Friday, December 27, 2024

ਪੰਜਾਬ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ ‘ISI ਦੇ 6 ਸਾਥੀ ਗ੍ਰਿਫ਼ਤਾਰ, ਪਾਕਿ-ਅਧਾਰਤ ਆਂਤਕੀ ਰਿੰਦੇ ਦੇ ਨਾਲ ਵੀ ਸੰਬੰਧ

Date:

Punjab Police AGTF: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਮੋਹਾਲੀ ਪੁਲਿਸ ਦੀ ਮਦਦ ਨਾਲ ਪਾਕਿ ਖੁਫੀਆ ਏਜੰਸੀ ISI ਦੁਆਰਾ ਸਮਰਥਿਤ ਗਿਰੋਹ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਗਿਰੋਹ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਗਰੁੱਪ ਨਾਲ ਜੁੜਿਆ ਹੋਇਆ ਹੈ ਜੋ ਪੰਜਾਬ ਤੋਂ ਪਾਕਿਸਤਾਨ ਭੱਜ ਗਿਆ ਸੀ ਅਤੇ ਉਥੋਂ ਮਿਲੀਆਂ ਹਦਾਇਤਾਂ ‘ਤੇ ਪੰਜਾਬ ‘ਚ ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਹਰਵਿੰਦਰ ਸਿੰਘ ਉਰਫ ਰਿੰਦਾ ਗੈਂਗ ਨਾਲ ਜੁੜੇ 6 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਦੋਸ਼ੀਆਂ ਨੇ ਅਪ੍ਰੈਲ 2023 ‘ਚ ਪਟਿਆਲਾ ‘ਚ ਦੋਹਰੇ ਕਤਲ ਨੂੰ ਅੰਜਾਮ ਦਿੱਤਾ ਸੀ, ਉਦੋਂ ਤੋਂ ਇਹ ਗਿਰੋਹ ਫਰਾਰ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਅਜੇ ਵੀ ਕੁਝ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਟਾਰਗੇਟ ਕਿਲਿੰਗ ਸਨ।

ਇਹ ਵੀ ਪੜ੍ਹੋ: ਮੋਦੀ ਸਰਕਾਰ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ! 200 ਰੁਪਏ ਸਸਤਾ ਹੋਇਆ ਘਰੇਲੂ LPG ਗੈੱਸ ਸਿਲੰਡਰ

ਪੰਜਾਬ ਪੁਲਿਸ ਨੇ ਮੁਲਜ਼ਮਾਂ ਕੋਲੋਂ 5 ਪਿਸਤੌਲ ਅਤੇ 20 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ। ਪੁਲਿਸ ਦਾ ਅੰਦਾਜ਼ਾ ਹੈ ਕਿ ਮੁਲਜ਼ਮ ਆਉਣ ਵਾਲੇ ਦਿਨਾਂ ਵਿੱਚ ਹੋਰ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਵਾਲੇ ਸਨ। ਜਲਦ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। Punjab Police AGTF:

24 ਅਪਰੈਲ ਦੀ ਰਾਤ ਨੂੰ ਮੁਲਜ਼ਮਾਂ ਨੇ ਬੱਸ ਸਟੈਂਡ ਨੇੜੇ ਦੋ ਦੋਸਤਾਂ ਨਕੁਲ ਅਤੇ ਅਨਿਲ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਇਕ ਹਫਤੇ ਦੇ ਅੰਦਰ ਹੀ ਪੁਲਸ ਨੇ ਇਸ ਗਿਰੋਹ ਨਾਲ ਜੁੜੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਇਕ ਕਾਰ ਵੀ ਜ਼ਬਤ ਕੀਤੀ ਸੀ। ਪੁਲਿਸ ਨੂੰ ਹੋਰ ਮੁਲਜ਼ਮਾਂ ਬਾਰੇ ਵੀ ਪਤਾ ਲੱਗਾ ਅਤੇ ਪੁਲਿਸ ਉਨ੍ਹਾਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ।

ਇਸ ਛਾਪੇਮਾਰੀ ਦੌਰਾਨ ਪੁਲਿਸ ਨੂੰ 6 ਹੋਰ ਮੁਲਜ਼ਮਾਂ ਬਾਰੇ ਜਾਣਕਾਰੀ ਮਿਲੀ, ਜਿਨ੍ਹਾਂ ਨੂੰ ਹੁਣ ਗ੍ਰਿਫ਼ਤਾਰ ਕੀਤਾ ਗਿਆ ਹੈ ਕਿ ਇਹ ਮੁਲਜ਼ਮ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਜਾ ਰਹੇ ਹਨ। ਇਸ ਤੋਂ ਬਾਅਦ ਪੁਲੀਸ ਨੇ ਜਾਲ ਵਿਛਾ ਕੇ 6 ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਫੜਨ ਵਿੱਚ ਸਫਲਤਾ ਹਾਸਲ ਕੀਤੀ। Punjab Police AGTF:

Share post:

Subscribe

spot_imgspot_img

Popular

More like this
Related