Wednesday, January 15, 2025

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

Date:


ਚੰਡੀਗੜ੍ਹ, 14 ਜਨਵਰੀ:

ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ ਪੁਲਿਸ ਸੇਵਾ ਕਮੇਟੀ ਵੱਲੋਂ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਬਾਹਰ ਲੋਕ ਸੇਵਾ ਨੂੰ ਸਮਰਪਿਤ ਲੰਗਰ ਲਗਾਇਆ ਗਿਆ।
ਜ਼ਿਕਰਯੋਗ ਹੈ ਕਿ ਮਾਘੀ ਦਾ ਤਿਉਹਾਰ 10ਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨਾਲ ਸ਼ਹੀਦੀ ਪਾਉਣ ਵਾਲੇ 40 ਸਿੱਖ ਯੋਧਿਆਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ।
ਇਸ ਮੌਕੇ ਸਮੁੱਚੀ ਮਾਨਵਤਾ ਦੀ ਭਲਾਈ ਅਤੇ ਖੁਸ਼ਹਾਲੀ ਲਈ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ, ਜਿਹਨਾਂ ਨੇ ਨਾਲ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ, ਨੇ ਅਰਦਾਸ ਵਿੱਚ ਸ਼ਾਮਲ ਹੋਣ ਉਪਰੰਤ ਭਾਈਚਾਰਕ ਸੇਵਾ ਅਤੇ ਧਾਰਮਿਕ ਸਦਭਾਵਨਾ ਦੀ ਮਹੱਤਤਾ ਨੂੰ ਉਜਾਗਰ ਕੀਤਾ। ਦੱਸਣਯੋਗ ਹੈ ਕਿ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਐਸਐਸ ਸ੍ਰੀਵਾਸਤਵ ਨੇ ਵੀ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ।
ਇਹ ਲੰਗਰ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ “ਕਿਰਤ ਕਰੋ, ਨਾਮ ਜਪੋ, ਵੰਡ ਛਕੋ” ਤਹਿਤ ਲਗਾਇਆ ਗਿਆ। ਗੁਰੂ ਸਾਹਿਬ ਦਾ ਫ਼ਲਸਫ਼ਾ ਨਿਰਸਵਾਰਥ ਸੇਵਾ ਅਤੇ ਲੋਕ ਭਲਾਈ ਦਾ ਸੁਨ੍ਹੇਹਾ ਦਿੰਦਾ ਹੈ।
ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਸੇਵਾ ਕਮੇਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਅੱਗੇ ਵੀ ਅਜਿਹੇ ਸਮਾਜਿਕ-ਧਾਰਮਿਕ ਉਪਰਾਲੇ ਕਰਵਾਉਂਦੇ ਰਹਿਣ ਲਈ ਉਤਸ਼ਾਹਿਤ ਕੀਤਾ, ਜੋ ਫਿਰਕੂ ਸਦਭਾਵਨਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...