Punjab Police Constable Arrested
ਮਸ਼ਹੂਰ ਜਗਦੀਪ ਸਿੰਘ ਉਰਫ ਦੀਪ ਸਿੰਘ ਜੋ ਕਿ ਪੰਜਾਬ ਪੁਲਸ ‘ਚ 7.6 ਫੁੱਟ ਲੰਬਾ ਕਾਂਸਟੇਬਲ ਸੀ, ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਦੀਪ ਸਿੰਘ ਦੀ ਇਹ ਗ੍ਰਿਫਤਾਰੀ ਪੰਜਾਬ ਦੇ ਤਰਨਤਾਰਨ ਤੋਂ ਹੋਈ ਹੈ। ਦੀਪ ਸਿੰਘ ਅਮਰੀਕਾ ਦੇ ਗੋਟ ਟੈਲੇਂਟ ਵਿੱਚ ਵੀ ਜਾ ਚੁੱਕਾ ਹੈ। ਜਿੱਥੇ ਉਨ੍ਹਾਂ ਗਤਕਾ ਖੇਡ ਦਾ ਪ੍ਰਦਰਸ਼ਨ ਕੀਤਾ। ਫਿਲਹਾਲ ਉਹ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀ ਨੌਕਰੀ ਛੱਡ ਚੁੱਕੇ ਹਨ।
ਦਰਅਸਲ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੂੰ ਸਰਹੱਦ ਪਾਰ ਤੋਂ 500 ਗ੍ਰਾਮ ਹੈਰੋਇਨ ਦੀ ਸਪੁਰਦਗੀ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਸ ਨੇ ਤਰਨਤਾਰਨ ‘ਚ ਗੁਪਤ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਦੀਪ ਸਿੰਘ ਆਪਣੀ ਬੋਲੈਰੋ ਕਾਰ ਵਿੱਚ ਉੱਥੇ ਪਹੁੰਚ ਗਿਆ। ਪੁਲੀਸ ਨੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਦੌਰਾਨ ਦੀਪ ਦੇ ਦੋ ਸਾਥੀ ਵੀ ਉਸ ਦੇ ਨਾਲ ਸਨ, ਜਿਨ੍ਹਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ।
ਇਹ ਵੀ ਪੜ੍ਹੋ: ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਸੁਖਬੀਰ ਬਾਦਲ ਨੇ ਬੇਅਦਬੀ…
ਦੀਪ ਨੇ ਕੁਝ ਦਿਨਾਂ ਬਾਅਦ ਮੁੜ ਜਾਣਾ ਸੀ ਅਮਰੀਕਾ
ਦੀਪ ਸਿੰਘ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੇ ਅਹੁਦੇ ‘ਤੇ ਰਹਿ ਚੁੱਕੇ ਹਨ। ਪਰ ਕੁਝ ਸਮਾਂ ਪਹਿਲਾਂ ਉਸ ਨੇ ਪਰਿਵਾਰਕ ਕਾਰਨਾਂ ਦਾ ਹਵਾਲਾ ਦੇ ਕੇ ਨੌਕਰੀ ਛੱਡ ਦਿੱਤੀ ਸੀ। 7.6 ਫੁੱਟ ਦੇ ਆਪਣੇ ਕੱਦ ਕਾਰਨ ਉਹ ਪੰਜਾਬ ‘ਚ ਕਾਫੀ ਮਸ਼ਹੂਰ ਸੀ। ਕੁਝ ਸਮੇਂ ਬਾਅਦ ਉਸ ਨੇ ਮੁੜ ਅਮਰੀਕਾ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਉਹ ਫੜਿਆ ਗਿਆ।
ਮਸ਼ਹੂਰ ਚਿਹਰੇ ਪਿੱਛੇ ਹੋ ਰਹੀ ਸੀ ਤਸਕਰੀ
ਪੁਰਾਣਾ ਪੁਲਿਸ ਮੁਲਾਜ਼ਮ ਹੋਣ ਦੇ ਬਾਵਜੂਦ ਦੀਪ ਸਿੰਘ ਨੂੰ ਕਦੇ ਵੀ ਚੌਕੀਆਂ ‘ਤੇ ਪੁੱਛਗਿੱਛ ਲਈ ਨਹੀਂ ਰੋਕਿਆ ਗਿਆ। ਉਹ ਹੈਰੋਇਨ ਦੀ ਤਸਕਰੀ ਲਈ ਆਪਣੇ ਮਸ਼ਹੂਰ ਚਿਹਰੇ ਦੀ ਵਰਤੋਂ ਕਰ ਰਿਹਾ ਸੀ। ਫਿਲਹਾਲ ਉਸ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਹੋਈਆਂ ਡਲਿਵਰੀ ਦੇ ਵੇਰਵੇ ਵੀ ਮੰਗੇ ਜਾ ਰਹੇ ਹਨ। ਜਲਦੀ ਹੀ ਪੁਲਿਸ ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।
Punjab Police Constable Arrested