ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ

Date:

ਚੰਡੀਗੜ੍ਹ, 30 ਦਸੰਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀ.ਓ.ਆਈ.) ਦੇ ਡਾਇਰੈਕਟਰ ਐਲ. ਕੇ. ਯਾਦਵ ਵੱਲੋਂ ਅੱਜ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਵਿੱਚ ਮਨੁੱਖੀ ਤਸਕਰੀ ਸਬੰਧੀ ਜਾਂਚ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ। ਇਸ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਕਰ ਰਹੇ ਹਨ, ਜਦਕਿ ਇਸ ਦੇ ਤਿੰਨ ਮੈਂਬਰਾਂ ਵਿੱਚ ਏਸੀਪੀ ਸਿਵਲ ਲਾਈਨ ਲੁਧਿਆਣਾ ਜਸਰੂਪ ਕੌਰ ਬਾਠ, ਡੀਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਬਲਕਾਰ ਸਿੰਘ ਸੰਧੂ ਅਤੇ ਡੀਐਸਪੀ ਹੈੱਡਕੁਆਰਟਰ ਪਟਿਆਲਾ ਦਲਬੀਰ ਸਿੰਘ ਸਿੱਧੂ ਸ਼ਾਮਲ ਹਨ।ਐਸਆਈਟੀ ਨੂੰ ਜਲਦ ਤੋਂ ਜਲਦ ਅੰਤਮ ਰਿਪੋਰਟ ਸਮਰੱਥ ਅਦਾਲਤ ਕੋਲ ਸੌਂਪਣ ਲਈ ਕਿਹਾ ਗਿਆ ਹੈ। ਇਸ ਕੇਸ ਵਿੱਚ ਸਹਾਇਤਾ ਲਈ ਐਸਆਈਟੀ ਵੱਲੋਂ ਕਿਸੇ ਹੋਰ ਅਧਿਕਾਰੀ/ਕਰਮਚਾਰੀ ਦਾ ਵੀ ਸਹਿਯੋਗ ਲਿਆ ਜਾ ਸਕਦਾ ਹੈ।ਜ਼ਿਕਰਯੋਗ ਹੈ ਕਿ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਸਬੰਧੀ ਵੱਖ-ਵੱਖ ਅਖਬਾਰਾਂ ਵਿਚ ਖ਼ਬਰਾਂ ਛਪੀਆਂ ਸਨ ਜਿਸ ਵਿੱਚ 303 ਭਾਰਤੀ ਯਾਤਰੀਆਂ, ਜਿਨ੍ਹਾਂ ਵਿਚ ਜ਼ਿਆਦਾਤਰ ਪੰਜਾਬ ਅਤੇ ਗੁਜਰਾਤ ਨਾਲ ਸਬੰਧਤ ਸਨ, ਨੂੰ ਫਰਾਂਸੀਸੀ ਅਧਿਕਾਰੀਆਂ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ।

Share post:

Subscribe

spot_imgspot_img

Popular

More like this
Related

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ...