Punjab Police Action
ਪੁਲਿਸ ਸਕੂਲਾਂ ‘ਚ ਜਾ ਕੇ 18 ਸਾਲ ਦੀ ਉਮਰ ਤੋਂ ਘੱਟ ਬੱਚਿਆਂ ਦੇ 2 ਪਹੀਆ ਤੇ 4 ਪਹੀਆ ਵਹੀਕਲ ਚਲਾਉਣ ‘ਤੇ ਰੋਕ ਲਾਉਣ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰੇਗੀ।ਪੰਜਾਬ ਪੁਲਿਸ ਦੇ ਟ੍ਰੈਫਿਕ ‘ਤੇ ਸੜਕ ਸੁਰੱਖਿਆ ਪੰਜਾਬ ਚੰਡੀਗੜ੍ਹ ਵੱਲੋਂ ਸਮੂਹ ਪੁਲਿਸ ਕਮਿਸ਼ਨਰ, ਸਮੂਹ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਜਾਰੀ ਕੀਤਾ ਗਿਆ।
ਪੱਤਰ ‘ਚ ਕਿਹਾ ਗਿਆ ਹੈ ਕਿ ਟ੍ਰੈਫਿਕ ਐਜੂਕੇਸ਼ਨ ਸੈੱਲ/ਟ੍ਰੈਫਿਕ ਸਟਾਫ਼ ਰਾਹੀਂ ਆਮ ਪਬਲਿਕ ਨੂੰ ਜ਼ਿਲ੍ਹਾ ਪੱਧਰ ‘ਤੇ ਪਬਲਿਕ ਰਿਲੇਸ਼ਨ ਅਫ਼ਸਰ ਰਾਹੀਂ ਸਕੂਲਾਂ ਚ ਜਾ ਕੇ ਬੱਚਿਆਂ ਨੂੰ ਇਕ ਮਹੀਨੇ ਤੱਕ ਮੈਂਟਰ ਵਹੀਕਲ ਐਕਟ (ਸੋਧ 2019) ਦੀ ਧਾਰਾ 199-ਏ ਤੇ 199-ਬੀ ਬਾਰੇ ਜਾਗਰੂਕ ਕੀਤਾ ਜਾਵੇ ।
ਕੋਈ ਨਾਬਾਲਗ ਬੱਚਾ 31 ਜੁਲਾਈ ਤੋਂ ਬਾਅਦ 2 ਪਹੀਆ ਤੇ 4 ਪਹੀਆ ਵਹੀਕਲ ਚਲਾਉਂਦਾ, ਚੈਕਿੰਗ ਦੌਰਾਨ ਮੋਟਰ ਵਹੀਕਲ ਐਕਟ ਦੀ ਉਲੰਘਣਾ ਕਰਦਾ ਮਿਲਿਆ ਤਾਂ ਉਸ ਦੇ ਮਾਤਾ ਪਿਤਾ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।ਜਿਸ ‘ਚ ਉਨ੍ਹਾਂ ਨੂੰ 3 ਸਾਲ ਦੀ ਕੈਦ ਤੇ 25,000 ਰੁਪਏ ਜੁਰਮਾਨਾ ਵੀ ਹੋ ਸਕਦਾ ਹੈ। ਜੇ ਕੋਈ ਨਾਬਾਲਗ ਬੱਚਾ 2 ਪਹੀਆ ਵਾਹਨ ਜਾਂ 4 ਪਹੀਆ ਵਾਹਨ ਮੰਗ ਕੇ ਚਲਾਉਂਦਾ ਹੈ ਤਾਂ ਉਸ ਵਹੀਕਲ ਮਾਲਕ ਤੇ ਕਾਰਵਾਈ ਹੋਵੇਗੀ ।
Read Also : ਫਾਜ਼ਿਲਕਾ ਪੁਲਿਸ ਨੇ ਫੜਿਆ ਕਰੋੜਾਂ ਦਾ ਨਸ਼ਾ: 7 ਦਿਨਾਂ ‘ਚ 13 ਨਸ਼ਾ ਤਸਕਰ ਗ੍ਰਿਫਤਾਰ..
ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਕੈਂਪ ਲਾਏ ਜਾਣ। ਇਸ ਸਬੰਧੀ ਕੀਤੀ ਗਈ ਕਾਰਵਾਈ ‘ਤੇ 1 ਅਗਸਤ ਨੂੰ ਦਿਨ ਪ੍ਰਤੀ ਦਿਨ ਲਾਏ ਗਏ ਕੈਂਪਾਂ ਦੀਆਂ ਤਸਵੀਰਾਂ, ਲੋਕੇਸ਼ਨਾਂ, ਅਖ਼ਬਾਰਾਂ ਦੀਆਂ ਕਟਿੰਗਾਂ ਇਸ ਦਫ਼ਤਰ ਨੂੰ ਭੇਜੀਆਂ ਜਾਣ।
Punjab Police Action