ਅੰਮ੍ਰਿਤਪਾਲ ਸਿੰਘ ਨੂੰ ਲੈਣ ਡਿਬਰੂਗੜ੍ਹ ਜੇਲ੍ਹ ਲਈ ਰਵਾਨਾ ਹੋਈ ਪੰਜਾਬ ਪੁਲਸ

Punjab Police left for Dibrugarh

 Punjab Police left for Dibrugarh

ਲੋਕ ਸਭਾ ਸਪੀਕਰ ਓਮ ਬਿਰਲਾ ਵਲੋਂ ਅੰਮ੍ਰਿਤਪਾਲ ਸਿੰਘ ਨੂੰ ਐੱਮ. ਪੀ. ਦੇ ਅਹੁਦੇ ਦੀ ਸਹੁੰ ਚੁੱਕਣ ਦੀ ਇਜਾਜ਼ਤ ਦੇਣ ਤੋਂ ਬਾਅਦ ਪੰਜਾਬ ਪੁਲਸ ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਅਸਾਮ ਲਈ ਰਵਾਨਾ ਹੋ ਗਈ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ ਜਿੱਥੋਂ ਸਾਰੀ ਕਾਗਜ਼ੀ ਕਾਰਵਾਈ ਤੋਂ ਬਾਅਦ ਅੰਮ੍ਰਿਤਸਰ ਦਿਹਾਤ ਪੁਲਸ ਅੰਮ੍ਰਿਤਪਾਲ ਨੂੰ ਲੈ ਕੇ ਸਿੱਧਾ ਦਿੱਲੀ ਲਈ ਰਵਾਨਾ ਹੋਵੇਗੀ। 5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਐੱਮ. ਪੀ. ਦੇ ਅਹੁਦੇ ਦੀ ਸਹੁੰ ਚੁੱਕਣਗੇ। Punjab Police left for Dibrugarh

also read :- ਪੰਜਾਬ ‘ਚ ਬਰਸਾਤੀ ਮੌਸਮ ਦੌਰਾਨ ਸਿਹਤ ਵਿਭਾਗ ਵਲੋਂ ਹਦਾਇਤਾਂ ਜਾਰੀ, ਬੱਚਿਆਂ ਨੂੰ ਸਭ ਤੋਂ ਵੱਧ ਖ਼ਤਰਾ

ਇਹ ਵੀ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਨੂੰ ਸਹੁੰ ਲੋਕ ਸਭਾ ਸਪੀਕਰ ਦੇ ਚੈਂਬਰ ਵਿਚ ਚੁਕਾਈ ਜਾਵੇਗੀ। ਇਸ ਸਾਰੀ ਕਾਰਵਾਈ ਦੌਰਾਨ ਨਾ ਤਾਂ ਕੋਈ ਅੰਮ੍ਰਿਤਪਾਲ ਸਿੰਘ ਨੂੰ ਮਿਲ ਸਕੇਗਾ ਅਤੇ ਨਾ ਹੀ ਕੋਈ ਗੱਲਬਾਤ ਕਰ ਸਕੇਗਾ। ਪੰਜਾਬ ਪੁਲਸ ਦੇ ਉੱਚ ਅਧਿਕਾਰੀ ਦੀ ਅਗਵਾਈ ਹੇਠ ਇਕ ਟੀਮ ਡਿਬਰੂਗੜ੍ਹ ਲਈ ਰਵਾਨਾ ਹੋਈ ਹੈ। ਪੰਜਾਬ ਪੁਲਸ ਦੀ ਟੀਮ ਅੰਮ੍ਰਿਤਪਾਲ ਨੂੰ ਸਿੱਧਾ ਦਿੱਲੀ ਲੈ ਕੇ ਜਾਵੇਗੀ। ਸਹੁੰ ਚੁੱਕਣ ਉਪਰੰਤ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਵਾਪਸ ਜੇਲ੍ਹ ਭੇਜਿਆ ਜਾਵੇਗਾ। ਇਹ ਵੀ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਚਾਰ ਦਿਨ ਦੀ ਪੈਰੋਲ ਦਿੱਤੀ ਗਈ ਹੈ, ਇਸ ਸਮੇਂ ਦੌਰਾਨ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣੀ ਹੋਵੇਗੀ।

[wpadcenter_ad id='4448' align='none']