Punjab Police Nabs Drug Smuggle
ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਗਰੋਹ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਅਤੇ ਗੁਰਦਾਸਪੁਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਤਸਕਰ ਨੂੰ 1.350 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ।
ਉਹ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਕਰਦੇ ਸਨ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਮਾਮਲੇ ਵਿੱਚ ਕੁਝ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਪੁਲੀਸ ਵੱਲੋਂ ਮੁਲਜ਼ਮਾਂ ਦੇ ਸਾਰੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮਾਂ ਦੇ ਸੰਪਰਕ ਵਿਚ ਕੌਣ-ਕੌਣ ਸਨ।
ਦੇਸ਼ ‘ਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੁੰਦੇ ਹੀ ਸਰਹੱਦ ਪਾਰ ਬੈਠੇ ਅੱਤਵਾਦੀ ਸਰਗਰਮ ਹੋ ਗਏ ਹਨ। ਵੀਰਵਾਰ ਨੂੰ ਫਾਜ਼ਿਲਕਾ ਦੇ ਸਰਹੱਦੀ ਖੇਤਰ ਤੋਂ ਡਰੋਨ ਰਾਹੀਂ ਇਕ ਕਿਲੋ 180 ਗ੍ਰਾਮ ਆਰ.ਡੀ.ਐਕਸ ਬਰਾਮਦ ਕੀਤਾ ਗਿਆ। ਬੀਐਸਐਫ ਨੇ ਸਰਹੱਦ ’ਤੇ ਬਹਾਦਰਕੇ ਚੌਕੀ ਤੋਂ ਇੱਕ ਕਿਲੋਮੀਟਰ ਦੂਰ ਸਕੂਲ ਨੇੜੇ ਪੀਲੀ ਟੇਪ ਨਾਲ ਲਪੇਟੇ ਲੋਹੇ ਦੇ ਬਕਸੇ ਵਿੱਚ ਦੋ 9 ਵਾਟ ਦੀਆਂ ਬੈਟਰੀਆਂ ਅਤੇ ਆਰਡੀਐਕਸ ਨਾਲ ਭਰਿਆ ਇੱਕ ਬੈਗ ਬਰਾਮਦ ਕੀਤਾ।
Read Also : ਅੱਜ ਕਿਸਾਨ ਵਿਧਾਇਕਾਂ ਦੇ ਘਰ ਦੇ ਬਾਹਰ ਲਾਉਣਗੇ ਮੋਰਚਾ, ਜਾਣੋ ਪੂਰਾ ਮਾਮਲਾ
ਇਸ ਖੇਪ ਦੇ ਨਾਲ ਹਿੰਦੀ ਵਿੱਚ ਲਿਖਿਆ ਇੱਕ ਪੱਤਰ ਵੀ ਬਰਾਮਦ ਹੋਇਆ ਹੈ। ਇਹ ਵਿਸਥਾਰ ਵਿੱਚ ਦੱਸਦਾ ਹੈ ਕਿ ਵਿਸਫੋਟ ਕਰਨ ਲਈ ਡੈਟੋਨੇਟਰ ਦੀ ਬੈਟਰੀ ਨਾਲ ਕਿਹੜੀ ਤਾਰ ਜੁੜੀ ਹੋਣੀ ਚਾਹੀਦੀ ਹੈ। ਇਹ ਆਪਣੀ ਕਿਸਮ ਦਾ ਪਹਿਲਾ ਮਾਮਲਾ ਹੈ। ਸਾਰੀਆਂ ਏਜੰਸੀਆਂ ਇਸ ਮਾਮਲੇ ਦੀ ਜਾਂਚ ਕਰ ਰਹੀਆਂ ਹਨ।
Punjab Police Nabs Drug Smuggle