Punjab Panchayat Elections
ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਰਕਾਰ ਨੇ 15 ਅਕਤੂਬਰ ਨੂੰ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਸੂਬੇ ਦੇ ਹਰ ਤਰ੍ਹਾਂ ਦੇ ਸਰਕਾਰੀ ਅਦਾਰਿਆਂ, ਸਕੂਲਾਂ, ਕਾਲਜਾਂ ਅਤੇ ਹੋਰ ਸਰਕਾਰੀ ਸ਼ਾਖਾਵਾਂ ਵਿੱਚ 15 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਪੰਚਾਇਤੀ ਚੋਣਾਂ ਕਾਰਨ ਪੰਜਾਬ ਪੁਲਿਸ ਵੱਲੋਂ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਸਨ। ਹੁਣ ਸਰਕਾਰ ਨੇ ਪੁਲਿਸ ਵਿਭਾਗ ਨੂੰ ਛੱਡ ਕੇ ਸਾਰੇ ਸਰਕਾਰੀ ਦਫ਼ਤਰ ਬੰਦ ਕਰਨ ਦਾ ਐਲਾਨ ਕੀਤਾ ਹੈ।
Read Also : ਵਿਨੇਸ਼ ਫੋਗਾਟ ਦੀ ਜਿੱਤ ‘ਤੇ ,ਬ੍ਰਿਜ ਭੂਸ਼ਣ ਨੇ ਦਿੱਤੀ ਤਿੱਖੀ ਪ੍ਰਤੀਕਿਰਿਆ ਕਿਹਾ ” ਮੇਰੇ ਨਾਮ ਦੇ ਦਮ ਤੇ ਉਹ ਜਿੱਤੀ “
ਪੰਜਾਬ ਪੁਲਿਸ ਨੇ 15 ਅਕਤੂਬਰ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ‘ਤੇ ਪਾਬੰਦੀ ਲਗਾ ਦਿੱਤੀ ਸੀ। ਇਹ ਫੈਸਲਾ ਸੂਬੇ ਵਿੱਚ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਲਿਆ ਗਿਆ ਹੈ। ਅਧਿਕਾਰੀਆਂ ਮੁਤਾਬਕ ਛੁੱਟੀ ਵਿਸ਼ੇਸ਼ ਹਾਲਾਤ ਵਿੱਚ ਹੀ ਦਿੱਤੀ ਜਾਵੇਗੀ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਰਾਜ ਵਿੱਚ 13937 ਗ੍ਰਾਮ ਪੰਚਾਇਤਾਂ ਹਨ। ਜਿਸ ਵਿੱਚ ਚੋਣਾਂ ਹੋਣੀਆਂ ਹਨ।
Punjab Panchayat Elections