Monday, January 20, 2025

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਆਈਐਸਆਈ ਹਮਾਇਤ ਪ੍ਰਾਪਤ ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫ਼ਾਸ਼; ਦੋ ਕਾਰਕੁੰਨ ਪਿਸਤੌਲਾਂ ਸਮੇਤ ਕਾਬੂ

Date:

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਗ੍ਰਿਫਤਾਰ ਕੀਤੇ ਵਿਅਕਤੀ ਰਾਜਸਥਾਨ ਵਿੱਚ  ਵਪਾਰਕ ਮਾਤਰਾ ਵਿੱਚ ਨਸ਼ਿਆਂ ਦੀ   ਦੀ ਤਸਕਰੀ ਦੇ ਕੇਸ ਵਿੱਚ ਵੀ ਹਨ ਲੋੜੀਂਦੇ

ਚੰਡੀਗੜ੍ਹ/ਮੋਹਾਲੀ, 21 ਜੂਨ:

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਮੋਹਾਲੀ ਤੋਂ  ਪਾਕਿਸਤਾਨ ਦੀ ਆਈ.ਐਸ.ਆਈ ਦੀ ਹਮਾਇਤ ਪ੍ਰਾਪਤ ਇੱਕ ਸਰਹੱਦ ਪਾਰ ਤਸਕਰੀ ਮਾਡਿਊਲ ਦੇ ਦੋ ਕਾਰਕੁਨਾਂ ਦੀ ਗ੍ਰਿਫਤਾਰੀ ਦੇ ਨਾਲ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਅ ਏ.ਆਈ.ਜੀ. ਐਸ.ਐਸ.ਓ.ਸੀ. , ਐਸ.ਏ.ਐਸ. ਨਗਰ , ਅਸ਼ਵਨੀ ਕਪੂਰ ਨੇ  ਅੱਜ ਦੱਸਿਆ ਕਿ ਦੱਸਿਆ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ .30 ਬੋਰ ਦੇ ਦੋ ਪਿਸਤੌਲਾਂ ਸਮੇਤ ਦਸ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਗਿਰਫਤਾਰੀ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰਾ ਉਰਫ਼ ਅਰਮਾਨ ਚੌਹਾਨ ਵਾਸੀ ਪਿੰਡ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਅਤੇ ਰੋਹਿਤ ਸਿੰਘ ਵਾਸੀ ਰਾਜਸਥਾਨ ਸ੍ਰੀ ਗੰਗਾਨਗਰ ਵਜੋਂ ਹੋਈ ਹੈ। ਗ੍ਰਿਫਤਾਰ ਕੀਤੇ ਗਏ ਦੋਵੇਂ ਵਿਅਕਤੀ  ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਪੰਜਾਬ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹਨ, ਜਦੋਂ ਕਿ ਉਕਤ ਰਾਜਸਥਾਨ ਵਿੱਚ ਵੀ ਵਪਾਰਕ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਬਾਬਤ ਦਰਜ ਕੇਸ ਵਿੱਚ ਵੀ ਐਨ.ਸੀ.ਬੀ. ਨੂੰ ਲੋੜੀਂਦੇ ਹਨ।

ਏ.ਆਈ.ਜੀ. ਅਸ਼ਵਨੀ ਕਪੂਰ ਨੇ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਸਰਹੱਦ ਪਾਰ ਤਸਕਰੀ ਦੇ ਇੱਕ ਉੱਚ ਸੰਗਠਿਤ ਮਾਡਿਊਲ ਦੇ ਮੁੱਖ ਮੈਂਬਰ ਹਨ, ਜਿਨ੍ਹਾਂ ਦੇ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਨਾਲ ਸਿੱਧੇ ਸਬੰਧ ਹਨ। ਉਨ੍ਹਾਂ ਨੇ ਕਿਹਾ ਕਿ ਇਹ ਮਾਡਿਊਲ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ, ਜੋ ਰਾਸ਼ਟਰੀ ਸੁਰੱਖਿਆ ਲਈ  ਵੱਡਾ ਖ਼ਤਰਾ ਹੈ।

ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਰਾ, ਜੋ ਕਿ ਪੇਸ਼ੇ ਤੋਂ ਇੱਕ ਮਾਡਲ ਅਤੇ ਗਾਇਕ ਹੈ, ਨੇ ਹਵਾਲਾ ( ਗੈਰਕਾਨੂੰਨੀ ਤੇ ਗੁਪਤ ਤਰੀਕੇ ਨਾਲ ਪੈਸਾ ਇਧਰ-ਉਧਰ  ਕਰਨਾ) ਰਾਹੀਂ ਫੰਡ ਟਰਾਂਸਫਰ ਕਰਨ , ਜੋ  ਸਰਹੱਦ ਪਾਰ ਤਸਕਰੀ ਦੀਆਂ ਗਤੀਵਿਧੀਆਂ ਲਈ ਵਰਤਿਆ ਜਾਂਦਾ ਹੈ।

ਦੂਜਾ ਦੋਸ਼ੀ  ਰੋਹਿਤ ਸਿੰਘ , ਗੁਰਪ੍ਰੀਤ ਸਿੰਘ ਉਰਫ਼ ਗੋਰਾ ਰਾਹੀਂ ਰਾਜਸਥਾਨ ਅਤੇ ਪੰਜਾਬ ਸਰਹੱਦ ਦੇ ਨਾਲ-ਨਾਲ ਪਾਕਿਸਤਾਨੀ ਇਕਾਈਆਂ ਨੂੰ ਲੋਕੇਸ਼ਨ ਕੋਆਰਡੀਨੇਟ ਦੀ ਜਾਣਕਾਰੀ ਉਪਲਬਧ ਕਰਾਉਂਦਾ ਸੀ ਅਤੇ ਇਸ ਤਰ੍ਹਾਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਬਰਾਮਦ ਕਰਨ ਦੀ ਸਹੂਲਤ ਦਿੰਦਾ ਸੀ।

ਏਆਈਜੀ ਨੇ ਕਿਹਾ ਕਿ ਇਸ ਮਾਡਿਊਲ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਕਾਬੂ ਕਰਨ ਲਈ ਅਗਲੇਰੀ ਜਾਂਚ  ਜਾਰੀ ਹੈ।

————–

Share post:

Subscribe

spot_imgspot_img

Popular

More like this
Related

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਪਟਿਆਲਾ/ਚੰਡੀਗੜ੍ਹ, 19 ਜਨਵਰੀ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

ਜਲੰਧਰ ਦਿਹਾਤੀ ਪੁਲਿਸ ਨੇ ਜ਼ਮੀਨੀ ਵਿਵਾਦ ਸੁਲਝਾਇਆ, 5 ਗ੍ਰਿਫ਼ਤਾਰ

ਜਲੰਧਰ, 19 ਜਨਵਰੀ : ਇੱਕ ਤੇਜ਼ ਕਾਰਵਾਈ ਕਰਦੇ ਹੋਏ ਜਲੰਧਰ...

ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ

ਜਲੰਧਰ/ਮਹਿਤਪੁਰ, 19 ਜਨਵਰੀ :    ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ...

ਕੈਬਨਿਟ ਮੰਤਰੀ ਪੰਜਾਬ ਮਹਿੰਦਰ ਭਗਤ ਨੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਕੀਤਾ

ਜਲੰਧਰ: ਸ਼੍ਰੀ ਪੰਚਵਟੀ ਮੰਦਰ ਗਊਸ਼ਾਲਾ ਧਰਮਸ਼ਾਲਾ ਕਮੇਟੀ (ਰਜਿਸਟਰਡ) ਬਸਤੀ...