Punjab Police Action
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰਾਂ, ਗੈਂਗਸਟਰਾਂ, ਗੈਰ-ਕਾਨੂੰਨੀ ਹਥਿਆਰਾਂ, ਲੁੱਟਾਂ-ਖੋਹਾਂ, ਚੋਰੀਆਂ ਅਤੇ ਸਮਾਜ ਦੇ ਹੋਰ ਅਪਰਾਧੀ ਅਨਸਰਾਂ ਵਿਰੁੱਧ ਇੱਕ ਵਿਸ਼ੇਸ਼ ਮੁਹਿੰਮ ਚਲਾ ਕੇ ਸਖ਼ਤ ਕਾਰਵਾਈ ਕੀਤੀ ਹੈ। ਇਸ ਦੌਰਾਨ ਐਨਡੀਪੀਐਸ ਐਕਟ ਤਹਿਤ 77 ਕੇਸ ਦਰਜ ਕਰਕੇ 175 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ।
ਗੈਂਗਸਟਰਾਂ ਖਿਲਾਫ 18 ਕੇਸ ਦਰਜ ਕੀਤੇ ਗਏ ਅਤੇ 47 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਕੋਲੋਂ ਵੱਡੀ ਗਿਣਤੀ ਵਿਚ ਹਥਿਆਰ ਬਰਾਮਦ ਹੋਏ ਹਨ। 2024 ਵਿੱਚ ਸਨੈਚਿੰਗ ਦੇ ਮਾਮਲਿਆਂ ਵਿੱਚ ਵੀ ਕਾਫੀ ਕਮੀ ਆਈ ਹੈ। ਸਾਲ 2023 ਵਿੱਚ ਸਨੈਚਿੰਗ ਦੇ 437 ਮਾਮਲੇ ਦਰਜ ਕੀਤੇ ਗਏ ਸਨ। ਪੁਲਿਸ ਦੀ ਗਸ਼ਤ ਵਧਾਉਣ ਤੋਂ ਬਾਅਦ ਇਹ ਕਾਫ਼ੀ ਘਟ ਗਏ ਹਨ।
2024 ਵਿੱਚ 273 ਮਾਮਲੇ ਦਰਜ ਕੀਤੇ ਗਏ ਸਨ। ਲੋਹੜੀ ਨੇੜੇ ਆਉਂਦੇ ਹੀ ਪੁਲਿਸ ਨੇ ਚਾਈਨਾ ਡੋਰ ਖਿਲਾਫ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਜਿਸ ਤਹਿਤ ਪੁਲਿਸ ਨੇ ਕਾਰਵਾਈ ਕਰਦੇ ਹੋਏ 19 ਮਾਮਲੇ ਦਰਜ ਕਰਕੇ 21 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
Read Also : ਦਿਲਜੀਤ ਦੋਸਾਂਝ ਨੇ ਮੋਦੀ ਨਾਲ ਕੀਤੀ ਮੁਲਾਕਾਤ , ਪ੍ਰਧਾਨ ਮੰਤਰੀ ਨੇ ਕੀਤੀ ਗਾਇਕ ਦੀ ਤਰੀਫ਼
ਜਿਨ੍ਹਾਂ ਕੋਲੋਂ ਪੁਲਿਸ ਨੇ 1738 ਚਾਈਨਾ ਡੋਰ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਸੰਗਠਿਤ ਅਪਰਾਧ ਵਿੱਚ ਸ਼ਾਮਲ 53 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਹਥਿਆਰ ਅਤੇ ਵਾਹਨ ਬਰਾਮਦ ਕੀਤੇ ਗਏ ਹਨ। ਪੁਲਿਸ ਨੇ 132 ਭਗੌੜਿਆਂ ਨੂੰ ਗ੍ਰਿਫਤਾਰ ਕੀਤਾ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ 11,240 ਚਲਾਨ ਕੀਤੇ।
Punjab Police Action