Punjab Panchayat Elections
ਪੰਜਾਬ ਤੋਂ ਪੰਚਾਇਤੀ ਚੋਣਾਂ ਨੂੰ ਲੈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇੱਕ ਵਾਰ ਫਿਰ ਤੋਂ ਪੰਜਾਬ ਦੇ 20 ਪਿੰਡਾਂ ਵਿੱਚ ਮੁੜ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਦਰਅਸਲ, 20 ਪਿੰਡਾਂ ਵਿੱਚ 15 ਦਸੰਬਰ ਨੂੰ ਪੰਚਾਇਤੀ ਚੋਣਾਂ ਲਈ ਵੋਟਾਂ ਪੈਣ ਜਾ ਰਹੀਆਂ ਹਨ। ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਅਕਤੂਬਰ ਵਿੱਚ ਪੰਜਾਬ ਵਿੱਚ ਪੰਚਾਇਤੀ ਚੋਣਾਂ ਹੋਈਆਂ ਸਨ। ਉਸ ਦੌਰਾਨ ਇਨ੍ਹਾਂ ਪਿੰਡਾਂ ਵਿੱਚ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਸਨ। ਹੁਣ ਚੋਣ ਕਮਿਸ਼ਨ ਨੇ ਇਨ੍ਹਾਂ ਪਿੰਡਾਂ ਵਿੱਚ 15 ਦਸੰਬਰ ਨੂੰ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਅੱਜ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦਾ ਸ਼ਡਿਊਲ ਵੀ ਜਾਰੀ ਕੀਤਾ ਜਾਵੇਗਾ।
Read Also : ਅੱਜ ਤੋਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਭਰਨੀਆਂ ਸ਼ੁਰੂ , 12 ਦਸੰਬਰ ਹੈ ਨਾਮਜ਼ਦਗੀਆਂ ਭਰਨ ਦਾ ਆਖ਼ਿਰ ਦਿਨ
Punjab Panchayat Elections