Sunday, December 29, 2024

ਪੰਜਾਬ ਪੁਲਿਸ ਨੇ ਇਸਲਾਮਾਬਾਦ ਪੁਲਿਸ ਸਟੇਸ਼ਨ ‘ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਨਾਰਕੋ-ਅੱਤਵਾਦ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ

Date:

ਚੰਡੀਗੜ੍ਹ/ਅੰਮ੍ਰਿਤਸਰ, 28 ਦਸੰਬਰ:

ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ, ਵਿਦੇਸ਼ ਅਧਾਰਤ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ਇੱਕ ਨਾਰਕੋ-ਅੱਤਵਾਦ ਮਾਡਿਊਲ ਦੇ ਦੋ ਮੈਂਬਰਾਂ ਜਿਨ੍ਹਾਂ ਨੇ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਸਟੇਸ਼ਨ ‘ਤੇ ਕੀਤੇ ਹੈਂਡ-ਗ੍ਰਨੇਡ ਹਮਲਾ ਦਾ ਜ਼ੁਰਮ ਕਬੂਲਿਆ ਹੈ, ਨੂੰ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੀਤ ਸਿੰਘ ਵਾਸੀ ਡੰਡੇ, ਘਰਿੰਡਾ, ਅੰਮ੍ਰਿਤਸਰ ਅਤੇ ਬਲਜੀਤ ਸਿੰਘ ਵਾਸੀ ਛਾਪਾ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.4 ਕਿਲੋ ਹੈਰੋਇਨ, ਇੱਕ ਹੈਂਡ ਗ੍ਰਨੇਡ ਅਤੇ ਦੋ ਆਧੁਨਿਕ ਪਿਸਤੌਲਾਂ – ਇੱਕ 9 ਐਮਐਮ ਜ਼ਿਗਾਨਾ ਅਤੇ ਇੱਕ 9 ਐਮਐਮ ਗਲੌਕ – ਸਮੇਤ ਗੋਲਾ ਸਿੱਕਾ ਵੀ ਬਰਾਮਦ ਕੀਤਾ ਹੈ।
ਇਹ ਸਫ਼ਲਤਾ 17 ਦਸੰਬਰ, 2024 ਨੂੰ ਸਵੇਰੇ 3 ਵਜੇ ਦੇ ਕਰੀਬ ਇਸਲਾਮਾਬਾਦ ਪੁਲਿਸ ਸਟੇਸ਼ਨ ‘ਤੇ ਹੋਏ ਹੈਂਡ ਗ੍ਰਨੇਡ ਹਮਲੇ ਤੋਂ ਤਕਰੀਬਨ 10 ਦਿਨਾਂ ਬਾਅਦ ਹਾਸਲ ਹੋਈ ਹੈ। ਇਸ ਹਮਲੇ ਦੀ ਘਟਨਾ ਤੋਂ ਕੁਝ ਘੰਟਿਆਂ ਬਾਅਦ, ਵਿਦੇਸ਼ ਅਧਾਰਿਤ ਜੀਵਨ ਫੌਜੀ, ਜੋ ਕਿ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਜੁੜਿਆ ਹੋਇਆ ਹੈ, ਨੇ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਇਸ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ ਲਈ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਸ.ਐਸ.ਓ.ਸੀ. ਅੰਮ੍ਰਿਤਸਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਮਰੀਕਾ-ਅਧਾਰਤ ਨਸ਼ਾ ਤਸਕਰ ਸੰਦੀਪ ਸਿੰਘ ਉਰਫ਼ ਸੀਪੂ ਇੱਕ ਤਸਕਰੀ ਨੈੱਟਵਰਕ ਚਲਾ ਰਿਹਾ ਹੈ ਅਤੇ ਆਪਣੇ ਸਾਥੀਆਂ ਰਾਹੀਂ ਭਾਰਤ ਵਿੱਚ ਸਪਲਾਈ ਕਰਨ ਲਈ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸੂਹ ‘ਤੇ ਤੁਰੰਤ ਕਾਰਵਾਈ ਕਰਦਿਆਂ, ਐਸ.ਐਸ.ਓ.ਸੀ. ਅੰਮ੍ਰਿਤਸਰ ਦੀਆਂ ਟੀਮਾਂ ਨੇ ਉਸ ਦੇ ਇੱਕ ਸਾਥੀ ਗੁਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸਦੇ ਕਬਜ਼ੇ ਵਿੱਚੋਂ 1.4 ਕਿਲੋ ਹੈਰੋਇਨ ਬਰਾਮਦ ਕੀਤੀ।
ਡੀਜੀਪੀ ਨੇ ਦੱਸਿਆ ਕਿ ਗੁਰਜੀਤ ਸਿੰਘ ਦੀ ਗ੍ਰਿਫ਼ਤਾਰੀ ਦੀ ਬਾਰੀਕੀ ਨਾਲ ਕੀਤੀ ਗਈ ਜਾਂਚ ਅਤੇ ਇਸ ਦੇ ਅਗਲੇ-ਪਿਛਲੇ ਸਬੰਧਾਂ ਦੀ ਨਿਰੰਤਰ ਤਫ਼ਤੀਸ਼ ਤੋਂ ਪਤਾ ਲੱਗਿਆ ਹੈ ਕਿ ਗੁਰਜੀਤ ਸਿੰਘ ਨੇ ਆਪਣੇ ਸਾਥੀ ਬਲਜੀਤ ਸਿੰਘ ਨਾਲ ਮਿਲ ਕੇ ਵਿਦੇਸ਼ੀ ਵਿਅਕਤੀ, ਜਿਸ ਦੀ ਸੰਦੀਪ ਸੀਪੂ ਨੇ ਉਸ ਨਾਲ ਜਾਣ-ਪਛਾਣ ਕਰਵਾਈ ਸੀ, ਦੇ ਨਿਰਦੇਸ਼ਾਂ ‘ਤੇ ਪੁਲਿਸ ਸਟੇਸ਼ਨ ਇਸਲਾਮਾਬਾਦ ‘ਤੇ ਹੈਂਡ ਗ੍ਰਨੇਡ ਹਮਲਾ ਕੀਤਾ ਸੀ।
ਉਨ੍ਹਾਂ ਦੱਸਿਆ ਕਿ ਪੁਲਿਸ ਸਟੇਸ਼ਨ ‘ਤੇ ਹਮਲੇ ਪਿੱਛੇ ਅੱਤਵਾਦੀ ਸੰਗਠਨ ਦਾ ਪਤਾ ਲਗਾਉਣ ਅਤੇ ਸੀਪੂ ਵੱਲੋਂ ਮਿਲਾਏ ਗਏ ਵਿਦੇਸ਼ੀ ਵਿਅਕਤੀ ਦੀ ਪਛਾਣ ਲਈ ਹੋਰ ਜਾਂਚ ਜਾਰੀ ਹੈ।
ਹੋਰ ਜਾਣਕਾਰੀ ਦਿੰਦਿਆਂ ਏ.ਆਈ.ਜੀ. ਐਸ.ਐਸ.ਓ.ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਬਲਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਹੋਰ ਜਾਂਚ ਦੌਰਾਨ ਦੋਵਾਂ ਕੋਲੋਂ ਇੱਕ ਹੈਂਡ ਗ੍ਰਨੇਡ ਅਤੇ ਦੋ ਪਿਸਤੌਲਾਂ ਸਮੇਤ ਗੋਲੀ-ਸਿੱਕਾ ਬਰਾਮਦ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਅਤੇ ਮੁਲਜ਼ਮਾਂ ਵੱਲੋਂ ਪਹਿਲਾਂ ਸਪਲਾਈ ਕੀਤੀਆਂ ਗਈਆਂ ਖੇਪਾਂ ਦਾ ਪਤਾ ਲਗਾਉਣ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਐਫਆਈਆਰ ਨੰਬਰ 74 ਮਿਤੀ 26.12.2024 ਨੂੰ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 23-ਸੀ ਤੇ 29, ਅਸਲਾ ਐਕਟ ਦੀ ਧਾਰਾ 25 ਅਤੇ ਵਿਸਫੋਟਕ ਐਕਟ ਦੀ ਧਾਰਾ 3, 4 ਅਤੇ 5  ਤਹਿਤ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...

ਅਜਨਾਲਾ ਹਲਕੇ ਦੀਆਂ ਸਾਰੀਆਂ ਸੜਕਾਂ ਉੱਤੇ ਸੁਰੱਖਿਆ ਲਈ ਲਗਾਈ ਜਾਵੇਗੀ ਚਿੱਟੀ ਪੱਟੀ – ਧਾਲੀਵਾਲ 

ਅੰਮ੍ਰਿਤਸਰ, 28 ਦਸੰਬਰ 2024--- ਰਾਹਗੀਰਾਂ ਦੀ ਸੁਰੱਖਿਆ ਲਈ ਸੜਕਾਂ ਉੱਤੇ...