣਾਂ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਹਨ।
Punjab Panchayat Election 2024