Punjab Police got a big success
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਵਧਾਈ ਗਈ ਚੌਕਸੀ ਤਹਿਤ ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਸਟੇਸ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਸਰਹੱਦ ਪਾਰ ਤੋਂ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਸ ਵੱਲੋਂ ਰਾਜਵੰਤ ਸਿੰਘ ਉਰਫ਼ ਰਾਜੂ ਨੂੰ ਕਾਬੂ ਕਰ ਲਿਆ ਗਿਆ ਹੈ। ਉਸ ਕੋਲੋਂ 2 ਗਲੋਕ ਪਿਸਤੌਲ ਸਮੇਤ 2 ਮੈਗਜ਼ੀਨਾਂ ਬਰਾਮਦ ਕੀਤੀਆਂ ਗਈਆਂ ਹਨ। ਰਾਜੂ ਪਾਕਿਸਤਾਨ ਤੋਂ ਹਥਿਆਰ ਅਤੇ ਨਸ਼ੇ ਦੀਆਂ ਵੱਡੀਆਂ ਖੇਪਾਂ ਭੇਜਣ ਵਾਲੇ ਤਸਕਰ ਦੇ ਸੰਪਰਕ ਵਿਚ ਸੀ।
ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰਦਿਆਂ ਲਿਖਿਆ, “ਆਜ਼ਾਦੀ ਦਿਹਾੜੇ ਤੋਂ ਪਹਿਲਾਂ ਚਲਾਈ ਵਿਸ਼ੇਸ਼ ਮੁਹਿੰਮ ਦਾ ਨਤੀਜਾ! ਇਕ ਖੁਫੀਆ-ਅਧਾਰਤ ਆਪ੍ਰੇਸ਼ਨ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵੱਲੋਂ ਰਾਜਵੰਤ ਸਿੰਘ ਉਰਫ ਰਾਜੂ ਨੂੰ ਗ੍ਰਿਫ਼ਤਾਰ ਕਰਕੇ ਇਕ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ। ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਦੇ ਸੰਪਰਕ ਵਿਚ ਸੀ, ਜੋ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਵੱਡੀਆਂ ਖੇਪਾਂ ਨੂੰ ਭਾਰਤੀ ਖੇਤਰ ਵਿਚ ਭੇਜ ਰਿਹਾ ਸੀ। ਥਾਣਾ ਐੱਸ.ਐੱਸ.ਓ.ਸੀ, ਅੰਮ੍ਰਿਤਸਰ ਵਿਖੇ FIR ਦਰਜ ਕੀਤੀ ਗਈ ਹੈ।”Punjab Police got a big success
also read :- ਸ਼ੂਗਰ ਦੇ ਰੋਗੀਆਂ ਲਈ ਲਾਹੇਵੰਦ ਹਨ ‘ਕਰੇਲੇ’, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ
ਉ੍ਨ੍ਹਾਂ ਅੱਗੇ ਲਿਖਿਆ ਕਿ ਮੁਲਜ਼ਮਾਂ ਵੱਲੋਂ ਕੀਤੀਆਂ ਗਈਆਂ ਪਿਛਲੀਆਂ ਤਸਕਰੀ ਦੀਆਂ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸ ਕੋਲੋਂ 2 ਗਲੋਕ ਪਿਸਤੌਲ ਸਮੇਤ 2 ਮੈਗਜ਼ੀਨਾਂ ਬਰਾਮਦ ਕੀਤੀਆਂ ਗਈਆਂ ਹਨ। ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਸ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਸੂਬੇ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ। Punjab Police got a big success