ਪਿੰਡ ਸੈਦੇਵਾਲਾ ਵਿਖੇ ਜਨ ਸੁਣਵਾਈ ਕੈਂਪ 13 ਸਤੰਬਰ ਨੂੰ-ਡਿਪਟੀ ਕਮਿਸ਼ਨਰ

ਪਿੰਡ ਸੈਦੇਵਾਲਾ ਵਿਖੇ ਜਨ ਸੁਣਵਾਈ ਕੈਂਪ 13 ਸਤੰਬਰ ਨੂੰ-ਡਿਪਟੀ ਕਮਿਸ਼ਨਰ

ਮਾਨਸਾ, 12 ਸਤੰਬਰ:ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਚਲਾਈ ਗਈ ਮੁਹਿੰਮ ‘ਆਪ ਦੀ ਸਰਕਾਰ ਦੀ ਆਪ ਦੇ ਦੁਆਰ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਪੱਧਰ ’ਤੇ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਦੇ ਨਾਲ-ਨਾਲ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਦਾ ਵੀ ਨਿਪਟਾਰਾ ਕੀਤਾ ਜਾਂਦਾ ਹੈ।ਇਹ ਜਾਣਕਾਰੀ […]

ਮਾਨਸਾ, 12 ਸਤੰਬਰ:
ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਚਲਾਈ ਗਈ ਮੁਹਿੰਮ ‘ਆਪ ਦੀ ਸਰਕਾਰ ਦੀ ਆਪ ਦੇ ਦੁਆਰ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਪੱਧਰ ’ਤੇ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਦੇ ਨਾਲ-ਨਾਲ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਦਾ ਵੀ ਨਿਪਟਾਰਾ ਕੀਤਾ ਜਾਂਦਾ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਪਿੰਡ ਪੱਧਰ ’ਤੇ ਲਗਾਏ ਜਾ ਰਹੇ ਜਨ ਸੁਣਵਾਈ ਕੈਂਪਾਂ ਦੀ ਲੜੀ ਤਹਿਤ 13 ਸਤੰਬਰ, 2024 ਨੂੰ ਪਿੰਡ ਸੈਦੇਵਾਲਾ ਦੇ ਗੁਰੂ ਘਰ ਵਿਖੇ ਸਵੇਰੇ 11 ਵਜੇ ਜਨ ਸੁਣਵਾਈ ਕੈਂਪ ਲਗਾਇਆ ਜਾ ਰਿਹਾ ਹੈ ਜਿੱਥੇ ਪਿੰਡ ਸੈਦੇਵਾਲਾ ਦੇ ਨਾਲ-ਨਾਲ ਕਲੀਪੁਰ, ਰਾਮਪੁਰ ਮੰਡੇਰ, ਸ਼ੇਰਖਾਂਵਾਲਾ, ਸਤੀਕੇ, ਅਚਾਨਕ, ਅਚਾਨਕ ਖ਼ੁਰਦ ਅਤੇ ਕੁਲਾਣਾ ਪਿੰਡ ਦੇ ਵਸਨੀਕ ਪਹੁੰਚ ਕੇ ਲਾਭ ਲੈ ਸਕਦੇ ਹਨ।
ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਇਸ ਕੈਂਪ ਵਿਚ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਵੱਖ-ਵੱਖ ਸਮੱਸਿਆਵਾਂ ਦਾ ਹੱਲ ਮੌਕੇ ’ਤੇ ਬੈਠੇ ਅਧਿਕਾਰੀਆਂ ਵੱਲੋਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਵੀ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਇੰਨ੍ਹਾਂ ਕੈਂਪਾਂ ’ਚ ਪਹੁੰਚ ਕੇ ਲਾਹਾ ਲੈਣ।

Tags:

Latest

ਐਲਪੀਜੀ ਦੀ ਸਪਲਾਈ ਨਿਰਵਿਘਨ ਯਕੀਨੀ ਬਣਾਉਣ ਲਈ ਛਾਪੇਮਾਰੀ ਦਾ ਦੂਜਾ ਦਿਨ; ਵਪਾਰਕ ਥਾਵਾਂ ਤੋਂ 86 ਘਰੇਲੂ ਐਲਪੀਜੀ ਸਿਲੰਡਰ ਜ਼ਬਤ
ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ–2026 ਦੌਰਾਨ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਟਿਕਾਊ ਵਿਕਾਸ ਦੀਆਂ ਸੰਭਾਵਨਾਵਾਂ ਦੀ ਖੋਜ ਕਰ ਰਿਹਾ ਹੈ ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 53ਵਾਂ ਦਿਨ: ਪੰਜਾਬ ਪੁਲਿਸ ਨੇ 581 ਥਾਵਾਂ ‘ਤੇ ਕੀਤੀ ਛਾਪੇਮਾਰੀ; 186 ਗ੍ਰਿਫ਼ਤਾਰ
#Draft:ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ ਪੰਜਾਬ ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ